Budget Session: ਪੰਜਾਬ ਵਿਧਾਨ ਸਭਾ ਦਾ ਬਜਟ ਸ਼ੈਸ਼ਨ ਸ਼ੁੱਕਰਵਾਰ ਯਾਨੀਕਿ ਅੱਜ ਸਵੇਰੇ ਗਿਆਰਾਂ ਵਜੇ ਸ਼ੁਰੂ ਹੋਵੇਗਾ। 21 ਮਾਰਚ ਤੋਂ 28 ਮਾਰਚ ਤੱਕ ਚੱਲਣ ਵਾਲੇ ਇਜਲਾਸ ’ਚ ਸੱਤਾ ਧਿਰ ਅਤੇ ਵਿਰੋਧੀ ਧਿਰ ’ਚ ਲੋਕਹਿੱਤ ਮੁੱਦਿਆਂ ’ਤੇ ਭਖਵੀਂ ਬਹਿਸ ਹੋਣ ਦੇ ਪੂਰੇ-ਪੂਰੇ ਆਸਾਰ ਹਨ। ਬਜਟ ਇਜਲਾਸ ਦੀ ਸ਼ੁਰੂਆਤ ਸਵੇਰੇ ਗਿਆਰਾਂ ਵਜੇ ਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਨਾਲ ਸ਼ੁਰੂ ਹੋਵੇਗੀ ਅਤੇ ਬਾਅਦ ਦੁਪਹਿਰ ਦੋ ਵਜੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।
ਬਜਟ ਇਜਲਾਸ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਵੀ ਹੋਏਗੀ। ਕੁੱਝ ਹੀ ਸਮੇਂ ਵਿੱਚ ਇਹ ਮੀਟਿੰਗ ਸ਼ੁਰੂ ਹੋਏਗੀ।
ਜਦੋਂ ਬੀਤੀ ਰਾਤ ਕਿਸਾਨਾਂ ਨੂੰ ਸ਼ੰਭੂ ਤੇ ਖਨੌਰੀ ਬਾਰਡਰ ਤੋਂ ਹਟਾਇਆ ਗਿਆ ਹੈ ਅਤੇ ਮੀਟਿੰਗ ਉਪਰੰਤ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਉਸ ਨਾਲ ਵਿਰੋਧੀ ਧਿਰ ਨੇ ਸਰਕਾਰ ਖਿਲਾਫ਼ ਮੋਰਚਾ ਖੋਲ੍ਹਿਆ ਹੋਇਆ ਹੈ। ਜਦਕਿ ਸਰਕਾਰ ਦੇ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਉਦਯੋਗ ਨੂੰ ਹੁਲਾਰਾ ਦੇਣ ਦਾ ਹਵਾਲਾ ਦਿੰਦੇ ਹੋਏ ਹਾਈਵੇਅ ਤੋਂ ਧਰਨਾ ਹਟਾਉਣ ਨੂੰ ਜਰੂਰੀ ਕਦਮ ਉਠਾਉਣ ਦੀ ਬਿਆਨਬਾਜ਼ੀ ਕਰ ਰਹੇ ਹਨ। ਹਾਲਾਂਕਿ ਸਰਕਾਰ ਦੇ ਸਾਰੇ ਮੰਤਰੀ ਤੇ ਬੁਲਾਰੇ ਕਿਸਾਨਾਂ ਨਾਲ ਖੜ੍ਹਾ ਹੋਣ ਦਾ ਦਮ ਭਰ ਰਹੇ ਹਨ ਪਰ ਉਹ ਸੂਬੇ ਦੇ ਵਿਕਾਸ ਲਈ ਹਾਈਵੇਅ ਤੋਂ ਧਰਨਾ ਹਟਾਉਣ ਨੂੰ ਜ਼ਾਇਜ਼ ਠਹਿਰਾ ਰਹੇ ਹਨ। ਇਸ ਵਾਰ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਵਿੱਚ ਕਾਫੀ ਹੰਗਾਮਾ ਹੋਣ ਦੇ ਆਸਾਰ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।