Punjab News: ਕੇਂਦਰ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਕੇਂਦਰੀ ਵਿੱਤ ਮੰਤਰਾਲੇ ਨੇ ਪੰਜਾਬ ਦੀ ਕਰਜ਼ਾ ਸੀਮਾ 18,000 ਕਰੋੜ ਰੁਪਏ ਘਟਾ ਦਿੱਤੀ ਹੈ। ਇਸ ਨਾਲ ਭਗਵੰਤ ਮਾਨ ਸਰਕਾਰ ਦੀਆਂ ਆਰਥਿਕ ਮੁਸ਼ਕਲਾਂ ਵਧਣ ਦੇ ਆਸਾਰ ਹਨ। ਕੇਂਦਰ ਨੇ ਪਹਿਲਾਂ ਵੀ ਪੰਜਾਬ ਸਕਾਰ ਨੂੰ ਕਈ ਆਰਥਿਕ ਝਟਕੇ ਦਿੱਤੇ ਹਨ। 



ਮੀਡੀਆ ਰਿਪੋਰਟਾਂ ਮੁਤਾਬਕ ਕੇਂਦਰੀ ਵਿੱਤ ਮੰਤਰਾਲੇ ਨੇ ਪੰਜਾਬ ਦੀ ਕਰਜ਼ਾ ਸੀਮਾ 18,000 ਕਰੋੜ ਰੁਪਏ ਘਟਾ ਦਿੱਤੀ ਹੈ। ਪੰਜਾਬ ਸਿਰ ਕਰਜ਼ੇ ਦੀ ਸੀਮਾ 39000 ਕਰੋੜ ਰੁਪਏ ਸਾਲਾਨਾ ਹੈ। ਕੇਂਦਰ ਦੇ ਨਵੇਂ ਫੈਸਲੇ ਤੋਂ ਬਾਅਦ ਹੁਣ ਪੰਜਾਬ ਨੂੰ ਸਿਰਫ 21 ਹਜ਼ਾਰ ਕਰੋੜ ਰੁਪਏ ਹੀ ਮਿਲਣਗੇ। ਇਸ ਨਾਲ ਪੰਜਾਬ ਦੇ ਵਿਕਾਸ ਕਾਰਜਾਂ ਉੱਪਰ ਅਸਰ ਪੈ ਸਕਦਾ ਹੈ।


ਦੂਜੇ ਪਾਸੇ ਇਸ ਮਾਮਲੇ ਵਿੱਚ ਅਜੇ ਤੱਕ ਪੰਜਾਬ ਸਰਕਾਰ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਇਸ ਮੁੱਦੇ 'ਤੇ ਵਿਚਾਰ ਕਰਕੇ ਰਣਨੀਤੀ ਬਣਾ ਰਹੀ ਹੈ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਪੰਜਾਬ ਵਿਰੋਧੀ ਫੈਸਲੇ ਲੈ ਰਹੀ ਹੈ। ਪਹਿਲਾਂ ਆਰਡੀਐਫ ਦੇ 3 ਹਜ਼ਾਰ ਕਰੋੜ ਰੁਪਏ ਰੋਕੇ ਤੇ ਹੁਣ ਲੋਨ ਸੀਮਾ ਘਟਾ ਦਿੱਤੀ। ਇਸ ਸਭ ਦੇ ਬਾਵਜੂਦ ਪੰਜਾਬ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।


ਹੋਰ ਪੜ੍ਹੋ : SGPC ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ, ਗ੍ਰਹਿ ਮੰਤਰੀ ਨੇ ਸਹਿਯੋਗ ਦਾ ਦਿੱਤਾ ਭਰੋਸਾ



ਦੱਸ ਦਈਏ ਪੰਜਾਬ ਦੇ ਪੇਂਡੂ ਵਿਕਾਸ ਫੰਡ ਦੇ ਕਰੀਬ 3 ਹਜ਼ਾਰ ਕਰੋੜ ਰੁਪਏ ਪਹਿਲਾਂ ਹੀ ਫਸੇ ਹੋਏ ਹਨ। ਇਸ ਸਬੰਧੀ ਪੰਜਾਬ ਸਰਕਾਰ ਕਈ ਵਾਰ ਬਿਆਨ ਦੇ ਚੁੱਕੀ ਹੈ ਤੇ ਕੇਂਦਰ ਸਰਕਾਰ ਨੂੰ ਪੱਤਰ ਵੀ ਲਿਖ ਚੁੱਕੀ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ ਪੂੰਜੀ ਸੰਪਤੀ ਦੇ ਵਿਕਾਸ ਲਈ ਪੰਜਾਬ ਨੂੰ ਦਿੱਤੀ ਜਾਣ ਵਾਲੀ 2600 ਕਰੋੜ ਰੁਪਏ ਦੀ ਸਾਲਾਨਾ ਗਰਾਂਟ ਵੀ ਰੋਕ ਦਿੱਤੀ ਹੈ। ਪੰਜਾਬ ਸਰਕਾਰ ਇਸ ਫੰਡ ਦੀ ਵਰਤੋਂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕਰਦੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।