Punjab News : CM ਭਗਵੰਤ ਮਾਨ ਵੱਲੋਂ ਉਸਾਰੀ ਮਜ਼ਦੂਰਾਂ ਨੂੰ ਦੀਵਾਲੀ ਦਾ ਤੋਹਫਾ , ਮਜ਼ਦੂਰਾਂ ਦੀ ਮਹੀਨਾਵਾਰ ਆਮਦਨ ‘ਚ ਕੀਤਾ ਵਾਧਾ
Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਤੋਂ ਪਹਿਲਾਂ ਉਸਾਰੀ ਮਜ਼ਦੂਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਨੇ ਰਜਿਸਟਰਡ ਦਿਹਾੜੀਦਾਰ ਮਜ਼ਦੂਰਾਂ ਦੀ ਮਹੀਨਾਵਾਰ ਆਮਦਨ ਵਿੱਚ 10 ਫੀਸਦੀ ਵਾਧਾ ਕੀਤਾ ਹੈ।
Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਤੋਂ ਪਹਿਲਾਂ ਉਸਾਰੀ ਮਜ਼ਦੂਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਨੇ ਰਜਿਸਟਰਡ ਦਿਹਾੜੀਦਾਰ ਮਜ਼ਦੂਰਾਂ ਦੀ ਮਹੀਨਾਵਾਰ ਆਮਦਨ ਵਿੱਚ 10 ਫੀਸਦੀ ਵਾਧਾ ਕੀਤਾ ਹੈ। ਉਨ੍ਹਾਂ ਇਹ ਫੈਸਲਾ ਦਿਹਾੜੀਦਾਰ ਮਜ਼ਦੂਰ ਬੋਰਡ ਦੀ ਮੀਟਿੰਗ ਤੋਂ ਬਾਅਦ ਲਿਆ ਹੈ। ਮੁੱਖ ਮੰਤਰੀ ਨੇ ਉਸਾਰੀ ਮਜ਼ਦੂਰ ਬੋਰਡ ਦੀ ਮੀਟਿੰਗ ਕੀਤੀ ਅਤੇ ਮਜ਼ਦੂਰਾਂ ਲਈ ਸਰਕਾਰ ਦੀਆਂ ਯੋਜਨਾਵਾਂ ਦਾ ਜਾਇਜ਼ਾ ਲਿਆ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਦਿਨ ਰਾਤ ਮਿਹਨਤ ਕਰ ਪੰਜਾਬ ਦੇ ਵਿਕਾਸ 'ਚ ਅਹਿਮ ਯੋਗਦਾਨ ਪਾਉਣ ਵਾਲੇ ਉਸਾਰੀ ਮਜ਼ਦੂਰਾਂ ਲਈ ਅੱਜ ਮੈਂ ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ...ਰਜਿਸਟਰਡ ਉਸਾਰੀ ਮਜ਼ਦੂਰਾਂ ਦੀ ਘੱਟੋਂ ਘੱਟ ਮਹੀਨਾ ਵਾਰ ਆਮਦਨ ਦੇ ਵਿੱਚ ਵਾਧਾ ਕਰਨ ਦਾ ਫੈਸਲਾ ਲਿਆ ਹੈ..ਤਾਂ ਜੋ ਪਸੀਨਾ ਸੁੱਕਣ ਤੋਂ ਪਹਿਲਾਂ ਮਜ਼ਦੂਰ ਦੀ ਮਿਹਨਤ ਦੀ ਕਮਾਈ ਓਹਦੇ ਹੱਥਾਂ 'ਚ ਹੋਵੇ...
ਦਿਨ ਰਾਤ ਮਿਹਨਤ ਕਰ ਪੰਜਾਬ ਦੇ ਵਿਕਾਸ 'ਚ ਅਹਿਮ ਯੋਗਦਾਨ ਪਾਉਣ ਵਾਲੇ ਉਸਾਰੀ ਮਜ਼ਦੂਰਾਂ ਲਈ ਅੱਜ ਮੈਂ ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ...
— Bhagwant Mann (@BhagwantMann) October 10, 2022
ਰਜਿਸਟਰਡ ਉਸਾਰੀ ਮਜ਼ਦੂਰਾਂ ਦੀ ਘੱਟੋਂ ਘੱਟ ਮਹੀਨਾ ਵਾਰ ਆਮਦਨ ਦੇ ਵਿੱਚ ਵਾਧਾ ਕਰਨ ਦਾ ਫੈਸਲਾ ਲਿਆ ਹੈ..ਤਾਂ ਜੋ ਪਸੀਨਾ ਸੁੱਕਣ ਤੋਂ ਪਹਿਲਾਂ ਮਜ਼ਦੂਰ ਦੀ ਮਿਹਨਤ ਦੀ ਕਮਾਈ ਓਹਦੇ ਹੱਥਾਂ 'ਚ ਹੋਵੇ... pic.twitter.com/6LQdaMrnbI