Colonel Bath Assault Case: ਸੀਬੀਆਈ ਨੇ ਹੁਣ 21 ਮਾਰਚ 2025 ਨੂੰ ਪਟਿਆਲਾ ਵਿੱਚ ਹਰਭੰਸ ਢਾਬੇ 'ਤੇ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ 'ਤੇ ਹੋਏ ਹਮਲੇ ਦੇ ਮਾਮਲੇ ਦੀ ਜਾਂਚ ਸ਼ੁਰੂ ਕਰਦੇ ਹੋਏ ਵੱਡੀ ਕਾਰਵਾਈ ਕੀਤੀ ਹੈ। ਇਹ ਕਾਰਵਾਈ ਪੰਜਾਬ-ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਹੈ। ਸੀਬੀਆਈ ਨੇ ਪਟਿਆਲਾ ਪੁਲਿਸ ਤੋਂ ਮਾਮਲਾ ਆਪਣੇ ਹੱਥਾਂ ਵਿੱਚ ਲੈ ਲਿਆ ਹੈ ਅਤੇ ਐਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕੀਤੀ।
ਜਾਣਕਾਰੀ ਲਈ ਦੱਸ ਦੇਈਏ ਕਿ ਕਰਨਲ ਪੁਸ਼ਪਿੰਦਰ ਸਿੰਘ ਬਾਠ ਕੁੱਟਮਾਰ ਮਾਮਲੇ 'ਚ CBI ਨੇ FIR ਦਰਜ ਕੀਤੀ ਹੈ। ਇਸ ਵਿੱਚ 3 ਇੰਸਪੈਕਟਰਾਂ ਸਮੇਤ 5 ਪੁਲਿਸ ਮੁਲਾਜ਼ਮਾਂ ਦੇ ਨਾਂਅ ਦਰਜ ਹਨ। ਇੰਸਪੈਕਟਰ ਰੋਣੀ ਸਿੰਘ, ਹਰਜਿੰਦਰ ਸਿੰਘ ਤੇ ਹੈਰੀ ਬੋਪਾਰਾਏ ਨਾਂਅ ਵੀ ਸ਼ਾਮਲ ਹੈ। ਇਸਦੇ ਨਾਲ ਹੀ FIR 'ਚ ਰਾਜਵੀਰ ਸਿੰਘ ਤੇ ਸੁਰਜੀਤ ਸਿੰਘ ਦਾ ਨਾਂਅ ਵੀ ਸ਼ਾਮਲ ਹੈ, FIR 'ਚ ਇੱਕ ਅਣਪਛਾਤੇ ਵਿਅਕਤੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
ਕੀ ਹੈ ਪੂਰਾ ਮਾਮਲਾ
13 ਅਤੇ 14 ਮਾਰਚ ਦੀ ਰਾਤ ਨੂੰ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦਾ ਪੁੱਤਰ ਪਟਿਆਲਾ ਦੇ ਰਾਜਿੰਦਰ ਹਸਪਤਾਲ ਨੇੜੇ ਇੱਕ ਢਾਬੇ 'ਤੇ ਖਾਣਾ ਖਾ ਰਹੇ ਸਨ। ਇਸ ਦੌਰਾਨ ਪਾਰਕਿੰਗ ਨੂੰ ਲੈ ਕੇ ਝਗੜਾ ਹੋਇਆ ਅਤੇ ਕੁਝ ਹੀ ਸਮੇਂ ਵਿੱਚ 4 ਇੰਸਪੈਕਟਰਾਂ ਸਮੇਤ 12 ਪੁਲਿਸ ਮੁਲਾਜ਼ਮਾਂ ਨੇ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ 'ਤੇ ਬੇਰਹਿਮੀ ਨਾਲ ਹਮਲਾ ਕਰ ਦਿੱਤਾ ਅਤੇ ਉਨ੍ਹਾਂ ਦੋਵਾਂ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।