ਸੀਐਮ ਭਗਵੰਤ ਮਾਨ ਵੱਲੋਂ ਮਾਲਵੇ ’ਚੋਂ ਸੇਮ ਦੀ ਸਮੱਸਿਆ ਦੇ ਪੱਕੇ ਹੱਲ ਦਾ ਐਲਾਨ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤੇ ਹੈ ਕਿ ਮਾਲਵੇ ਖਿੱਤੇ ’ਚੋਂ ਸੇਮ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇਗਾ। ਇਸ ਲਈ ਉਨ੍ਹਾਂ ਨੇ ਖਾਸ ਯੋਜਨਾ ਬਣਾਉਣ ਦਾ ਐਲਾਨ ਕੀਤਾ ਹੈ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤੇ ਹੈ ਕਿ ਮਾਲਵੇ ਖਿੱਤੇ ’ਚੋਂ ਸੇਮ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇਗਾ। ਇਸ ਲਈ ਉਨ੍ਹਾਂ ਨੇ ਖਾਸ ਯੋਜਨਾ ਬਣਾਉਣ ਦਾ ਐਲਾਨ ਕੀਤਾ ਹੈ। ਵੀਰਵਾਰ ਨੂੰ ਮਲੋਟ, ਫਾਜ਼ਿਲਕਾ ਤੇ ਲੰਬੀ ਦੇ ਮੀਂਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਦਿਆਂ ਮੁੱਖ ਮੰਤਰੀ ਨੇ ਫ਼ਸਲਾਂ ਦੇ ਖਰਾਬੇ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਚੱਪੇ-ਚੱਪੇ ਦੀ ਗਿਰਦਾਵਰੀ ਕਰਨ ਦੀ ਹਦਾਇਤ ਵੀ ਕੀਤੀ।
ਇਸ ਦੌਰਾਨ ਹੀ ਉਨ੍ਹਾਂ ਮਾਲਵੇ ਖਿੱਤੇ ’ਚੋਂ ਸੇਮ ਦੀ ਸਮੱਸਿਆ ਹੱਲ ਕਰਨ ਲਈ ਯੋਜਨਾ ਬਣਾਉਣ ਦਾ ਐਲਾਨ ਕੀਤਾ। ਫਾਜ਼ਿਲਕਾ ਦੇ ਪਿੰਡ ਮੂਲਿਆਂਵਾਲੀ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਦੇ ਸੇਮ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਪੂਰੇ ਸੂਬੇ ਵਿੱਚ ਸੇਮ ਦੀ ਸਮੱਸਿਆ ਦਾ ਹੱਲ ਯਕੀਨੀ ਬਣਾਉਣ ਲਈ ਯੋਜਨਾ ਤਿਆਰ ਕਰਨ ਦੀ ਹਦਾਇਤ ਕੀਤੀ ਹੈ।
ਮੁਕਤਸਰ-ਫਾਜ਼ਿਲਕਾ ਦੇ ਨਿਵਾਸੀਆਂ ਨੂੰ ਦਹਾਕਿਆਂ ਤੋਂ ਹੜ੍ਹਾਂ ਦੀ ਗੰਭੀਰ ਸਮੱਸਿਆ ਨਾਲ ਜੂਝਣਾ ਪੈ ਰਿਹਾ ਹੈ।
— AAP Punjab (@AAPPunjab) July 28, 2022
ਅਸਲ ਵਿੱਚ ਇਸਦਾ ਕਾਰਨ ਬੀਤੀਆਂ ਸਰਕਾਰਾਂ ਦੀ ਬੇਰੁਖ਼ੀ ਹੈ।
ਮਾਨ ਸਰਕਾਰ ਆਪਣੇ ਲੋਕਾਂ ਨੂੰ ਹੋਰ ਖ਼ੁਆਰ ਨਹੀਂ ਹੋਣ ਦੇਵੇਗੀ। pic.twitter.com/9kAxIx78Zh
ਉਨ੍ਹਾਂ ਕਿਹਾ ਕਿ ਸਰਕਾਰ ਕੋਲ ਕੁਦਰਤੀ ਆਫ਼ਤ ਦੀ ਮਾਰ ਨਾਲ ਨਜਿੱਠਣ ਲਈ ਫੰਡਾਂ ਦੀ ਕੋਈ ਘਾਟ ਨਹੀਂ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਅਗਲੇ ਸਾਲ ਤੋਂ ਸੂਬੇ ਦੇ ਕਿਸੇ ਵੀ ਹਿੱਸੇ ਵਿੱਚ ਸੇਮ ਦੀ ਸਮੱਸਿਆ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਸਮੱਸਿਆ ਨੂੰ ਕਦੇ ਵੀ ਗੰਭੀਰਤਾ ਨਾਲ ਨਹੀਂ ਲਿਆ, ਜਿਸ ਕਾਰਨ ਹੁਣ ਸਥਿਤੀ ਜ਼ਿਆਦਾ ਵਿਗੜ ਗਈ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਮੀਹ ਕਰਕੇ ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ ਲਈ ਕੈਨਾਲ ਸਿਸਟਮ ਦਰੁੱਸਤ ਕਰਨ ਲਈ ਡਿਪਟੀ ਕਮਿਸ਼ਨਰ ਤੋਂ ਰਿਪੋਰਟ ਮੰਗੀ ਹੈ। ਉਨ੍ਹਾਂ ਕਿਹਾ ਕਿ ਦੁੱਖ ਹੁੰਦਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਅਜਿਹੀਆਂ ਸਮੱਸਿਆਵਾਂ ਲਾਵਾਰਿਸ ਛੱਡੀਆਂ ਹੋਈਆਂ ਸਨ। ਇਸੇ ਕਰਕੇ ਲੋਕਾਂ ਨੇ ਉਨ੍ਹਾਂ ਸਿਆਸਤਦਾਨਾਂ ਨੂੰ ਵੀ ਲਾਵਾਰਿਸ ਕਰ ਦਿੱਤਾ ਹੈ।