Punjab News: BJP ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਘੇਰੀ ਪੰਜਾਬ ਸਰਕਾਰ
Punjab News: ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਸਵਾਲ ਚੁੱਕੇ ਹਨ। ਅਧਿਆਪਕਾਂ ਦੇ ਸੰਘਰਸ਼ ਨੂੰ ਲੈ ਕੇ ਉਹਨਾਂ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ।
Punjab News: ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਸਵਾਲ ਚੁੱਕੇ ਹਨ। ਅਧਿਆਪਕਾਂ ਦੇ ਸੰਘਰਸ਼ ਨੂੰ ਲੈ ਕੇ ਉਹਨਾਂ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ।
ਲੁਧਿਆਣਾ ਵਿੱਚ ਇੱਕ ਸਮਾਗਮ ਦੌਰਾਨ ਹੋਰਨਾਂ ਪਾਰਟੀਆਂ ਦੇ ਆਗੂਆਂ ਨੂੰ ਭਾਜਪਾ ਵਿੱਚ ਸ਼ਾਮਲ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਫੇਲ੍ਹ ਹੋ ਚੁੱਕੀ ਹੈ। ਕੋਈ ਵੀ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਹੈ।
‘ਆਪ’ ਮੁਖੀ ਅਰਵਿੰਦ ਕੇਜਰੀਵਾਲ ਦੀ ਦਿੱਲੀ ਸਥਿਤ ਰਿਹਾਇਸ਼ ਦੇ ਬਾਹਰ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ ਕਰਨ ਅਤੇ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਰਿਹਾਇਸ਼ ਦੇ ਬਾਹਰ ਖੁਦਕੁਸ਼ੀ ਦੀ ਕੋਸ਼ਿਸ਼ ਬਾਰੇ ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਇਹ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਆਪਣੀਆਂ ਭੈਣਾਂ ਕਹਿੰਦੇ ਸਨ ਅਤੇ ਹੁਣ ਸੰਘਰਸ਼ ਲਈ ਮਜਬੂਰ ਕਰ ਰਹੇ ਹਨ।
ਇਸ ਦੇ ਨਾਲ ਹੀ ਉਹਨਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਰਾਰ ਦੇਣ ਤੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਦੇ ਸਰੋਤ ਹਨ।