ਪੜਚੋਲ ਕਰੋ

Punjab News: ਸਰਕਾਰ ਤੇ ਮੁਲਾਜ਼ਮਾਂ ਵਿਚਾਲੇ ਖੜਕੀ! ਸੂਬੇ 'ਚ ਐਸਮਾ ਲਾਉਣ ਮਗਰੋਂ ਯੂਨੀਅਨ ਨੇ ਕੀਤਾ ਵੱਡਾ ਐਲਾਨ

Punjab News: ਪੰਜਾਬ ਸਰਕਾਰ ਤੇ ਮੁਲਾਜ਼ਮਾਂ ਵਿਚਾਲੇ ਖੜਕ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ 'ਚ ਐਸਮਾ ਲਾਉਣ ਮਗਰੋਂ ਯੂਨੀਅਨ ਨੇ ਵੱਡਾ ਐਲਾਨ ਕੀਤਾ ਹੈ। ਦ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਵੀਰ ਸਿੰਘ ਢੀਂਡਸਾ...

Punjab News: ਪੰਜਾਬ ਸਰਕਾਰ ਤੇ ਮੁਲਾਜ਼ਮਾਂ ਵਿਚਾਲੇ ਖੜਕ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ 'ਚ ਐਸਮਾ ਲਾਉਣ ਮਗਰੋਂ ਯੂਨੀਅਨ ਨੇ ਵੱਡਾ ਐਲਾਨ ਕੀਤਾ ਹੈ। ਦ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਕਿਉਂਕਿ ਉਹ ਪੰਜਾਬ ਦੇ ਪਟਵਾਰੀਆਂ ਤੇ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਖਾਲੀ ਪਈਆਂ ਤਿੰਨ ਹਜ਼ਾਰ ਪਟਵਾਰੀਆਂ ਦੀਆਂ ਅਸਾਮੀਆਂ ਭਰਨ। 

ਢੀਂਡਸਾ ਨੇ ਕਿਹਾ ਕਿ ਅੱਜ ਤਿੰਨ ਹਜ਼ਾਰ ਅਸਾਮੀਆਂ ਖਾਲੀ ਹੋਣ ਕਰਕੇ ਪਟਵਾਰੀਆਂ ਨੂੰ ਵਾਧੂ ਕੰਮ ਕਰਨਾ ਪੈ ਰਿਹਾ ਹੈ ਤੇ ਪਟਵਾਰੀ ਸਿਰਫ਼ 167 ਰੁਪਏ ਦਿਹਾੜੀ ਤੇ ਪੰਜ ਹਜ਼ਾਰ ਰੁਪਏ ਪ੍ਰਤੀ ਮਹੀਨੇ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਜੁਲਾਈ 2022 ’ਚ ਪਟਵਾਰੀਆਂ ਨੂੰ ਪੂਰੀ ਤਨਖਾਹ, ਪੁਰਾਣੀ ਪੈਨਸ਼ਨ ਸਕੀਮ ਤੇ ਇਕ ਸਾਲ ਦੀ ਸਿਖਲਾਈ ਦੌਰਾਨ ਤਨਖਾਹ ਦੇਣ ਦਾ ਐਲਾਨ ਕੀਤਾ ਸੀ, ਜੋ ਇੱਕ ਸਾਲ ਬੀਤਣ ’ਤੇ ਵੀ ਪੂਰਾ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਉਲੀਕੇ ਪ੍ਰੋਗਰਾਮ ਅਨੁਸਾਰ ਇਕ ਸਤੰਬਰ ਤੋਂ ਕਲਮ ਛੋੜ ਹੜਤਾਲ ਸ਼ੁਰੂ ਕਰੇਗੀ।

