ਹੁਸ਼ਿਆਰਪੁਰ: ਪੰਜਾਬ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਦੀਵਾਲਾ ਖੇਤਰ ਦੇ ਪਿੰਡ ਬੈਰਾਮਪੁਰ ਵਿੱਚ ਇੱਕ ਬੱਚਾ 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗ ਗਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਖੇਤਾਂ ਵਿੱਚ ਖੇਡਦੇ ਇਸ ਬੱਚੇ ਪਿੱਛੇ ਇੱਕ ਕੁੱਤਾ ਪੈ ਪਿਆ। ਕੁੱਤੇ ਤੋਂ ਬਚਣ ਲਈ ਇਹ ਛੇ ਸਾਲਾ ਬੱਚਾ ਦੌੜਦੇ ਹੋਏ ਖੇਤਾਂ ਵਿੱਚ ਬਣੇ ਬੋਰਵੈੱਲ ਦੀ ਢਾਈ ਫੁੱਟ ਉੱਚੀ ਪਾਈਪ ’ਤੇ ਚੜ੍ਹ ਗਿਆ ਤੇ ਉੱਥੋਂ ਪਾਈਪ ਵਿੱਚ ਜਾ ਡਿੱਗਾ।
ਚਸ਼ਮਦੀਦਾਂ ਮੁਤਾਬਕ ਬੋਰਵੈੱਲ 'ਚ ਡਿੱਗੇ ਬੱਚੇ ਦਾ ਨਾਂ ਰਿਤਿਕ ਹੈ। ਉਹ ਇਸ 300 ਫੁੱਟ ਡੂੰਘੇ ਬੋਰਵੈੱਲ 'ਚ 100 ਫੁੱਟ ਹੇਠਾਂ ਜਾ ਕੇ ਫਸ ਗਿਆ ਹੈ। ਰਿਤਿਕ ਦੇ ਮਾਤਾ-ਪਿਤਾ ਖੇਤਾਂ 'ਚ ਕੰਮ ਕਰਦੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਨੇ ਮੋਰਚਾ ਸੰਭਾਲ ਲਿਆ। ਬੱਚੇ ਨੂੰ ਬਚਾਉਣ ਲਈ ਫੌਜ ਮੌਕੇ 'ਤੇ ਪਹੁੰਚ ਗਈ ਹੈ।
ਲੋਕਾਂ ਨੇ ਦੱਸਿਆ ਕਿ ਜਦੋਂ ਕੁੱਤਾ ਰਿਤਿਕ ਦੇ ਪਿੱਛੇ ਪਿਆ ਤਾਂ ਉਹ ਚੀਕਦਾ ਹੋਇਆ ਬੋਰਵੈੱਲ ਵੱਲ ਭੱਜਿਆ। ਆਸ-ਪਾਸ ਦੇ ਖੇਤਾਂ 'ਚ ਕੰਮ ਕਰ ਰਹੇ ਲੋਕਾਂ ਨੇ ਰਿਤਿਕ ਚੀਕਾਂ ਮਾਰਨ 'ਤੇ ਉਸ ਵੱਲ ਦੇਖਿਆ। ਲੋਕਾਂ ਨੇ ਕੁੱਤੇ ਨੂੰ ਭਜਾਉਣ ਲਈ ਆਵਾਜ਼ਾਂ ਮਾਰੀਆਂ ਪਰ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਹੀ ਰਿਤਿਕ ਬੋਰਵੈੱਲ 'ਚ ਸਿਰ ਦੇ ਭਾਰ ਡਿੱਗ ਗਿਆ। ਇਹ ਦੇਖ ਕੇ ਲੋਕਾਂ 'ਚ ਹੜਕੰਪ ਮਚ ਗਿਆ। ਤੁਰੰਤ ਆਲੇ-ਦੁਆਲੇ ਦੇ ਖੇਤਾਂ 'ਚ ਕੰਮ ਕਰਦੇ ਲੋਕ ਤੇ ਪਿੰਡ ਵਾਸੀ ਇਕੱਠੇ ਹੋ ਗਏ।
ਬੋਰਵੈੱਲ 'ਚ ਰਿਤਿਕ ਕਿਸ ਡੂੰਘਾਈ 'ਤੇ ਫਸਿਆ ਹੈ? ਇਹ ਪਤਾ ਲਗਾਉਣ ਲਈ, ਲੋਕਾਂ ਨੇ ਬੋਰਵੈੱਲ ਵਿੱਚ ਰੱਸੀ ਪਾਈ। ਹਾਲਾਂਕਿ, ਉਹ ਅੰਦਾਜ਼ਾ ਨਹੀਂ ਲਗਾ ਸਕੇ। ਇਸ ਤੋਂ ਬਾਅਦ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਹੁਸ਼ਿਆਰਪੁਰ ਦੇ ਡੀਸੀ ਸੰਦੀਪ ਹੰਸ, ਡੀਐਸਪੀ ਗੋਪਾਲ ਸਿੰਘ ਤੋਂ ਇਲਾਵਾ ਹੁਸ਼ਿਆਰਪੁਰ ਜ਼ਿਲ੍ਹੇ ਦੀ ਉੜਮੁੜ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਮੌਕੇ 'ਤੇ ਪੁੱਜੇ। ਪ੍ਰਸ਼ਾਸਨ ਵੱਲੋਂ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਲੋਕਾਂ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ ਜੋ ਬੋਰਵੈੱਲਾਂ ਵਿੱਚ ਫਸੇ ਲੋਕਾਂ ਨੂੰ ਕੱਢਣ ਵਿੱਚ ਮਾਹਰ ਹਨ।
300 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਿਆ ਬੱਚਾ, 100 ਫੁੱਟ 'ਤੇ ਜਾ ਕੇ ਫਸਿਆ, ਬਚਾਅ ਕਾਰਜਾਂ ਲਈ ਫੌਜ ਵੀ ਪਹੁੰਚੀ, ਸੀਐਮ ਭਗਵੰਤ ਮਾਨ ਰੱਖ ਰਹੇ ਆਪ ਨਜ਼ਰ
abp sanjha
Updated at:
22 May 2022 03:34 PM (IST)
Edited By: sanjhadigital
ਹੁਸ਼ਿਆਰਪੁਰ: ਪੰਜਾਬ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਦੀਵਾਲਾ ਖੇਤਰ ਦੇ ਪਿੰਡ ਬੈਰਾਮਪੁਰ ਵਿੱਚ ਇੱਕ ਬੱਚਾ 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗ ਗਿਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਖੇਤਾਂ ਵਿੱਚ ਖੇਡਦੇ ਇਸ ਬੱਚੇ ਪਿੱਛੇ ਇੱਕ ਕੁੱਤਾ ਪੈ ਪਿਆ
ਬੱਚੇ ਲਈ ਬਚਾਅ ਕਾਰਜ ਜਾਰੀ
NEXT
PREV
Published at:
22 May 2022 03:34 PM (IST)
- - - - - - - - - Advertisement - - - - - - - - -