ਪੜਚੋਲ ਕਰੋ
Advertisement
Punjab News : ਚਰਨਜੀਤ ਚੰਨੀ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਕੀਤੀ ਮੁਲਾਕਾਤ ,ਪਿੰਡ ਮੂਸੇ ਕੱਟੀ ਰਾਤ
Punjab News : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਮਾਤਾ ਨਾਲ ਪਿੰਡ ਮੂਸੇ ਵਿਖੇ ਰਾਤ ਕੱਟੀ ਹੈ।
Punjab News : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਬੀਤੀ ਰਾਤ ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਮਾਤਾ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਪਿੰਡ ਮੂਸੇ ਰਾਤ ਕੱਟੀ ਹੈ। ਇਸ ਸਬੰਧੀ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ।
ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਮਾਤਾ ਨਾਲ ਪਿੰਡ ਮੂਸੇ ਵਿਖੇ ਰਾਤ ਕੱਟੀ
— Charanjit S Channi (@CHARANJITCHANNI) December 21, 2022
...
Spent the night at Village Moosa with Sidhu Moosewala's parents pic.twitter.com/kTqMUoLRDs
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਾਲ ਹੀ ਵਿੱਚ ਵਿਦੇਸ਼ ਦੇ ਦੌਰੇ ਤੋਂ ਮੁੜ ਪੰਜਾਬ ਪਰਤੇ ਹਨ। ਵਿਦੇਸ਼ ਤੋਂ ਪਰਤਦਿਆਂ ਹੀ ਚਰਨਜੀਤ ਸਿੰਘ ਚੰਨੀ ਨੇ ਪਹਿਲਾਂ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰ ਪ੍ਰਿਯੰਕਾ ਗਾਂਧੀ (Priyanka Gandhi Vadra) ਤੇ ਮਲਿਕਾਅਰਜੁਨ ਖੜਗੇ (Mallikarjun Kharge) ਨਾਲ ਮੁਲਾਕਾਤ ਕੀਤੀ ਅਤੇ ਬਾਅਦ ਵਿੱਚ ਚੰਨੀ ਨੇ 'ਭਾਰਤ ਜੋੜੋ ਯਾਤਰਾ' (Bharat Jodo Yatra) ‘ਚ ਵੀ ਹਿੱਸਾ ਲਿਆ।
ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਕਾਂਗਰਸ ਦੀ ਕੌਮੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਇਸ ਮੀਟਿੰਗ ਵਿੱਚ ਸਾਬਕਾ ਸੀਐਮ ਚੰਨੀ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਲਈ ਪ੍ਰਿਅੰਕਾ ਗਾਂਧੀ ਨੂੰ ਵਧਾਈ ਦਿੱਤੀ। ਇਹ ਜਾਣਕਾਰੀ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਆਪਣੇ ਟਵਿੱਟਰ 'ਤੇ ਦਿੱਤੀ ਸੀ।ਦੋਵਾਂ ਸੀਟਾਂ ਹਾਰਨ ਤੋਂ ਬਾਅਦ ਗਾਇਬ ਹੋ ਗਏ ਸੀ ਚੰਨੀ
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਕਰਾਰੀ ਹਾਰ ਅਤੇ ਆਪਣੀਆਂ ਦੋਵੇਂ ਸੀਟਾਂ ਹਾਰਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਇਸ ਹੱਦ ਤੱਕ ਗਾਇਬ ਹੋ ਗਏ ਕਿ ਮੁੜ ਕਦੇ ਨਜ਼ਰ ਨਹੀਂ ਆਏ। ਲੰਮੇ ਸਮੇਂ ਤੱਕ ਸਿਆਸਤ ਤੋਂ ਦੂਰ ਰਹਿਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਨਜ਼ਰ ਆਏ ਹਨ। ਰਾਤੋ ਰਾਤ ਪੰਜਾਬ ਦੇ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਸੀਟ ਨਹੀਂ ਜਿੱਤ ਸਕੇ। ਹਾਲਾਂਕਿ ਇਸ ਹਾਰ ਤੋਂ ਬਾਅਦ ਵੀ ਚੰਨੀ ਦੀਆਂ ਮੁਸ਼ਕਿਲਾਂ ਘੱਟ ਨਹੀਂ ਹੋਈਆਂ ਕਿਉਂਕਿ ਪੰਜਾਬ 'ਚ 'ਆਪ' ਦੀ ਸਰਕਾਰ ਬਣਦੇ ਹੀ ਚਰਨਜੀਤ ਚੰਨੀ ਨੂੰ ਰੇਤ ਮਾਈਨਿੰਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੁੱਛਗਿੱਛ ਲਈ ਬੁਲਾਇਆ ਗਿਆ ਅਤੇ ਕਰੀਬ 6 ਘੰਟੇ ਪੁੱਛਗਿੱਛ ਵੀ ਕੀਤੀ ਗਈ।
ਪੰਜਾਬ ਚੋਣਾਂ ਵਿੱਚ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਚੰਨੀ ਨੇ ਪਾਰਟੀ ਆਗੂਆਂ ਤੋਂ ਦੂਰੀ ਬਣਾ ਲਈ ਅਤੇ ਉਨ੍ਹਾਂ ਨਾਲ ਕੋਈ ਮੀਟਿੰਗ ਵੀ ਨਹੀਂ ਕੀਤੀ। ਪਾਰਟੀ ਦੇ ਕਈ ਆਗੂਆਂ ਨੇ ਚੰਨੀ ਦਾ ਵਿਰੋਧ ਵੀ ਕੀਤਾ ਪਰ ਉਨ੍ਹਾਂ ਦੇ ਪੱਖ ਤੋਂ ਕੋਈ ਪ੍ਰਤੀਕਿਰਿਆ ਨਹੀਂ ਆਈ। ਇਥੋਂ ਤੱਕ ਕਿ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਵੀ ਚੰਨੀ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਪਰ ਉਨ੍ਹਾਂ ਦੇ ਪੱਖ ਤੋਂ ਕੋਈ ਪ੍ਰਤੀਕਿਰਿਆ ਨਹੀਂ ਆਈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਦੇਸ਼
ਪੰਜਾਬ
Advertisement