(Source: ECI/ABP News)
Punjab News: ਸੀਐਮ ਭਗਵੰਤ ਮਾਨ ਦਾ ਅਫਸਰਾਂ ਨੂੰ ਹੁਕਮ, ਜ਼ਮੀਨੀ ਪੱਧਰ 'ਤੇ ਜਾ ਕੇ ਨਿਬੇੜੋ ਲੋਕਾਂ ਦੇ ਮਸਲੇ, ਕੰਮ 'ਤੇ ਖੁਦ ਰੱਖਣਗੇ ਅੱਖ
CM ਮਾਨ ਨੇ ਅਫਸਰਾਂ ਨੂੰ ਜ਼ਮੀਨੀ ਪੱਧਰ ਤੱਕ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਜ਼ਮੀਨੀ ਪੱਧਰ ਉਤੇ ਲੋਕਾਂ ਦੀਆਂ ਸਮੱਸਿਆਵਾਂ ਨਿਬੇੜਨ ਲਈ ਵੱਧ ਤੋਂ ਵੱਧ ਖੇਤਰੀ ਦੌਰੇ ਕੀਤੇ ਜਾਣ।
![Punjab News: ਸੀਐਮ ਭਗਵੰਤ ਮਾਨ ਦਾ ਅਫਸਰਾਂ ਨੂੰ ਹੁਕਮ, ਜ਼ਮੀਨੀ ਪੱਧਰ 'ਤੇ ਜਾ ਕੇ ਨਿਬੇੜੋ ਲੋਕਾਂ ਦੇ ਮਸਲੇ, ਕੰਮ 'ਤੇ ਖੁਦ ਰੱਖਣਗੇ ਅੱਖ Punjab News: CM Bhagwant Maan's order to the officers, go to the ground level and solve the issues of the people Punjab News: ਸੀਐਮ ਭਗਵੰਤ ਮਾਨ ਦਾ ਅਫਸਰਾਂ ਨੂੰ ਹੁਕਮ, ਜ਼ਮੀਨੀ ਪੱਧਰ 'ਤੇ ਜਾ ਕੇ ਨਿਬੇੜੋ ਲੋਕਾਂ ਦੇ ਮਸਲੇ, ਕੰਮ 'ਤੇ ਖੁਦ ਰੱਖਣਗੇ ਅੱਖ](https://feeds.abplive.com/onecms/images/uploaded-images/2023/07/05/1f8a2270a72cfa5746ef2a259cedf7421688533704397700_original.jpg?impolicy=abp_cdn&imwidth=1200&height=675)
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅਫਸਰਾਂ ਨੂੰ ਜ਼ਮੀਨੀ ਪੱਧਰ ਤੱਕ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਜ਼ਮੀਨੀ ਪੱਧਰ ਉਤੇ ਲੋਕਾਂ ਦੀਆਂ ਸਮੱਸਿਆਵਾਂ ਨਿਬੇੜਨ ਲਈ ਵੱਧ ਤੋਂ ਵੱਧ ਖੇਤਰੀ ਦੌਰੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਲਈ ਪਿੰਡਾਂ ਵਿੱਚ ‘ਸਰਕਾਰ ਤੁਹਾਡੇ ਦੁਆਰ’ ਪ੍ਰਗੋਰਾਮ ਕਰਵਾਏ ਜਾਣ। ਸੀਐਮ ਨੇ ਕਿਹਾ ਹੈ ਕਿ ਜ਼ਿਲ੍ਹਿਆਂ ਵਿੱਚ ਡਰਾਈਵਿੰਗ ਲਾਇਸੰਸ ਤੇ ਆਰਸੀ ਦਾ ਕੋਈ ਕੇਸ ਬਕਾਇਆ ਨਾ ਰਹੇ। ਇਸ ਲਈ ਸੀਐਮ ਮਾਨ ਨੇ ਮੰਗਲਵਾਰ ਨੂੰ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਭਲਾਈ ਸਕੀਮਾਂ ਤੇ ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ।
ਹਾਸਲ ਜਾਣਕਾਰੀ ਮੁਤਾਬਕ ਸੀਐਮ ਮਾਨ ਨੇ ਸਮੂਹ ਡਿਪਟੀ ਕਮਿਸਨਰਾਂ ਨੂੰ ਲੋਕ ਪੱਖੀ ਤੇ ਵਿਕਾਸਮੁਖੀ ਸਕੀਮਾਂ ਦੇ ਲਾਭ ਜ਼ਮੀਨੀ ਪੱਧਰ ਉਤੇ ਲੋਕਾਂ ਤੱਕ ਪਹੁੰਚਾਏ ਜਾਣ ਨੂੰ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਖੇਤਰੀ ਦੌਰੇ ਕਰਨ ਦੇ ਆਦੇਸ਼ ਦਿੱਤੇ। ਮੰਗਲਵਾਰ ਨੂੰ ਪੰਜਾਬ ਭਵਨ ਵਿਖੇ ਡਿਪਟੀ ਕਮਿਸਨਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਸੂਬਾ ਸਰਕਾਰ ਦੀਆਂ ਸਕੀਮਾਂ ਰਾਹੀਂ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਲੋੜੀਂਦੇ ਨਤੀਜਿਆਂ ਲਈ ਇਨ੍ਹਾਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤੇ ਜਾਣ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਆਮ ਆਦਮੀ ਦੀ ਭਲਾਈ ਲਈ ਹੇਠਲੇ ਪੱਧਰ ‘ਤੇ ਅਜਿਹੀਆਂ ਸਕੀਮਾਂ ਲਾਗੂ ਕਰਨ ਦੀ ਨਿਗਰਾਨੀ ਖੁਦ ਕਰਨਗੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਪੋ-ਆਪਣੇ ਜ਼ਿਲ੍ਹੇ ਵਿੱਚ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ।
ਉਨ੍ਹਾਂ ਕਿਹਾ ਕਿ ਇਹ ਸੂਬੇ ਦੀ ਤਰੱਕੀ ਤੇ ਇੱਥੋਂ ਦੇ ਲੋਕਾਂ ਦੀ ਖੁਸਹਾਲੀ ਤੇ ਭਲਾਈ ਲਈ ਉਨ੍ਹਾਂ ਦੀ ਸਰਕਾਰ ਦਾ ਪ੍ਰਮੁੱਖ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੀ ਦੇਸ ਭਰ ਵਿੱਚ ਕੋਈ ਮਿਸਾਲ ਨਹੀਂ ਮਿਲਦੀ ਕਿਉਂਕਿ ਕੋਈ ਵੀ ਹੋਰ ਸੂਬਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜੇ ‘ਤੇ ਹੱਲ ਕਰਨ ਲਈ ਏਨਾ ਸਮਾਂ ਦੇਣ ਦੀ ਪਹਿਲ ਨਹੀਂ ਕਰਦੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਲੋਕਾਂ ਦੀਆਂ ਸਮੱਸਿਆਵਾਂ ਦਾ ਛੇਤੀ ਹੱਲ ਕਰਨ ਦੇ ਨਾਲ-ਨਾਲ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀ ਕਾਰਗੁਜਾਰੀ ਨੂੰ ਪਰਖਣ ਵਿੱਚ ਸਹਾਈ ਹੁੰਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਪੱਖੀ ਪਹਿਲਕਦਮੀ ਅਧਿਕਾਰੀਆਂ ਖਾਸ ਕਰਕੇ ਡਿਪਟੀ ਕਮਿਸ਼ਨਰਾਂ ਨੂੰ ਵੱਧ ਤੋਂ ਵੱਧ ਖੇਤਰੀ ਦੌਰੇ ਖਾਸ ਕਰਕੇ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕਰਨ ਲਈ ਪਾਬੰਦ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜਮਰ੍ਹਾ ਦੇ ਕੰਮਾਂ ਨੂੰ ਸੁਖਾਲੇ ਢੰਗ ਨਾਲ ਕਰਵਾਉਣ ਅਤੇ ਉਨ੍ਹਾਂ ਲਈ ਬਿਹਤਰ ਪ੍ਰਸਾਸਨ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਡਰਾਈਵਿੰਗ ਲਾਇਸੈਂਸ (ਡੀਐਲ) ਤੇ ਰਜਿਸਟ੍ਰੇਸਨ ਸਰਟੀਫਿਕੇਟ (ਆਰਸੀ) ਦਾ ਕੋਈ ਬਕਾਇਆ ਕੇਸ ਨਾ ਰਹਿਣ ਦੇਣ ਨੂੰ ਯਕੀਨੀ ਬਣਾਉਣ ਲਈ ਵੀ ਆਖਿਆ। ਭਗਵੰਤ ਮਾਨ ਨੇ ਲੋਕਾਂ ਨੂੰ ਇਹ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਉਣ ਦੀ ਲੋੜ ‘ਤੇ ਜੋਰ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਆਪਣੇ ਡਰਾਈਵਿੰਗ ਲਾਇਸੰਸ ਤੇ ਆਰਸੀ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਤਕਨੀਕੀ ਕਾਰਨਾਂ ਕਰਕੇ ਲੰਬਿਤ ਪਏ ਆਰਸੀਜ ਤੇ ਲਾਇਸੰਸ ਦੇ ਕੇਸ ਪਹਿਲ ਦੇ ਆਧਾਰ ਉਤੇ ਨਿਪਟਾਉਣ ਦੇ ਆਦੇਸ਼ ਦਿੱਤੇ।