ਦੱਸ ਦਈਏ ਕਿ ਮਾਲ ਅਫ਼ਸਰ ਤੇ ਡੀਸੀ ਦਫ਼ਤਰ ਦੇ ਕਰਮਚਾਰੀਆਂ ਵੱਲੋਂ ‘ਕਲਮ ਛੋੜ’ ਹੜਤਾਲ ਦੇ ਦਿੱਤੇ ਸੱਦੇ ਦਰਮਿਆਨ ਪੰਜਾਬ ਸਰਕਾਰ ਨੇ ਸੂਬੇ ਵਿਚ 31 ਅਕਤੂਬਰ ਤੱਕ ਐਸਮਾ (ਈਸਟ ਪੰਜਾਬ ਅਸੈਂਸ਼ੀਅਲ ਸਰਵਸਿਜ਼ ਮੈਂਟੇਨੈਂਸ ਐਕਟ) ਲਾਗੂ ਕਰ ਦਿੱਤਾ ਹੈ। ਸਰਕਾਰ ਨੇ ਕਿਹਾ ਕਿ ਐਕਟ ਵਿਚਲੀਆਂ ਵਿਵਸਥਾਵਾਂ ਦੀ ਉਲੰਘਣਾ ਲਈ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹੁਕਮਾਂ ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਇਨਾਤ ਪਟਵਾਰੀ, ਕਾਨੂੰਗੋ, ਸਰਕਲ ਮਾਲ ਅਫ਼ਸਰ ਤੇ ਡੀਸੀ ਦਫ਼ਤਰਾਂ ਦੇ ਸਾਰੇ ਮੁਲਾਜ਼ਮਾਂ ਨੂੰ ਸਟੇਸ਼ਨ ਨਾ ਛੱਡਣ ਦੀ ਤਾਕੀਦ ਕੀਤੀ ਗਈ ਹੈ। 

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਮਾਲ ਅਫ਼ਸਰਾਂ ਤੇ ਡੀਸੀ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਤਜਵੀਜ਼ਤ ਹੜਤਾਲ ਦਾ ਸਖ਼ਤ ਨੋਟਿਸ ਲੈਂਦਿਆਂ ਚਿਤਾਵਨੀ ਦਿੱਤੀ ਸੀ। ਮਾਨ ਨੇ ਕਿਹਾ ਸੀ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਸੂਬੇ ਦੇ ਮਾਲ ਅਫ਼ਸਰ ਤੇ ਡੀਸੀ ਦਫ਼ਤਰ ਦੇ ਕਰਮਚਾਰੀ ‘ਕਲਮ ਛੋੜ’ ਹੜਤਾਲ ’ਤੇ ਜਾਣ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਰਮਚਾਰੀ ਅਜਿਹੇ ਮੌਕੇ ਹੜਤਾਲ ’ਤੇ ਜਾ ਰਹੇ ਹਨ, ਜਦੋਂ ਸੂਬੇ ਦੇ ਲੋਕਾਂ ਨੂੰ ਹੜ੍ਹਾਂ ਕਰਕੇ ਵੱਡੀ ਮਾਰ ਝੱਲਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੇ ਇਸ ਵਰਤਾਰੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਹੜਤਾਲ ’ਤੇ ਜਾਣ ਵਾਲੇ ਅਧਿਕਾਰੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

ਦਰਅਸਲ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਤੇ ਦਿ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਨੇ ਸੂਬੇ ਵਿੱਚ 1 ਸਤੰਬਰ ਤੋਂ ਅਣਮਿੱਥੇ ਸਮੇਂ ਲਈ ‘ਕਲਮ ਛੋੜ’ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਸੀ। ਦੋਵਾਂ ਐਸੋਸੀਏਸ਼ਨਾਂ ਦੇ ਮੈਂਬਰਾਂ ਨੇ ਦਾਅਵਾ ਕੀਤਾ ਸੀ ਪਿਛਲੇ ਦਿਨੀਂ ਜ਼ਿਲ੍ਹਾ ਸੰਗਰੂਰ ’ਚ ਪਟਵਾਰੀ, ਕਾਨੂੰਨਗੋ ਤੇ ਤਹਿਸੀਲਦਾਰ ਖਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ ਹੈ। ਐਸੋਸੀਏਸ਼ਨਾਂ ਨੇ ਇਸ ਮਾਮਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਉਧਰ ਡੀਸੀ ਦਫ਼ਤਰ ਕਰਮਚਾਰੀ ਐਸੋਸੀਏਸ਼ਨ ਨੇ 11 ਤੋਂ 13 ਸਤੰਬਰ ਤੱਕ ‘ਕਲਮ ਛੋੜ’ ਹੜਤਾਲ ਦਾ ਵੱਖਰੇ ਤੌਰ ’ਤੇ ਐਲਾਨ ਕੀਤਾ ਹੋਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮਾਲ ਅਫਸਰਾਂ ਤੇ ਡੀਸੀ ਦਫ਼ਤਰ ਦੇ ਕਰਮਚਾਰੀਆਂ ਦੀਆਂ ਮਨਮਾਨੀਆਂ ਕਾਰਨ ਲੋਕਾਂ ਦੀ ਹੋਣ ਵਾਲੀ ਖੱਜਲ-ਖੁਆਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਲ ਅਫ਼ਸਰ ਤੇ ਡੀਸੀ ਦਫ਼ਤਰਾਂ ਦੇ ਅਧਿਕਾਰੀ ‘ਕਲਮ ਛੋੜ’ ਹੜਤਾਲ ’ਤੇ ਜਾਣ ਲਈ ਆਜ਼ਾਦ ਹਨ, ਪਰ ਫਿਰ ਸੂਬਾ ਸਰਕਾਰ ਫ਼ੈਸਲਾ ਕਰੇਗੀ ਕਿ ਉਨ੍ਹਾਂ ਨੂੰ ਕਲਮ ਵਾਪਸ ਦੇਣੀ ਹੈ ਜਾਂ ਨਹੀਂ। 

ਉਨ੍ਹਾਂ ਕਿਹਾ ਕਿ ਸੂਬੇ ’ਚ ਵੱਡੀ ਗਿਣਤੀ ਨੌਜਵਾਨ ਬੇਰੁਜ਼ਗਾਰ ਹਨ, ਜੋ ਕਲਮ ਹੱਥ ਵਿੱਚ ਲੈ ਕੇ ਸੂਬੇ ਦੀ ਸੇਵਾ ਕਰਨ ਲਈ ਤਿਆਰ ਹਨ। ਉਨ੍ਹਾਂ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਵਾਰਥਾਂ ਲਈ ਜਾਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰਨ ਵਾਲਿਆਂ ਦੀ ਹਮਾਇਤ ਵਿੱਚ ‘ਕਲਮ ਛੋੜ’ ਹੜਤਾਲ ਨਾ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦਾ ਸਫ਼ਾਇਆ ਕਰਨ ਲਈ ਵਚਨਬੱਧ ਹੈ। ਇਸੇ ਕਰਕੇ ਸੂਬੇ ਵਿੱਚ ਭ੍ਰਿਸ਼ਟਾਚਾਰੀਆਂ ਖਿਲਾਫ਼ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ
ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ
ਪੰਜਾਬ 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ, CM ਮਾਨ ਅਤੇ ਕੁਲਤਾਰ ਸੰਧਵਾਂ ਸਣੇ 16 ਮੰਤਰੀ ਲੈਣਗੇ ਹਿੱਸਾ, 4 ਜ਼ਿਲ੍ਹਿਆਂ 'ਚ ਅੱਜ ਨਹੀਂ ਹੋਵੇਗਾ ਸਮਾਗਮ
Ishan Kishan: ਇਸ਼ਾਨ ਕਿਸ਼ਨ ਨੂੰ ਗੁਆਂਢੀ ਦੇਸ਼ ਤੋਂ ਕਪਤਾਨ ਬਣਨ ਦਾ ਮਿਲਿਆ ਆਫਰ, ਇਸ ਦੇਸ਼ ਲਈ ਖੇਡਣਗੇ 2026 ਟੀ-20 ਵਿਸ਼ਵ ਕੱਪ
ਇਸ਼ਾਨ ਕਿਸ਼ਨ ਨੂੰ ਗੁਆਂਢੀ ਦੇਸ਼ ਤੋਂ ਕਪਤਾਨ ਬਣਨ ਦਾ ਮਿਲਿਆ ਆਫਰ, ਇਸ ਦੇਸ਼ ਲਈ ਖੇਡਣਗੇ 2026 ਟੀ-20 ਵਿਸ਼ਵ ਕੱਪ
Embed widget