Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, DC ਅਤੇ SSP ਨੂੰ ਸਰਕਾਰੀ ਰਿਹਾਇਸ਼ਾਂ ਖਾਲੀ ਕਰਨ ਦੇ ਹੁਕਮ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਨਿਆਂਇਕ ਅਧਿਕਾਰੀਆਂ ਲਈ ਰਿਹਾਇਸ਼ ਮੁਹੱਈਆ ਨਾ ਕਰਵਾਉਣ ਵਿੱਚ ਅਸਫਲ ਰਹਿਣ 'ਤੇ ਬੁੱਧਵਾਰ ਨੂੰ ਪੰਜਾਬ ਸਰਕਾਰ ਵਿਰੁੱਧ ਸਖ਼ਤ ਰੁਖ਼ ਅਪਣਾਇਆ...

Punjab News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਨਿਆਂਇਕ ਅਧਿਕਾਰੀਆਂ ਲਈ ਰਿਹਾਇਸ਼ ਮੁਹੱਈਆ ਨਾ ਕਰਵਾਉਣ ਵਿੱਚ ਅਸਫਲ ਰਹਿਣ 'ਤੇ ਬੁੱਧਵਾਰ ਨੂੰ ਪੰਜਾਬ ਸਰਕਾਰ ਵਿਰੁੱਧ ਸਖ਼ਤ ਰੁਖ਼ ਅਪਣਾਇਆ ਹੈ। ਅਦਾਲਤ ਨੇ ਪਟੀਸ਼ਨ ਨੂੰ ਖਾਰਿਜ਼ ਕਰ ਦਿੱਤਾ, ਜਿਸ ਵਿੱਚ ਰਾਜ ਸਰਕਾਰ ਨੇ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ (DC) ਅਤੇ ਸੀਨੀਅਰ ਪੁਲਿਸ ਸੁਪਰਡੈਂਟ (SSP) ਨੂੰ ਸਰਕਾਰੀ ਰਿਹਾਇਸ਼ ਖਾਲੀ ਕਰਨ ਸੰਬੰਧੀ ਹੁਕਮ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ।
ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੀ ਬੈਂਚ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਪ੍ਰਸ਼ਾਸਨਿਕ ਫੈਸਲੇ ਦੁਆਰਾ ਨਿਆਂਇਕ ਹੁਕਮ ਨੂੰ ਉਲਟਾਇਆ ਨਹੀਂ ਜਾ ਸਕਦਾ। ਅਦਾਲਤ ਨੇ ਟਿੱਪਣੀ ਕੀਤੀ ਕਿ ਸਰਕਾਰ ਕੋਲ ਸਿਰਫ਼ ਦੋ ਵਿਕਲਪ ਹਨ: ਜਾਂ ਤਾਂ ਹਾਈ ਕੋਰਟ ਵਿੱਚ ਹੁਕਮ ਨੂੰ ਚੁਣੌਤੀ ਦਿਓ ਜਾਂ ਇਸਦੀ ਪਾਲਣਾ ਕਰੋ। ਹੁਕਮ ਵਾਪਸ ਲੈਣ ਦਾ ਕੋਈ ਵਿਕਲਪ ਨਹੀਂ ਹੈ।
ਇਹ ਮਾਮਲਾ ਮਾਲੇਰਕੋਟਲਾ ਬਾਰ ਐਸੋਸੀਏਸ਼ਨ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਉੱਠਿਆ ਸੀ। ਅਦਾਲਤ ਨੇ ਪਹਿਲਾਂ 12 ਸਤੰਬਰ ਨੂੰ ਹੁਕਮ ਦਿੱਤਾ ਸੀ ਕਿ ਡੀ.ਸੀ. ਦੇ ਕਬਜ਼ੇ ਵਾਲੇ ਗੈਸਟ ਹਾਊਸ ਅਤੇ ਐਸ.ਐਸ.ਪੀ. ਦੀ ਰਿਹਾਇਸ਼ ਨੂੰ ਤੁਰੰਤ ਖਾਲੀ ਕਰਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੂੰ ਸੌਂਪ ਦਿੱਤਾ ਜਾਵੇ। ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਵਾਪਸੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਅਤੇ ਅਗਲੀ ਸੁਣਵਾਈ 17 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਹਫ਼ਤੇ ਲਈ ਤੈਅ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















