Punjab News: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਰੁਜ਼ਗਾਰ ਮੁਹਿੰਮ ਲਗਾਤਾਰ ਜਾਰੀ ਹੈ । ਇਸੇ ਤਹਿਤ ਅੱਜ ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਜਰ ਵੱਲੋਂ ਅੱਜ ਭੂਮੀ ਅਤੇ ਜਲ ਸਿੰਚਾਈ ਵਿਭਾਗ ਦੇ 41 ਖੇਤੀਬਾੜੀ ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਜਿਸ ਤੋਂ ਬਾਅਦ ਉਹਨਾਂ ਵੱਲੋਂ ਮਾਨ ਸਰਕਾਰ ਦੀ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਵਚਨਬੱਧਤਾ ਦਹੁਰਾਈ। 






ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ‘ਆਪ’ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਲਈ ਨੌਕਰੀਆਂ ਦੀਆਂ ਸੰਭਾਵਨਾਵਾਂ ਪੈਦਾ ਕਰਨ ਲਈ ਛੇਤੀ ਹੀ ਵਿਆਪਕ ਯੋਜਨਾ ਲਿਆਵੇਗੀ। ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਦਾ ਮੁੱਖ ਸਰੋਕਾਰ ਪੰਜਾਬ ਨੂੰ ਲੰਡਨ, ਕੈਲੀਫੋਰਨੀਆ ਜਾਂ ਪੈਰਿਸ ਬਣਾਉਣਾ ਨਹੀਂ ਸਗੋਂ ਅਸਲ ਪੰਜਾਬ ਬਣਾਉਣਾ ਹੈ ਤਾਂ ਜੋ ਵਿਦੇਸ਼ਾਂ ਵੱਲ ਜਾਣ ਵਾਲੇ ਪੰਜਾਬੀ ਨੌਜਵਾਨਾਂ ਨੂੰ ਰੋਕਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਨੇ ਰੋਜ਼ੀ-ਰੋਟੀ ਕਮਾਉਣ ਤੇ ਬਿਹਤਰ ਭਵਿੱਖ ਦੀਆਂ ਸੰਭਾਵਨਾਵਾਂ ਦੀ ਤਾਲਾਸ਼ ਵਿੱਚ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਗਰੀਬ ਤੇ ਬੇਸਹਾਰਾ ਮਾਪਿਆਂ ਨੂੰ ਆਪਣੀਆਂ ਜਾਇਦਾਦਾਂ ਵੇਚਣ ਲਈ ਵੀ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਲਈ ਨੌਕਰੀਆਂ ਦੀਆਂ ਸੰਭਾਵਨਾਵਾਂ ਪੈਦਾ ਕਰਨ ਲਈ ਛੇਤੀ ਹੀ ਵਿਆਪਕ ਯੋਜਨਾ ਲਿਆਵੇਗੀ।


ਪੰਜਾਬ 'ਚ ਮਾਈਨਿੰਗ ਤੇ ਨਸ਼ੇ ਦਾ ਮੁੱਦਾ ਚਿੰਤਾਜਨਕ ਹੈ। ਜਿਸ 'ਤੇ 'ਆਪ' ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਰੁਜ਼ਗਾਰ ਦੀ ਘਾਟ ਹੋਣ ਕਾਰਨ ਜ਼ਿਆਦਾਤਰ ਵਿਦਿਆਰਥੀ ਬਾਹਰਲੇ ਦੇਸ਼ਾਂ ਦਾ ਰੁਖ਼ ਕਰ ਰਹੇ ਹਨ। ਜਿਨ੍ਹਾਂ ਰੋਕਣ ਲਈ ਸੂਬਾ ਸਰਕਾਰ ਦੀ ਕਈ ਕਦਮ ਚੁੱਕ ਰਹੀ ਹੈ ਤੇ ਨੌਕਰੀਆਂ ਦੇ ਮੌਕੇ ਪੈਦਾ ਕਰ ਰਹੀ ਹੈ।