BJP Releases Candidates List: ਪੰਜਾਬ ਜ਼ਿਮਨੀ ਚੋਣਾਂ ਨੂੰ ਲੈ ਕੇ BJP ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਜਪਾ ਵੱਲੋਂ ਅਜੇ ਤਿੰਨ ਉਮੀਦਵਾਰਾਂ ਦੇ ਨਾਮ ਦਾ ਐਲਾਨ ਕੀਤਾ ਗਿਆ ਹੈ।ਮਨਪ੍ਰੀਤ ਬਾਦਲ ਨੂੰ ਗਿੱਦੜਬਾਹਾ ਤੋਂ ਟਿਕਟ ਦਿੱਤੀ ਗਈ ਹੈ। 


ਹੋਰ ਪੜ੍ਹੋ : ਸਪੀਕਰ ਕੁਲਤਾਰ ਸੰਧਵਾਂ ਦੀ ਸਮਰਾਲਾ ਵਿਖੇ ਰਾਈਸ ਮਿਲਰ ਦੇ ਮਾਲਕਾਂ ਨਾਲ ਹੋਈ ਮੀਟਿੰਗ, ਬੋਲੇ- 'ਅਰਵਿੰਦ ਕੇਜਰੀਵਾਲ ਦੀ ਗਰੰਟੀ ਉਹ ਸਭ ਨਾਲ ਖੜੇ ਹਨ'



ਭਾਜਪਾ ਨੇ ਅਜੇ ਤਿੰਨ ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਵਿੱਚ ਬਰਨਾਲਾ, ਗਿੱਦੜਬਾਹਾ ਅਤੇ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਐਲਾਨ ਕੀਤੇ ਗਏ ਹਨ।


ਇਨ੍ਹਾਂ ਆਗੂਆਂ ਨੂੰ ਮਿਲੀ ਟਿਕਟ


ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਨੂੰ ਟਿਕਟ ਦਿੱਤੀ ਗਈ ਹੈ। ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਨੂੰ ਮੈਦਾਨ ਦੇ ਵਿੱਚ ਉਤਾਰਿਆ ਗਿਆ ਹੈ। ਅਤੇ ਹੋਟ ਸੀਟ ਮੰਨੀ ਜਾ ਰਹੀ ਹੈ ਗਿੱਦੜਬਾਹਾ, ਜਿਸ ਤੋਂ ਭਾਜਪਾ ਨੇ ਮਨਪ੍ਰੀਤ ਬਾਦਲ ਨੂੰ ਚੋਣ ਮੈਦਾਨ ਦੇ ਵਿੱਚ ਉਤਾਰ ਕੇ ਦਾਅ ਖੇਡਿਆ ਹੈ। 


ਦੱਸ ਦਈਏ ਸਭ ਤੋਂ ਪਹਿਲਾਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਆਪਣੇ ਉਮੀਦਵਾਰ ਐਲਾਨਾ ਕੀਤਾ ਗਿਆ ਸੀ। ਆਓ ਨਜ਼ਰ ਮਾਰੀਏ ਆਪ ਦੇ ਉਮੀਦਵਾਰਾਂ ਉੱਤੇ...


ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਚੱਬੇਵਾਲ ਤੋਂ ਇਸ਼ਾਨ ਚੱਬੇਵਾਲ, ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਦਾ ਐਲਾਨ ਕੀਤਾ ਗਿਆ ਹੈ। ਅਜੇ ਕਾਂਗਰਸ ਵੱਲੋਂ ਆਪਣੇ ਪੱਤੇ ਨਹੀਂ ਖੋਲੇ ਗਏ ਹਨ। ਜਲਦ ਹੀ ਕਾਂਗਰਸ ਦੇ ਉਮਦੀਵਾਰਾਂ ਦੀ ਲਿਸਟ ਵੀ ਸਾਹਮਣੇ ਆ ਜਾਏਗੀ। 


ਹੋਰ ਪੜ੍ਹੋ : ਬੀਜੇਪੀ ਨੂੰ ਨਹੀਂ ਪੁਰਾਣੀ ਲੀਡਰਸ਼ਿਪ 'ਤੇ ਭਰੋਸਾ! ਹੁਣ ਦਲਬਦਲੂਆਂ 'ਤੇ ਖੇਡਿਆ ਦਾਅ...ਜੱਟ ਸਿੱਖ ਵੋਟਰਾਂ 'ਤੇ ਨਿਸ਼ਾਨਾ


 



 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।