Punjab News: ਰਾਜਪਾਲ ਤੇ ਪੰਜਾਬ ਸਰਕਾਰ ਵਿਚਾਲੇ 'ਖੜਕੀ', ਵਿਸ਼ੇਸ਼ ਸੈਸ਼ਨ ਨੂੰ ਗੈਰਕਾਨੂੰਨੀ ਕਰਾਰ ਦੇਣ ਮਗਰੋਂ 'ਆਪ' ਦਾ ਤਿੱਖਾ ਐਕਸ਼ਨ
Punjab News: ਪੰਜਾਬ ਸਰਕਾਰ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਫਿਰ ਖੜਕ ਗਈ ਹੈ। ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਆਗਾਮੀ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਨੂੰ ਗੈਰਕਾਨੂੰਨੀ ਕਰਾਰ ਦੇਣ ਮਗਰੋਂ ਸਿਆਸੀ ਪਾਰਾ ਚੜ੍ਹ ਗਿਆ ਹੈ।
Punjab News: ਪੰਜਾਬ ਸਰਕਾਰ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਫਿਰ ਖੜਕ ਗਈ ਹੈ। ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਆਗਾਮੀ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਨੂੰ ਗੈਰਕਾਨੂੰਨੀ ਕਰਾਰ ਦੇਣ ਮਗਰੋਂ ਸਿਆਸੀ ਪਾਰਾ ਚੜ੍ਹ ਗਿਆ ਹੈ। ਪੰਜਾਬ ਵਿਧਾਨ ਸਭਾ ਦਾ ਅਗਲਾ ਵਿਸ਼ੇਸ਼ ਸੈਸ਼ਨ 20 ਤੇ 21 ਅਕਤੂਬਰ ਨੂੰ ਹੋ ਰਿਹਾ ਹੈ, ਜਿਸ ’ਤੇ ਰਾਜ ਭਵਨ ਨੇ ਉਂਗਲ ਚੁੱਕੀ ਹੈ। ਰਾਜ ਭਵਨ ਨੇ ਇਸ ਤੋਂ ਪਹਿਲਾਂ 19 ਤੇ 20 ਜੂਨ ਲਈ ਸੱਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ’ਤੇ ਵੀ ਉਜ਼ਰ ਜਤਾਇਆ ਸੀ। ਰਾਜ ਭਵਨ ਨੇ ਮੁੜ ਪੰਜਾਬ ਵਿਧਾਨ ਸਭਾ ਦੇ ਸਕੱਤਰ ਨੂੰ ਪੱਤਰ ਲਿਖਿਆ ਹੈ।
ਉਧਰ, ਪੰਜਾਬ ਦੀ ‘ਆਪ’ ਸਰਕਾਰ ਨੇ ਰਾਜਪਾਲ ਨੂੰ ਮੋੜਵਾਂ ਜਵਾਬ ਦਿੱਤਾ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਅਮਨ ਅਰੋੜਾ ਨੇ ਕਿਹਾ ਕਿ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਕਾਨੂੰਨੀ ਹੈ ਤੇ ਇਹ ਹੋ ਕੇ ਰਹੇਗਾ। ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਦੇ ਸਾਰੇ ਸੈਸ਼ਨ ਕਾਨੂੰਨੀ ਢੰਗ ਨਾਲ ਸੱਦੇ ਗਏ ਸਨ। ਰਾਜਪਾਲ ਨੂੰ ਜੇਕਰ ਇਹ ਗੈਰਕਾਨੂੰਨੀ ਲੱਗਦੇ ਹਨ ਤਾਂ ਉਨ੍ਹਾਂ ਨੂੰ ਆਪਣਾ ਕਾਨੂੰਨੀ ਸਲਾਹਕਾਰ ਬਦਲਣ ਦੀ ਲੋੜ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਦਾ ਕੰਮ ਰਾਜ ਤੇ ਲੋਕਾਂ ਦੇ ਭਲਾਈ ਲਈ ਕਾਨੂੰਨ ਪਾਸ ਕਰਨਾ ਹੁੰਦਾ ਹੈ। ਇਸ ਵਾਰ ਵੀ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ’ਚ ਪੰਜਾਬ ਤੇ ਪੰਜਾਬ ਦੇ ਲੋਕਾਂ ਦੇ ਭਲੇ ਲਈ ਕਈ ਨਵੇਂ ਬਿੱਲ ਲਿਆਉਣੇ ਹਨ। ਰਾਜਪਾਲ ਨੂੰ ਲੋਕਾਂ ਦੇ ਭਲੇ ਲਈ ਲਿਆਉਣ ਵਾਲੇ ਬਿੱਲਾਂ ਬਾਰੇ ਕੋਈ ਟਿੱਪਣੀ ਕਰਨ ਦੀ ਥਾਂ ਪੁਰਾਣੇ ਸੈਸ਼ਨ ਦੌਰਾਨ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰ ਕੀਤਾ ਜਾਂ ਨਹੀਂ, ਉਸ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕੇਂਦਰੀ ਟੀਮਾਂ ਨੂੰ ਪੰਜਾਬ ’ਚ ਐਸਵਾਈਐਲ ਨਹਿਰ ਦਾ ਸਰਵੇਖਣ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 1 ਨਵੰਬਰ ਨੂੰ ਪੰਜਾਬ ਵਿੱਚ ਕੇਂਦਰੀ ਟੀਮਾਂ ਦੇ ਆਉਣ ਬਾਰੇ ਹਾਲੇ ਤੱਕ ਸੂਬਾ ਸਰਕਾਰ ਨੂੰ ਕੋਈ ਸੂਚਨਾ ਨਹੀਂ ਹੈ। ਕੇਂਦਰ ਦੀ ਕੋਈ ਵੀ ਟੀਮ ਪੰਜਾਬ ਵਿੱਚ ਸਰਵੇਖਣ ਕਰਨ ਆਉਂਦੀ ਹੈ ਤਾਂ ਉਸ ਦਾ ਵਿਰੋਧ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Israel Hamas War: ਹਮਾਸ ਵਿੱਚ ਕੰਮ ਕਰਦੇ ਨੇ ਇਹ ਵਿਸ਼ੇਸ਼ ਲੜਾਕੇ, ਉਨ੍ਹਾਂ ਦੀ ਸਿਖਲਾਈ ਦੇਖ ਕੰਬ ਜਾਵੇਗੀ ਰੂਹ
ਅਰੋੜਾ ਨੇ ਕਿਹਾ ਕਿ ਕੇਂਦਰੀ ਟੀਮਾਂ ਵੱਲੋਂ 1 ਨਵੰਬਰ ਨੂੰ ਸਰਵੇਖਣ ਕੀਤੇ ਜਾਣ ਦਾ ਸ਼੍ਰੋਮਣੀ ਅਕਾਲੀ ਦਲ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ 1 ਨਵੰਬਰ ਨੂੰ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਬਹਿਸ ਲਈ ਸੱਦਿਆ ਹੋਇਆ ਹੈ। ਇਸ ਲਈ ਹੋ ਸਕਦਾ ਹੈ ਕਿ ਪੰਜਾਬ ਵਿੱਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਮਿਲ ਕੇ 1 ਨਵੰਬਰ ਦੀ ਬਹਿਸ ’ਚ ਰੁਕਾਵਟ ਖੜ੍ਹੀ ਕਰਨ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਤੇ ਭਾਜਪਾ ਤਾਂ ਪਹਿਲਾਂ ਹੀ ਬਹਿਸ ਤੋਂ ਭੱਜ ਰਹੇ ਹਨ।
ਇਹ ਵੀ ਪੜ੍ਹੋ: Punjab News: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਬੀਜੇਪੀ ਨੂੰ ਵੱਡਾ ਝਟਕਾ! ਕਾਂਗਰਸ 'ਚੋਂ ਆਏ ਲੀਡਰਾਂ ਨੇ ਪਾਇਆ 'ਭੜਥੂ'