Farmer Protest News: ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਚੱਲ ਰਹੇ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮੰਗਲਵਾਰ ਨੂੰ ਸ਼ੁਰੂ ਕੀਤੇ ਜਾਣ ਵਾਲੇ ਮਰਨ ਵਰਤ ਉੱਤੇ ਉਨ੍ਹਾਂ ਦੀ ਥਾਂ ਕਿਸਾਨ ਆਗੂ  ਸੁਖਜੀਤ ਸਿੰਘ ਹਰਦੋਝੰਡੇ ਨੂੰ ਬਿਠਾਇਆ ਗਿਆ ਹੈ। ਕਿਉਂਕਿ ਪੁਲਿਸ ਨੇ 26 ਨਵੰਬਰ ਨੂੰ ਸਵੇਰੇ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਹੀ ਡੱਲੇਵਾਲ ਨੂੰ ਜਬਰੀ ਹਿਰਾਸਤ ਵਿਚ ਲੈ ਲਿਆ ਸੀ।


ਹੋਰ ਪੜ੍ਹੋ : Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ



ਏਬੀਪੀ ਸਾਂਝਾ ਨਾਲ ਗੱਲਬਾਤ ਕਰਦਿਆਂ ਕਿਸਾਨ ਲੀਡਰ ਸੁਖਜੀਤ ਸਿੰਘ ਹਰਦੋਝੰਡੇ ਨੇ ਕਿਹਾ ਕਿ ''ਉਹ ਸਿਰ ਉੱਤੇ ਕਫ਼ਨ ਬੰਨ੍ਹ ਕੇ ਆਏ ਹਨ ਮਰਦੇ ਦਮ ਤਕ ਭੁੱਖ ਹੜਤਾਲ ਤੇ ਬੈਠਣਗੇ, ਕਿਸਾਨਾਂ ਦੀਆਂ ਮੰਗਾਂ ਮਨਵਾ ਕੇ ਹੀ ਜਾਵਾਂਗੇ , ਅਤੇ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੂੰ ਸਰਕਾਰ ਹਿਰਾਸਤ ਵਿੱਚੋਂ ਰਿਹਾਅ ਕਰਕੇ ਅਤੇ ਜਦੋਂ ਤੱਕ ਉਨ੍ਹਾਂ ਨੂੰ ਖਨੌਰੀ ਮੋਰਚੇ ਵਿਚ ਵਾਪਿਸ ਨਹੀਂ ਛੱਡ ਕੇ ਜਾਂਦੇ, ਉਸ ਸਮੇਂ ਤੱਕ ਅਸੀਂ ਸਰਕਾਰ ਦੇ ਨੱਕ ਵੀ ਦਮ ਕਰ ਦਿਆਂਗੇ''। 


ਕਿਸਾਨ ਲੀਡਰ ਅਤੇ ਕਿਸਾਨ ਜਥੇਬੰਦੀਆਂ ਪੰਜਾਬ ਸਰਕਾਰ ਨੂੰ ਵਾਰ-ਵਾਰ ਅਪੀਲ ਕਰਦੇ ਹਾਂ ਕਿ ਸਾਡੇ ਲੀਡਰ ਜਗਜੀਤ ਸਿੰਘ ਡੱਲੇਵਾਲ ਨੂੰ ਵਾਪਿਸ ਖਨੌਰੀ ਮੋਰਚਾ ਵਿੱਚ ਜਿਵੇਂ ਲੈ ਕੇ ਗਏ ਹਨ , ਓਵੇ ਹੀ ਵਾਪਿਸ ਛੱਡ ਕੇ ਜਾਣ , ਨਹੀਂ ਤਾਂ ਕਿਸਾਨ ਆਪਣੀ ਰਣਨੀਤੀ ਬਣਾ ਕੇ ਓਹਨਾ ਨੂੰ ਵਾਪਿਸ ਲੈ ਕੇ ਆਉਣਗੇ।


ਇਸ ਸਮੇਂ ਕਿਸਾਨ ਲੀਡਰ ਸੁਖਜੀਤ ਸਿੰਘ ਹਰਦੋਝੰਡੇ ਭੁੱਖ ਹੜਤਾਲ ਉੱਤੇ ਬੈਠੇ ਹੋਏ ਹਨ , ਜੇਕਰ ਓਹਨਾ ਦੀ ਸਿਹਤ ਵਿਗੜਦੀ ਹੈ ਜਾ ਫਿਰ ਪੁਲਿਸ ਉਨ੍ਹਾਂ ਨੂੰ ਚੁੱਕ ਕੇ ਲੈਕੇ ਜਾਏਗੀ ਤਾਂ ਸੂਚੀ ਵਿੱਚ ਅਗਲੇ ਨੰਬਰ ਵਾਲਾ ਕਿਸਾਨ ਭੁੱਖ ਹੜਤਾਲ ਉੱਤੇ ਬੈਠ ਜਾਏਗਾ। ਇਸ ਤਰ੍ਹਾਂ ਮਰਨ ਵਰਤ ਦਾ ਸਿਲਸਿਲਾ ਜਾਰੀ ਰਹੇਗਾ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।