ਮਲੌਟ: ਬੀਜੇਪੀ ਦੀ ਜਨ ਸਭਾ ਵਿਚੋਂ ਵਾਪਸ ਪਰਤ ਰਹੇ ਬੀਜੇਪੀ ਦੇ ਵਰਕਰਾ ਦੀ ਬੱਸ ਅਚਾਨਕ ਪਿੰਡ ਔਲਖ ਕੋਲ ਪਲਟ ਗਈ ਜਿਸ ਵਿਚ ਅੱਧੀ ਦਰਜਨ ਦੇ ਕਰੀਬ ਵਰਕਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਮਲੌਟ ਵਿਚ ਦਾਖਲ ਕਰਵਾਇਆ ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। 


ਇਹ ਵੀ ਪੜ੍ਹੋ: 


ਭਾਜਪਾ ਖੋਲ੍ਹੇਗੀ ਸਰਕਾਰ ਖਿਲਾਫ ਮੋਰਚਾ 


ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਭਾਜਪਾ ਵੱਲੋਂ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਦੀ ਤਿਆਰੀ ਕਰ ਲਈ ਗਈ ਹੈ। ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਭਲਕੇ ਯਾਨੀ ਸੋਮਵਾਰ ਨੂੰ ਸਰਕਾਰ ਖਿਲਾਫ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ। ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਭਲਕੇ ਭਾਜਪਾ ਦੇ ਵਰਕਰ ਜ਼ਿਲ੍ਹੇ ਪੱਧਰ  'ਤੇ ਪ੍ਰਦਰਸ਼ਨ ਕਰਨਗੇ। 


Sangrur By Polls: 'ਇੱਕ ਮੌਕਾ ਪਿਆ ਪੰਜਾਬ ਨੂੰ ਭਾਰੀ, ਇਸ ਵਾਰ ਗੋਲਡੀ ਨੂੰ ਦਿਓ ਜਿੰਮੇਵਾਰੀ 'ਰਾਜਾ ਵੜਿੰਗ ਨੇ ਉਮੀਦਵਾਰ ਦਲਬੀਰ ਗੋਲਡੀ ਦੇ ਹੱਕ 'ਚ ਗਾਣਾ ਕੀਤਾ ਰਿਲੀਜ਼


ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਰਕਾਰ  'ਤੇ ਸਵਾਲ ਚੁੱਕਦਿਆਂ ਕਿਹਾ ਕਿ ਮਾਨ ਸਰਕਾਰ ਵੱਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਗੱਲ ਆਖੀ ਗਈ ਸੀ। ਉਹਨਾਂ ਕਿਹਾ ਕਿ ਕੀ ਇਹ ਮਾਨ ਸਰਕਾਰ ਦਾ ਰੰਗਲਾ ਪੰਜਾਬ ਹੈ ਜਿੱਥੇ ਹਰ ਦਿਨ ਕਤਲ ਹੁੰਦੇ ਨੇ , ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ ਅਤੇ ਹਾਲੇ ਤੱਕ ਦੋਸ਼ੀ ਗ੍ਰਿਫਤ ਤੋਂ ਬਾਹਰ ਹਨ। 


ਭਾਜਪਾ ਦਾ ਕਹਿਣਾ ਹੈ ਕਿ ਗੂੰਗੀ, ਬੋਲੀ ਸਰਕਾਰ ਨੂੰ ਜਗਾਉਣ ਅਤੇ ਪੰਜਾਬ ਦੇ ਜਾਨ ਮਾਲ ਦੀ ਰਾਖੀ ਲਈ ਭਾਜਪਾ ਵੱਲੋਂ ਭਲਕੇ ਸੂਬੇ ਭਰ 'ਚ ਪ੍ਰਦਰਸ਼ਨ ਕੀਤੇ ਜਾਣਗੇ।