ਫਾਜ਼ਿਲਕਾ : ਫ਼ਾਜ਼ਿਲਕਾ ਦੇ ਬਾਰਡਰ ਰੋਡ ਤੇ ਬੀਐਸਐਫ ਦੀ 52 ਬਟਾਲੀਅਨ ਵਿੱਚ ਤਾਇਨਾਤ ਇੱਕ ਬੀਐੱਸਐੱਫ ਦੇ ਜਵਾਨ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ ਗਈ। ਜਿਸ ਤੋਂ ਬਾਅਦ ਮ੍ਰਿਤਕ ਜਵਾਨ ਦੀ ਲਾਸ਼ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ। ਹਾਲਾਂਕਿ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਬੀਐਸਐਫ ਦੇ ਜਵਾਨ ਵੱਲੋਂ ਆਪਣੀ ਰਾਈਫਲ ਨਾਲ ਖੁਦ ਨੂੰ ਗੋਲੀ ਮਾਰੀ ਗਈ ਹੈ ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ ਹੈ। ਮ੍ਰਿਤਕ ਜਵਾਨ ਦੀ ਕੱਪੜਿਆਂ ਦੀ ਤਲਾਸ਼ੀ ਲਈ ਗਈ ਹੈ ਹਾਲੇ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਜਦਕਿ ਮਾਮਲੇ ਦੀ ਤਫਤੀਸ਼ ਜਾਰੀ ਹੈ
ਦਰਦਨਾਕ ਹਾਦਸਾ! ਕਾਰ ਉਪਰ ਡਿੱਗਿਆ ਕੰਟੇਨਰ, ਮਾਂ ਸਣੇ ਦੋ ਬੱਚਿਆਂ ਦੀ ਮੌਤ
ਖੰਨਾ : ਖੰਨਾ 'ਚ ਭਿਆਨਕ ਸੜਕ ਹਾਦਸਾ ਦੌਰਾਨ ਮਾਂ ਤੇ ਦੋ ਬੱਚਿਆਂ ਦੀ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਫਤਹਿਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਜਾ ਰਹੇ ਸੀ। ਪਿੰਡ ਨਸਰਾਲੀ ਦੇ ਰਹਿਣ ਵਾਲੇ ਹਨ ਮ੍ਰਿਤਕ ਔਰਤ ਦਾ ਪਤੀ ਅਤੇ ਸੱਸ ਗੰਭੀਰ ਜਖ਼ਮੀ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਜੁੜਵਾ ਭੈਣ ਭਰਾ ਦੀ ਹੋਈ ਮੌਤ ਹੋ ਗਈ। ਮ੍ਰਿਤਕਾ ਦੀ ਸ਼ਨਾਖ਼ਤ ਖੰਨਾ ਦੇ ਪਿੰਡ ਨਸਰਾਲੀ ਦੀ ਰਹਿਣ ਵਾਲੀ ਨਵਪ੍ਰੀਤ ਕੌਰ (30) ਵਜੋਂ ਹੋਈ। ਉਸਦਾ ਪਤੀ ਗੁਰਿੰਦਰ ਸਿੰਘ ਜਖ਼ਮੀ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ ਸੀ।