Punjab News: ਕੈਬਨਿਟ ਮੰਤਰੀ ਹਰਭਜਨ ਸਿੰਘ ਨੇ 10ਵੀਂ ਜਮਾਤ ਵਿਚੋਂ 99.2 ਫੀਸਦੀ ਅੰਕ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਨੂੰ ਕੀਤਾ ਸਨਮਾਨਿਤ
Punjab News: ਜੰਡਿਆਲਾ ਗੁਰੂ ਨੇੜੇ ਪਿੰਡ ਧੀਰੇਕੋਟ ਦੀ ਦੱਸਵੀਂ ਜਮਾਤ ਦੀ ਵਿਦਿਆਰਥਣ ਅਰਪਨ ਕੌਰ, ਜਿਸਨੇ ਆਈ.ਸੀ.ਐਸ.ਈ. ਬੋਰਡ ਦੇ ਆਏ ਨਤੀਜੇ ਵਿੱਚ, 99.2 ਫੀਸਦੀ ਅੰਕ ਪ੍ਰਾਪਤ ਕੀਤੇ ਹਨ।
Punjab News: ਹਾਲ ਵਿੱਚ ਆਈ ਸੀ ਐਸ ਈ ਦੇ 10ਵੀਂ ਜਮਾਤ (ICSE results) ਦੇ ਨਤੀਜੇ ਆਏ ਨੇ। ਜਿਸ ਵਿੱਚ ਪੰਜਾਬ ਦੇ ਬੱਚਿਆਂ ਨੇ ਕਮਾਲ ਕਰ ਦਿਖਾਇਆ ਹੈ। ਚੰਗੇ ਨੰਬਰ ਲੈ ਕੇ ਉਨ੍ਹਾਂ ਨੇ ਪੰਜਾਬ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਜੰਡਿਆਲਾ ਗੁਰੂ ਨੇੜੇ ਪਿੰਡ ਧੀਰੇਕੋਟ ਦੀ ਦੱਸਵੀਂ ਜਮਾਤ ਦੀ ਵਿਦਿਆਰਥਣ ਅਰਪਨ ਕੌਰ, ਜਿਸਨੇ ਆਈ.ਸੀ.ਐਸ.ਈ. ਬੋਰਡ ਦੇ ਆਏ ਨਤੀਜੇ ਵਿੱਚ, 99.2 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਜਿਸ ਕਰਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੇ ਇਸ ਬੱਚੀ ਨੂੰ 5100 ਰੁਪਏ ਦਾ ਇਨਾਮ ਦੇ ਕੇ ਸਨਮਾਨਿਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਇਲਾਕੇ ਦੀ ਬੱਚੀ ਨੇ ਪੜਾਈ ਵਿੱਚ ਉਤਮ ਦਰਜਾ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਅਰਪਨ ਕੌਰ ਵੱਲੋਂ ਆਈ.ਆਈ.ਟੀ. ਦੀ ਪੜਾਈ ਕਰਨ ਅਤੇ ਦੇਸ ਵਿੱਚ ਰਹਿ ਕੇ ਸੇਵਾ ਕਰਨ ਦਾ ਜੋ ਜ਼ਜਬਾ ਵਿਖਾਇਆ ਗਿਆ ਹੈ, ਉਹ ਕਈ ਬੱਚਿਆਂ ਲਈ ਪ੍ਰੇਰਨਾ ਸਰੋਤ ਬਣੇਗੀ।
ਮੰਤਰੀ ਈਟੀਓ ਨੇ ਆਪਣੇ ਫੇਸਬੁੱਕ ਪੇਜ਼ ਉੱਤੇ ਵੀਡੀਓ ਵੀ ਸਾਂਝਾ ਕੀਤਾ ਹੈ, ਜਿਸ ਵਿੱਚ ਉਹ ਬੱਚੀ ਅਤੇ ਉਸਦੇ ਪਰਿਵਾਰ ਨੂੰ ਵਧਾਈਆਂ ਦਿੰਦੇ ਹੋਏ ਨਜ਼ਰ ਆ ਰਹੇ ਹਨ।
ਮੰਤਰੀ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀ ਇਹ ਸੁਫਨਾ ਹੈ ਕਿ ਸਾਡੇ ਬੱਚੇ ਦੇਸ਼ ਵਿਚ ਰਹਿ ਕੇ ਉੱਚ ਪਦਵੀਆਂ ਪ੍ਰਾਪਤ ਕਰਨ ਅਤੇ ਇਹ ਸਾਰਾ ਕੁੱਝ ਅਜਿਹੇ ਹੋਣਹਾਰ ਬੱਚਿਆਂ ਦੀ ਬਦੌਲਤ ਸੰਭਵ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਬੱਚਿਆਂ ਨਾਲ ਹਰ ਵੇਲੇ ਖੜੀ ਹੈ। ਉਨ੍ਹਾਂ ਬੱਚੀ ਅਤੇ ਬੱਚੀ ਦੇ ਮਾਪਿਆਂ ਨੂੰ ਵਧਾਈ ਦਿੰਦੇ ਉਜਲ ਭਵਿੱਖ ਦੀ ਕਾਮਨਾ ਕੀਤੀ। ਸਰਦਾਰ ਹਰਭਜਨ ਸਿੰਘ ਨੇ ਕਿਹਾ ਕਿ ਅਜਿਹੀ ਸਿੱਖਿਆ ਦੇਣ ਲਈ ਸਾਡੇ ਇਲਾਕੇ ਦੇ ਸਕੂਲ ਵੀ ਵਧਾਈ ਦੇ ਪਾਤਰ ਹਨ, ਜਿਨ੍ਹਾਂ ਨੇ ਬੱਚੇ ਨੂੰ ਸੇਧ ਦਿੱਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI