Punjab News: ਸਿੰਗਾਪੁਰ ਤੋਂ ਆਉਣ ਵਾਲੀ ਫਲਾਈਟ 'ਚ ਬੰਬ ਹੋਣ ਦੀ ਸੂਚਨਾ ਮਿਲੀ ਹੈ । ਦੱਸਿਆ ਜਾ ਰਿਹਾ ਹੈ ਕਿ ਏਅਰਪੋਰਟ ਡਾਇਰੈਕਟਰ ਨੂੰ ਕਿਸੇ ਅਣਪਛਾਤੇ ਵਿਅਕਤੀ ਦਾ ਫੋਨ ਆਇਆ ਜਿਸ ਤੋਂ ਬਾਅਦ ਫਲਾਈਟ ਦੀ ਜਾਂਚ ਕੀਤੀ ਜਾ ਰਹੀ ਹੈ ਨਾਲ ਹੀ ਉਸ ਕਾਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਸ਼ਾਮ 5 ਵਜੇ ਦੇ ਕਰੀਬ ਅੰਮ੍ਰਿਤਸਰ ਏਅਰਪੋਰਟ ਦੇ ਡਾਇਰੈਕਟਰ ਡਾ.ਵੀ.ਕੇ.ਸੇਠ ਨੂੰ ਫੋਨ ਆਇਆ। ਫੋਨ ਕਰਨ ਵਾਲੇ ਨੇ ਦੱਸਿਆ ਕਿ ਸਿੰਗਾਪੁਰ ਤੋਂ ਅੰਮ੍ਰਿਤਸਰ ਏਅਰਪੋਰਟ 'ਤੇ ਉਤਰਨ ਵਾਲੀ ਸਕੂਟ ਏਅਰਲਾਈਨਜ਼ 'ਚ ਬੰਬ ਹੈ। ਜਹਾਜ਼ ਸ਼ਾਮ 6.40 ਵਜੇ ਹਵਾਈ ਅੱਡੇ ਦੇ ਰਨਵੇਅ 'ਤੇ ਉਤਰਿਆ। ਜਿਸ ਤੋਂ ਬਾਅਦ ਯਾਤਰੀਆਂ ਨੂੰ ਸੁਰੱਖਿਅਤ ਉਤਾਰ ਲਿਆ ਗਿਆ ਅਤੇ CISF ਦੀ ਟੀਮ ਨੇ ਜਹਾਜ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ ਅਤੇ ਰਨਵੇਅ 'ਤੇ ਜਹਾਜ਼ ਨੂੰ ਇੱਕ ਪਾਸੇ ਲਾ ਕੇ ਸਰਚ ਕੀਤੀ ਗਈ।
ਫਲਾਈਟ ਦੇ ਲੈਂਡ ਹੋਣ ਤੋਂ ਬਾਅਦ ਸੀਆਈਐਸਐਫ ਦੀ ਟੀਮ ਨੇ ਚੈਕਿੰਗ ਕੀਤੀ। ਸਾਮਾਨ ਦੀ ਤਲਾਸ਼ੀ ਲਈ ਗਈ ਅਤੇ ਉਸ ਤੋਂ ਬਾਅਦ ਯਾਤਰੀਆਂ ਦੀ ਵੀ ਜਾਂਚ ਕੀਤੀ ਗਈ। CISF ਨੇ ਯਾਤਰੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਜਿਸ ਤੋਂ ਬਾਅਦ ਯਾਤਰੀਆਂ ਨੂੰ ਘਰ ਭੇਜ ਦਿੱਤਾ ਗਿਆ। ਸੀਆਈਐਸਐਫ ਦੀ ਟੀਮ ਨੂੰ ਫਲਾਈਟ ਦੇ ਅੰਦਰ ਕੁਝ ਵੀ ਸ਼ੱਕੀ ਨਹੀਂ ਮਿਲਿਆ ।
ਇਹ ਵੀ ਪੜ੍ਹੋ: ਹੁਣ ਪੰਜਾਬ ‘ਚ ਇੱਕ MLA ਨੂੰ ਮਿਲੇਗੀ ਇੱਕ ਪੈਂਸ਼ਨ, ਵਿਧਾਨਸਭਾ 'ਚ ਸਰਬਸੰਮਤੀ ਨਾਲ ਪਾਸ ਹੋਇਆ 'ਵਨ ਐੱਮਐੱਲਏ, ਵਨ ਪੈਨਸ਼ਨ' ਬਿੱਲ
ਜੇ ਅਗਨੀਪੱਥ ਸਕੀਮ ਇੰਨੀ ਚੰਗੀ ਤਾਂ ਪਹਿਲਾਂ ਭਾਜਪਾ ਆਪਣੇ ਪੁੱਤਰਾਂ ਨੂੰ ਅਗਨੀਵੀਰ ਬਣਾਵੇ: ਸੀਐਮ ਭਗਵੰਤ ਮਾਨ