Punjab News: ਸੀਐਮ ਭਗਵੰਤ ਮਾਨ ਵੱਲੋਂ ਬੇਮੌਸਮੀ ਬਾਰਸ਼ ਤੇ ਗੜੇਮਾਰੀ ਨਾਲ ਹੋਣ ਨੁਕਸਾਨ ਲਈ ਮੁਆਵਜ਼ਾ ਦੇਣ ਦਾ ਐਲਾਨ
CM Bhagwant Mann Visit Rain Affected Areas: ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਬੇਮੌਸਮੀ ਬਾਰਸ਼ ਤੇ ਗੜੇਮਾਰੀ ਨਾਲ ਫਸਲਾਂ, ਬਾਗਾਂ ਤੇ ਘਰਾਂ ਦਾ ਨੁਕਸਾਨ ਜੋ ਵੀ ਨੁਕਸਾਨ ਹੋਇਆ ਹੈ, ਉਸ ਦਾ ਮੁਆਵਜ਼ਾ ਦਿੱਤਾ ਜਾਵੇਗਾ।
Punjab News: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਐਲਾਨ ਕੀਤਾ ਹੈ ਕਿ ਬੇਮੌਸਮੀ ਬਾਰਸ਼ ਤੇ ਗੜੇਮਾਰੀ ਨਾਲ ਫਸਲਾਂ, ਬਾਗਾਂ ਤੇ ਘਰਾਂ ਦਾ ਨੁਕਸਾਨ ਜੋ ਵੀ ਨੁਕਸਾਨ ਹੋਇਆ ਹੈ, ਉਸ ਦਾ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੇਮੌਸਮੇ ਮੀਂਹ ਤੇ ਗੜ੍ਹਿਆਂ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੇਰੀ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ।
ਹਾਸਲ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਮੌਸਮੇ ਮੀਂਹ ਤੇ ਗੜ੍ਹਿਆਂ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲਿਆ। ਉਹ ਮੋਗਾ, ਮਾਨਸਾ, ਬਠਿੰਡਾ, ਪਟਿਆਲਾ, ਮੁਕਤਸਰ ਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਨੁਕਸਾਨੀ ਕਣਕ ਦੇ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦਾ ਐਲਾਨ ਕਰਦਿਆਂ ਦੱਸਿਆ ਕਿ ਸੱਤ ਦਿਨ ਅੰਦਰ ਅੰਦਰ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਕੇ 5 ਅਪਰੈਲ ਤੱਕ ਕਿਸਾਨਾ ਨੂੰ ਮੁਆਵਜ਼ਾ ਜਾਰੀ ਕਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ-
ਪੰਜਾਬ ਵਿੱਚ ਜਿੱਥੇ ਵੀ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਫਸਲਾਂ, ਬਾਗਾਂ ਅਤੇ ਘਰਾਂ ਦਾ ਨੁਕਸਾਨ ਹੋਇਆ ਹੈ ਅੱਜ ਓਥੇ ਪਹੁੰਚ ਰਿਹਾ ਹਾਂ ..ਮੇਰੀ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ..
— Bhagwant Mann (@BhagwantMann) March 26, 2023
ਉਨ੍ਹਾਂ ਕਿਹਾ ਕਿ ਸੂਬੇ ਵਿਚ ਕਈ ਦਿਨ ਤੱਕ ਰੁਕ ਰੁਕ ਪਏ ਮੀਂਹ ਕਾਰਨ ਤਿਆਰ ਕਣਕ ਦੀ ਫਸਲ ਦਾ ਨੁਕਸਾਨ ਹੋਇਆ ਹੈ, ਜਿਸ ਕਰਕੇ ਵਿਸ਼ੇਸ਼ ਗਿਰਦਾਵਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਕਣਕ ਤੋਂ ਇਲਾਵਾ ਮੀਂਹ ਨਾਲ ਢਹਿ ਢੇਰੀ ਹੋਏ ਘਰਾਂ ਤੇ ਪਸ਼ੂਆਂ ਦੇ ਨੁਕਸਾਨ ਦੀ ਰਿਪੋਰਟ ਹਾਸਲ ਕਰਕੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।
ਹੋਰ ਪੜ੍ਹੋ : Punjab News: ਢੱਡਰੀਆਂ ਵਾਲੇ ਦਾ ਅੰਮ੍ਰਿਤਪਾਲ 'ਤੇ ਤਿੱਖਾ ਨਿਸ਼ਾਨਾ, ਬੋਲੇ, ਉਸ ਦੀ ਮਾਂ ਤੋਂ ਪੁੱਛੋ ਕੀ ਹੁਣ ਮੱਸਿਆ ਲੱਗਦੀ?
ਹੋਰ ਪੜ੍ਹੋ : Punjab News: ਪੰਜਾਬ ਮਾਰ ਰਿਹਾ ਉਬਾਲਾ! ਕੇਂਦਰੀ ਮੰਤਰੀ ਰਾਜਨਾਥ ਦੀ ਡੇਰਾ ਬਿਆਸ ਦੇ ਮੁਖੀ ਨਾਲ ਬੰਦ ਕਮਰਾ ਮੀਟਿੰਗ ਨੇ ਛੇੜੀ ਚਰਚਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।