Punjab News: ਪੰਜਾਬ 'ਚ ਸਰਕਾਰੀ ਕਰਮਚਾਰੀਆਂ ਵਿਚਾਲੇ ਮੱਚੀ ਤਰਥੱਲੀ, ਅਜਿਹਾ ਕਾਰਨਾਮਾ ਕਰਦੇ ਹੋਏ ਮੁਲਾਜ਼ਮ ਰੰਗੇ ਹੱਥੀਂ ਗ੍ਰਿਫ਼ਤਾਰ...
Punjab News: ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਟੀਮ ਨੇ ਮੰਗਲਵਾਰ ਨੂੰ ਡੇਰਾਬੱਸੀ ਦੇ ਸਹਾਇਕ ਰਜਿਸਟਰਾਰ ਦਫ਼ਤਰ ਪੰਜਾਬ ਸਹਿਕਾਰੀ ਸਭਾਵਾਂ...

Punjab News: ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਟੀਮ ਨੇ ਮੰਗਲਵਾਰ ਨੂੰ ਡੇਰਾਬੱਸੀ ਦੇ ਸਹਾਇਕ ਰਜਿਸਟਰਾਰ ਦਫ਼ਤਰ ਪੰਜਾਬ ਸਹਿਕਾਰੀ ਸਭਾਵਾਂ ਵਿਖੇ ਤਾਇਨਾਤ ਸੁਪਰਡੈਂਟ ਗੁਰਆਜ਼ਾਦ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਡੇਰਾਬੱਸੀ ਦੇ ਪਿੰਡ ਛਛਰੋਲੀ ਦੇ ਇੱਕ ਨਿਵਾਸੀ ਦੀ ਸ਼ਿਕਾਇਤ 'ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਨੇ ਸਾਲ 2012 ਵਿੱਚ ਰਾਣੀ ਮਾਜ਼ਰਾ ਬਹੁ-ਮੰਜ਼ਿਲਾ ਖੇਤੀਬਾੜੀ ਸਹਿਕਾਰੀ ਸੇਵਾ ਸਭਾ ਤੋਂ 2 ਲੱਖ ਰੁਪਏ ਦਾ ਕਰਜ਼ਾ ਲਿਆ ਸੀ। ਸਮੇਂ ਸਿਰ ਭੁਗਤਾਨ ਨਾ ਕਰਨ ਕਾਰਨ, ਵਿਆਜ ਸਣੇ ਕੁੱਲ ਬਕਾਇਆ ਰਕਮ ਵੱਧ ਕੇ 3,16,632 ਰੁਪਏ ਹੋ ਗਈ ਸੀ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਨੇ 13 ਮਾਰਚ, 2024 ਨੂੰ ਕੁੱਲ 4,14,500 ਰੁਪਏ ਜਮ੍ਹਾ ਕਰਵਾ ਕੇ ਸਾਰੀ ਦੇਣਦਾਰੀ ਅਦਾ ਕੀਤੀ ਅਤੇ ਸੁਸਾਇਟੀ ਤੋਂ ਕਲੀਅਰੈਂਸ ਸਰਟੀਫਿਕੇਟ ਵੀ ਪ੍ਰਾਪਤ ਕੀਤਾ। ਇਸ ਦੇ ਬਾਵਜੂਦ, ਸੁਪਰਡੈਂਟ ਗੁਰਜ਼ਾਦ ਸਿੰਘ ਉਸ 'ਤੇ ਜ਼ਮੀਨ ਰਜਿਸਟਰੀ ਦੀ ਜ਼ਰੂਰੀ ਪ੍ਰਵਾਨਗੀ ਅਤੇ ਰਿਲੀਜ਼ ਕਰਵਾਉਣ ਲਈ ਸਹਾਇਕ ਰਜਿਸਟਰਾਰ ਨੂੰ 10,000 ਰੁਪਏ ਰਿਸ਼ਵਤ ਦੇਣ ਲਈ ਦਬਾਅ ਪਾ ਰਿਹਾ ਸੀ।
ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ ਟੀਮ ਨੇ ਯੋਜਨਾਬੱਧ ਤਰੀਕੇ ਨਾਲ ਕਾਰਵਾਈ ਕੀਤੀ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਉਸਦੇ ਦਫ਼ਤਰ ਵਿੱਚ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਛਾਪੇਮਾਰੀ ਦੌਰਾਨ, ਸਹਾਇਕ ਰਜਿਸਟਰਾਰ ਦੇ ਦਸਤਖਤ ਤੋਂ ਬਿਨਾਂ ਟਾਈਪ ਕੀਤੇ ਆਰਡਰ ਵੀ ਮੌਕੇ ਤੋਂ ਬਰਾਮਦ ਕੀਤੇ ਗਏ। ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਫਲਾਇੰਗ ਸਕੁਐਡ-1, ਪੰਜਾਬ (ਐਸ.ਏ.ਐਸ. ਨਗਰ) ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Read MOre: Punjab News: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਤੇਜ਼ ਤੂਫਾਨ ਅਤੇ ਮੀਂਹ ਤੋਂ ਬਾਅਦ ਇਨ੍ਹਾਂ ਇਲਾਕਿਆਂ 'ਚ ਇੰਨੇ ਘੰਟੇ ਬੱਤੀ ਰਹੇਗੀ ਗੁੱਲ...






















