ਪੜਚੋਲ ਕਰੋ

Punjab News: ਚਾਰ ਵਿਧਾਨ ਸਭਾ ਸੀਟਾਂ ਲਈ CEC ਵੱਲੋਂ ਜ਼ਿਮਨੀ ਚੋਣਾਂ ਦਾ ਪ੍ਰੋਗਰਾਮ ਜਾਰੀ, ਜਾਣੋ ਪੂਰੀ ਡਿਟੇਲ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਚਾਰ ਹਲਕੇ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ...

Bypolls to four assembly seats in Punjab: ਕੁੱਝ ਦਿਨ ਪਹਿਲਾਂ ਹੀ EC ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਦੀਆਂ ਚੋਣਾਂ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਹਰ ਪਾਰਟੀ ਇਨ੍ਹਾਂ ਚਾਰੇ ਸੀਟਾਂ ਉੱਤੇ ਆਪਣਾ ਪੂਰਾ ਜ਼ੋਰ ਲਗਾਉਣ ਲਈ ਪੱਬਾਂ ਭਾਰ ਹੋ ਗਈਆਂ ਹਨ। ਹੁਣ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਚਾਰ ਹਲਕੇ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ।

ਹੋਰ ਪੜ੍ਹੋ : ਚੋਣ ਕਮਿਸ਼ਨ ਵੱਲੋਂ ਵੱਡਾ ਐਕਸ਼ਨ! ਪੰਜਾਬ ਵਿਧਾਨ ਸਭਾ ਚੋਣਾਂ 2022 ਲੜਨ ਵਾਲੇ 5 ਉਮੀਦਵਾਰਾਂ ਨੂੰ ਅਯੋਗ ਐਲਾਨਿਆ

ਗਜ਼ਟ ਨੋਟੀਫਿਕੇਸ਼ਨ ਇਸ ਦਿਨ ਹੋਏਗਾ ਜਾਰੀ

ਵਧੇਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 18 ਅਕਤੂਬਰ, 2024 ਨੂੰ ਜਾਰੀ ਹੋਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ ਹੋਏਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ ਨੂੰ ਕੀਤੀ ਜਾਵੇਗੀ। ਇਸ ਤੋਂ ਇਲਾਵਾ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ ਹੋਏਗੀ।

13 ਨਵੰਬਰ ਨੂੰ ਪੈਣਗੀਆਂ ਵੋਟਾਂ ਤੇ 23 ਨਵੰਬਰ ਨੂੰ ਆਏਗਾ ਨਤੀਜਾ

ਸਿਬਿਨ ਸੀ ਨੇ ਦੱਸਿਆ ਕਿ 13 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਜ਼ਿਮਨੀ ਚੋਣ ਮੁਕੰਮਲ ਹੋਣ ਦੀ ਆਖਰੀ ਮਿਤੀ 25 ਨੰਵਬਰ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ।

ਸਿਬਿਨ ਸੀ ਨੇ ਦੱਸਿਆ ਕਿ 18 ਅਕਤੂਬਰ 2024 ਤੋਂ 25 ਅਕਤੂਬਰ, 2024 ਤੱਕ ਜਨਤਕ ਛੁੱਟੀ ਤੋਂ ਇਲਾਵਾ ਬਾਕੀ ਸਾਰੇ ਨਿਰਧਾਰਤ ਦਿਨਾਂ ਦੌਰਾਨ ਸਬੰਧਿਤ ਰਿਟਰਨਿੰਗ ਅਫ਼ਸਰਾਂ ਕੋਲ ਸਵੇਰੇ 11.00 ਵਜੇ ਤੋਂ ਸ਼ਾਮ 3.00 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਦੱਸਣਯੋਗ ਹੈ ਕਿ ਨਾਮਜ਼ਦਗੀ ਪੱਤਰ ਫਾਰਮ 2B ਵਿੱਚ ਭਰੇ ਜਾਣੇ ਹਨ।

ਉਨ੍ਹਾਂ ਕਿਹਾ ਕਿ ਤੀਸਰੇ ਸ਼ਨੀਵਾਰ ਯਾਨੀ 19 ਅਕਤੂਬਰ, 2024 ਵਾਲੇ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਨਹੀਂ ਹੈ। ਇਸ ਲਈ 19 ਅਕਤੂਬਰ, 2024 ਨੂੰ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਕੋਲ ਭਰੇ ਜਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ 20 ਅਕਤੂਬਰ, 2024 ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਹੋਵੇਗੀ। ਇਸ ਲਈ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ 15 ਅਕਤੂਬਰ, 2024 (ਮੰਗਲਵਾਰ) ਨੂੰ ਜ਼ਿਮਨੀ ਚੋਣ ਦੇ ਐਲਾਨ ਨਾਲ ਹੀ ਚਾਰ ਜ਼ਿਲ੍ਹਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਜੋ ਕਿ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਅਰਥਾਤ 25 ਨਵੰਬਰ, 2024 ਤੱਕ ਲਾਗੂ ਰਹੇਗਾ।

ਹੋਰ ਪੜ੍ਹੋ : ਨਾਇਬ ਸਿੰਘ ਸੈਣੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਅਨਿਲ ਵਿੱਜ ਬਣੇ ਮੰਤਰੀ, PM ਮੋਦੀ ਸਣੇ ਇਹ ਦਿੱਗਜ ਨੇਤਾ ਵੀ ਰਹੇ ਮੌਜੂਦ

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget