(Source: ECI/ABP News/ABP Majha)
ਸੀਐਮ ਭਗਵੰਤ ਮਾਨ ਦਾ ਐਲਾਨ, ਬਜ਼ੁਰਗਾਂ ਨੂੰ ਹੁਣ ਬੁਢਾਪਾ ਪੈਨਸ਼ਨ ਘਰ ਬੈਠੇ ਹੀ ਮਿਲੇਗੀ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਘਰ ਬੈਠੇ ਮਿਲਿਆ ਕਰੇਗੀ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਘਰ ਬੈਠੇ ਮਿਲਿਆ ਕਰੇਗੀ। ਉਨ੍ਹਾਂ ਕਿਹਾ ਕਿ ਬੈਂਕਾਂ ਦੀਆਂ ਲਾਈਨਾਂ ‘ਚ ਲੱਗਣ ਦੀ ਲੋੜ ਨਹੀਂ ਪੈਣੀ ਕਿਉਂਕਿ ਕਿ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਘਰ ਬੈਠੇ ਮਿਲਿਆ ਕਰੇਗੀ। ਸੀਐੱਮ ਨੇ ਦੱਸਿਆ ਕਿ ਪ੍ਰਾਈਵੇਟ ਕੰਪਨੀ ਨਾਲ ਇਸ ਬਾਬਤ ਗੱਲ ਹੋਈ ਹੈ ਅਤੇ ਮਹੀਨੇ ਦੇ ਪਹਿਲੇ ਤਿੰਨ ਦਿਨਾਂ 'ਚ ਬਜ਼ੁਰਗਾਂ ਦੇ ਹੱਥ 'ਚ ਉਹਨਾਂ ਦੀ ਪੈਨਸ਼ਨ ਹੋਵੇਗੀ ਤੇ ਕਰਮਚਾਰੀ ਖੁਦ ਉਹਨਾਂ ਦੇ ਹੱਥ 'ਚ ਇਹ ਸੌਂਪਣਗੇ।
ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਘਰ ਬੈਠੇ ਮਿਲਿਆ ਕਰੇਗੀ, ਬੈਂਕਾਂ ਦੀਆਂ ਲਾਈਨਾਂ ‘ਚ ਲੱਗਣ ਦੀ ਲੋੜ ਨਹੀਂ ਪੈਣੀ
— AAP Punjab (@AAPPunjab) August 5, 2022
—CM @BhagwantMann pic.twitter.com/yADYgHXUNf
ਇਸ ਦੇ ਨਾਲ ਹੀ ਸੀਐੱਮ ਨੇ ਕਿਹਾ ਜਲਦ ਹੀ ਉਹਨਾਂ ਲੋਕਾਂ ਦੀ ਪੈਨਸਨ ਵੀ ਬੰਦ ਕੀਤੀ ਜਾਵੇਗੀ ਜਿਹਨਾਂ ਦੀ ਪੈਨਸ਼ਨ ਗਲਤ ਤਰੀਕੇ ਨਾਲ ਲੱਗੀ ਹੋਈ ਹੈ ।
ਨਰਮੇ ਦੇ ਖਰਾਬੇ ਲਈ ਮਜ਼ਦੂਰਾਂ ਨੂੰ ਵੀ ਮਿਲੇਗਾ ਮੁਆਵਜ਼ਾ
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ (CM Mann) ਨੇ ਇੱਕ ਹੋਰ ਐਲਾਨ ਕੀਤਾ ਕਿ ਨਰਮੇ ਦੀ ਖਰਾਬੇ ਲਈ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਏਗਾ। ਉਨ੍ਹਾਂ ਕਿਹਾ ਹੈ ਕਿ ਕਿਸਾਨ-ਮਜ਼ਦੂਰ ਦਾ ਆਪਸ ‘ਚ ਨਹੁੰ-ਮਾਸ ਦਾ ਰਿਸ਼ਤਾ ਹੈ। ਇਸ ਲਈ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦੇਵਾਂਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਅਫਸਰਾਂ ਨੂੰ ਹੁਕਮ ਦਿੱਤਾ ਹੈ ਕਿ ਗੁਲਾਬੀ ਸੁੰਡੀ ਨਾਲ ਮਾਰੇ ਗਏ ਨਰਮੇ ਦੀ ਗਿਰਦਾਵਰੀ ਕਰਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਨਰਮੇ ਦੀ ਫਸਲ ਮਰਨ ਨਾਲ ਮਜ਼ਦੂਰਾਂ ਦਾ ਵੀ ਨੁਕਸਾਨ ਹੋਇਆ ਹੈ ਕਿਉਂਕਿ ਉਨ੍ਹਾਂ ਨੂੰ ਮਜ਼ਦੂਰੀ ਨਹੀਂ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਲਈ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਏਗਾ।