Corona Update: ਦੇਸ਼ ਭਰ ਵਿੱਚ ਵਧ ਰਹੇ ਕੋਰੋਨਾ ਕੇਸਾਂ ਨੂੰ ਵੇਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਸਖਤ ਹੋ ਗਿਆ ਹੈ। ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਯੂਟੀ ਪ੍ਰਸ਼ਾਸਨ ਨੇ ਇੱਕ ਵਾਰ ਫਿਰ ਮਾਸਕ ਪਹਿਨਣ ਤੇ ਕੋਵਿਡ ਨਿਯਮਾਂ ਦੀ ਪਾਲਣਾ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਐਡਵਾਈਜ਼ਰੀ ਜਾਰੀ ਕੀਤੀ ਹੈ।



ਹਫ਼ਤੇ 'ਚ ਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਨੇ ਪਾਈਆਂ ਭਾਜੜਾਂ



ਕੋਰੋਨਾ ਦੇ ਵਧਦੇ ਮਾਮਲਿਆਂ ਨੇ ਚੌਥੀ ਲਹਿਰ ਦਾ ਡਰ ਵਧਾ ਦਿੱਤਾ ਹੈ। ਦੇਸ਼ ਦੇ ਕਈ ਸੂਬਿਆਂ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਲਗਾਤਾਰ ਤੀਜੇ ਦਿਨ ਕੋਰੋਨਾ ਮਰੀਜ਼ਾਂ ਦੀ ਗਿਣਤੀ 8 ਹਜ਼ਾਰ ਨੂੰ ਪਾਰ ਕਰ ਗਈ ਹੈ। ਕੁੱਲ ਐਕਟਿਵ ਮਰੀਜ਼ਾਂ ਦੀ ਗਿਣਤੀ 47 ਹਜ਼ਾਰ ਨੂੰ ਪਾਰ ਕਰ ਗਈ ਹੈ। ਪਿਛਲੇ ਦਿਨ ਵੀ 10 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਸੀ। ਇਹ ਮੌਤਾਂ ਦਿੱਲੀ, ਕੇਰਲ, ਮਹਾਰਾਸ਼ਟਰ, ਪੰਜਾਬ ਤੇ ਮਿਜ਼ੋਰਮ ਵਿੱਚ ਹੋਈਆਂ। ਧਿਆਨ ਰਹੇ ਕਿ ਕੇਰਲ, ਮਹਾਰਾਸ਼ਟਰ ਤੇ ਦਿੱਲੀ ਕੋਰੋਨਾ ਪ੍ਰਭਾਵਿਤ ਸੂਬਿਆਂ ਵਿੱਚ ਸਿਖਰ 'ਤੇ ਹਨ।


ਦੂਜੇ ਪਾਸੇ ਕੋਰੋਨਾ ਦੇ ਮਾਮਲਿਆਂ 'ਚ ਤੇਜ਼ੀ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਤੁਰੰਤ ਜਾਂਚ ਸਮੇਤ ਨਿਗਰਾਨੀ ਵਧਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਸੂਬਿਆਂ ਦੀ ਸੁਸਤੀ ਲਾਗ ਦੀ ਸਥਿਤੀ ਨੂੰ ਹੋਰ ਵਿਗੜ ਸਕਦੀ ਹੈ।


ਇਸ ਦੇ ਨਾਲ ਹੀ ਮਾਹਿਰਾਂ ਦਾ ਮੰਨਣਾ ਹੈ ਕਿ ਰਾਜਾਂ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਧਿਆਨ ਵਿੱਚ ਨਹੀਂ ਲਿਆ, ਜਿਸ ਕਾਰਨ ਕੋਰੋਨਾ ਦਾ ਗ੍ਰਾਫ ਪਹਿਲਾਂ ਵਾਂਗ ਹੀ ਦਿਖਾਈ ਦੇ ਰਿਹਾ ਹੈ। ਇੱਕ ਹਫ਼ਤੇ ਬਾਅਦ ਵੀ ਸਥਿਤੀ ਵਿੱਚ ਕੋਈ ਬਦਲਾਅ ਨਹੀਂ ਆਇਆ ਹੈ।


ਇੱਕ ਹਫਤੇ 'ਚ 48 ਫੀਸਦੀ ਤੋਂ ਜ਼ਿਆਦਾ ਵਧੇ ਮਾਮਲੇ
4 ਜੂਨ ਨੂੰ ਦੇਸ਼ ਵਿੱਚ ਕੋਰੋਨਾ ਦੇ 4270 ਨਵੇਂ ਮਾਮਲੇ ਦਰਜ ਕੀਤੇ ਗਏ ਸੀ, ਜੋ ਹਫ਼ਤੇ ਦੇ ਅੰਤ ਤੱਕ ਹਰ ਰੋਜ਼ ਅੱਠ ਹਜ਼ਾਰ ਤੋਂ ਵੱਧ ਮਾਮਲੇ ਦਰਜ ਹੋਣੇ ਸ਼ੁਰੂ ਹੋ ਗਏ। ਇਸ ਤਰ੍ਹਾਂ ਦੇਸ਼ 'ਚ ਇੱਕ ਹਫ਼ਤੇ 'ਚ 48 ਫੀਸਦੀ ਕੋਰੋਨਾ ਮਾਮਲੇ ਵਧੇ ਹਨ। 6 ਜੂਨ ਨੂੰ ਨਵੇਂ ਕੇਸਾਂ ਦਾ ਅੰਕੜਾ 3651 ਸੀ, 7 ਜੂਨ ਨੂੰ 5233 ਨਵੇਂ ਮਰੀਜ਼ ਮਿਲੇ। 


ਇਸ ਤੋਂ ਬਾਅਦ ਇਹ ਅੰਕੜਾ ਲਗਾਤਾਰ ਵਧਦਾ ਗਿਆ ਤੇ 10 ਜੂਨ ਨੂੰ 8328 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ। ਇਸ ਦੇ ਨਾਲ ਹੀ ਦੇਸ਼ ਵਿੱਚ ਐਕਟਿਵ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 47,995 ਹੋ ਗਈ ਹੈ। ਇੱਥੇ ਅਸੀਂ 11 ਜੂਨ ਤੱਕ ਦੇ ਅੰਕੜੇ ਪੇਸ਼ ਕਰ ਰਹੇ ਹਾਂ, ਤਾਂ ਜੋ ਤੁਹਾਨੂੰ ਇੱਕ ਵਿਚਾਰ ਮਿਲ ਸਕੇ ਕਿ ਇੱਕ ਹਫ਼ਤੇ ਵਿੱਚ ਕਿਹੜੇ ਸੂਬਿਆਂ ਵਿੱਚ ਕੋਰੋਨਾ ਮਰੀਜ਼ ਸਭ ਤੋਂ ਵੱਧ ਵਧੇ ਹਨ।