Punjab CM Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨ ਲਈ ਜਲੰਧਰ 'ਚ ਰਹਿਣਗੇ। ਦੱਸ ਦੇਈਏ ਕਿ ਪੰਜਾਬ ਸੀਐਮ 14 ਅਤੇ 15 ਅਗਸਤ ਨੂੰ ਜਲੰਧਰ ਆਉਣਗੇ। ਇਸਦੇ ਨਾਲ ਹੀ ਭਲਕੇ ਬਾਅਦ ਦੁਪਹਿਰ ਮੁੱਖ ਮੰਤਰੀ ਨਿਵਾਸ 'ਤੇ ਸਰਕਾਰੀ ਤੁਹਾਡੇ ਦੁਆਰ ਦਾ ਪ੍ਰੋਗਰਾਮ ਹੋਵੇਗਾ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਜਾਵੇਗਾ। ਇਸਦੇ ਨਾਲ ਹੀ ਮੁੱਖ ਮੰਤਰੀ 15 ਅਗਸਤ ਨੂੰ ਸੁਤੰਤਰਤਾ ਦਿਵਸ ਦੇ ਰਾਜ ਪੱਧਰੀ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ।