Punjab News: ਸੰਗਰੂਰ ਵਿੱਚ ਮੁੱਖ ਮੰਤਰੀ ਦੇ ਘਰ ਅੱਗੇ ਪ੍ਰਦਰਸ਼ਨ ਕਰਦੇ ਹੋਏ ਪੀਟੀਆਈ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਜ਼ਬਰਦਸਤ ਧੱਕਾ ਮੁੱਕੀ ਹੋਈ। ਜਿਸ ਦੌਰਾਨ ਇੱਕ ਅਧਿਆਪਕ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। 



2011 ਤੋਂ ਪੀਟੀਆਈ ਯੂਨੀਅਨ ਦੇ 646 ਬੇਰੁਜ਼ਗਾਰ ਪੀਟੀਆਈ ਅਧਿਆਪਕ ਆਪਣੀਆਂ ਨੌਕਰੀਆਂ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। 5 ਸਾਲ ਕਾਂਗਰਸ ਦੀ ਸਰਕਾਰ ਆਈ, ਪਰ ਕਾਂਗਰਸ ਦੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵੇਲੇ ਇਹ ਕੰਮ ਨਹੀਂ ਹੋਇਆ। 





ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਦੋ ਲੜਕੀਆਂ ਨੌਕਰੀ ਦੀ ਮੰਗ ਨੂੰ ਲੈ ਕੇ ਸੁਹਾਣਾ 'ਚ ਪਾਣੀ ਦੀ ਟੈਂਕੀ 'ਤੇ ਚੜ੍ਹ ਗਈਆਂ ਸਨ , ਜਿਹਨਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਭੈਣ ਸਮਝ ਕੇ ਹੇਠਾਂ ਉਤਾਰ ਦਿੱਤਾ ਅਤੇ ਕਿਹਾ ਕਿ ਤੈਨੂੰ ਨੌਕਰੀ 'ਤੇ ਰੱਖਿਆ ਜਾਵੇਗਾ। ਪਰ 'ਆਪ' ਦੀ ਸਰਕਾਰ ਆਈ ਨੂੰ ਵੀ ਹੁਣ 4 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਹਾਲੇ ਤੱਕ ਕਿਸੇ ਵੱਲੋਂ ਉਹਨਾਂ ਦਾ ਹਾਲ ਤੱਕ ਨਹੀਂ ਪੁੱਛਿਆ ਗਿਆ। ਜਿਸ ਖਿਲਾਫ ਅੱਜ ਸਮੂਹ ਬੇਰੁਜ਼ਗਾਰ ਪੀ.ਟੀ.ਆਈ. ਅਧਿਆਪਕ ਸੰਘਰਸ਼ ਕਰਨ ਲਈ ਮੁੱਖ ਮੰਤਰੀ ਦੇ ਘਰ ਦੇ ਬਾਹਰ ਧਰਨਾ ਦੇਣ ਲਈ ਸੰਗਰੂਰ ਪਹੁੰਚੇ, ਜਦੋਂ ਉਹ ਘਰ ਦੇ ਅੰਦਰ ਜਾਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਪੁਲਿਸ ਵੱਲੋਂ ਭਾਰੀ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕਿਆ ਗਿਆ। ਅਧਿਆਪਕ ਅੰਦਰ ਜਾ ਰਹੇ ਸਨ ਤਾਂ ਪੁਲਿਸ ਵਿਚਾਲੇ ਜ਼ਬਰਦਸਤ ਹੱਥੋਪਾਈ ਹੋ ਗਈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਅਧਿਆਪਕਾਂ ਨੂੰ ਬੈਰੀਕੇਡਿੰਗ ਦੇ ਦੂਸਰੇ ਪਾਸੇ ਸੁੱਟ ਦਿੱਤੇ ਗਏ। 


ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਬੇਰੁਜ਼ਗਾਰ ਅਧਿਆਪਕਾਂ ਅਨੁਸਾਰ ਉਨ੍ਹਾਂ ਦੇ ਸਿਰ ਵਿੱਚ ਲੋਹੇ ਦੀ ਬੈਰੀਕੇਡ ਵੱਜਣ ਕਾਰਨ ਉਨ੍ਹਾਂ ਨੂੰ ਪੁਲੀਸ ਨੇ ਧੱਕਾ ਮਾਰਿਆ। ਦੱਸ ਦੇਈਏ ਕਿ ਆਪਣੀਆਂ ਨੌਕਰੀਆਂ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਕਈ ਵਾਰ ਮੁੱਖ ਦਫਤਰ 'ਤੇ ਰੋਸ ਪ੍ਰਦਰਸ਼ਨ ਕਰਦੀਆਂ ਹਨ।