ਸੇਵਾ ਕੇਂਦਰਾਂ ਰਾਹੀਂ ਨਿਰਵਿਘਨ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਸੇਵਾਵਾਂ ਦਾ ਕੋਈ ਵੀ ਕੇਸ ਲੰਬਿਤ ਨਾ ਰਹੇ ਤਾਂ ਕਿ ਲੋਕਾਂ ਨੂੰ ਸਮੇਂ ਸਿਰ ਸਹੂਲਤ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਖੇ ਨਾਗਰਿਕਾਂ ਵੱਲੋਂ ਦਾਇਰ ਕੀਤੀਆਂ ਅਰਜੀਆਂ ਦਾ ਨਿਪਟਾਰਾ ਅਧਿਕਾਰੀ ਸਮੇਂ ਸਿਰ ਯਕੀਨੀ ਬਣਾਉਣ। ਭਗਵੰਤ ਮਾਨ ਨੇ ਕਿਹਾ ਕਿ ਸਬ-ਡਵੀਜਨ ਪੱਧਰ ਤੋਂ ਲੈ ਕੇ ਜ਼ਿਲ੍ਹਾ ਹੈੱਡਕੁਆਰਟਰ ਤੱਕ ਬਕਾਇਆ ਪਏ ਕੰਮਾਂ ਦੀ ਰੋਜਾਨਾ ਨਿਗਰਾਨੀ ਕਰਨ ਅਤੇ ਇਸ ਨੂੰ ਛੇਤੀ ਤੋਂ ਛੇਤੀ ਦੂਰ ਕਰਨ ਲਈ ਢੁਕਵੀਂ ਵਿਵਸਥਾ ਤਿਆਰ ਕੀਤੀ ਜਾਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਆਮ ਆਦਮੀ ਕਲੀਨਿਕਾਂ ਦਾ ਦੌਰਾ ਕਰਨ ਅਤੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫਤ ਯਕੀਨੀ ਬਣਾਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਪੰਜਾਬੀਆਂ ਨੂੰ ਵਿਸਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਮੀਲ ਪੱਥਰ ਵਜੋਂ ਕੰਮ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੀ ਭਲਾਈ ਲਈ ਡਾਕਟਰੀ ਸੇਵਾਵਾਂ ਦੀ ਨਿਯਮਤ ਜਾਂਚ ਯਕੀਨੀ ਬਣਾਈ ਜਾਵੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਪੰਜਾਬ ਨੂੰ ਨਸਾ ਮੁਕਤ ਸੂਬਾ ਬਣਾਉਣ ਲਈ ਠੋਸ ਉਪਰਾਲੇ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਤਸਕਰੀ ਨੂੰ ਜੜ੍ਹੋਂ ਪੁੱਟਣ ਲਈ ਕਿਸੇ ਵੀ ਸੂਰਤ ਵਿਚ ਕਿਸੇ ਨਾਲ ਕੋਈ ਲਿਹਾਜ਼ ਨਾ ਵਰਤਿਆ ਜਾਵੇ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੌਨਸੂਨ ਦੇ ਮੱਦੇਨਜ਼ਰ ਹੜ੍ਹ ਰੋਕੂ ਕਾਰਜ ਹਰ ਹਾਲ ਵਿਚ ਮੁਕੰਮਲ ਕਰਨ ਦੇ ਹੁਕਮ ਦਿੱਤੇ। ਭਗਵੰਤ ਮਾਨ ਨੇ ਕਿਹਾ ਕਿ ਉਹ ਸੂਬਾ ਭਰ ਵਿੱਚ ਕੀਤੇ ਜਾ ਰਹੇ ਹੜ੍ਹ ਰੋਕੂ ਕੰਮਾਂ ਦੀ ਬਾਕਾਇਦਾ ਨਿਗਰਾਨੀ ਕਰਨਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਕਾਰਨ ਕੋਈ ਜਾਨੀ ਨੁਕਸਾਨ ਨਾ ਹੋਵੇ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)