ਬ੍ਰੇਕਿੰਗ: ਸੀਐਮ ਭਗਵੰਤ ਮਾਨ ਨੇ ਬੁਲਾਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਹਿਮ ਮੀਟਿੰਗ, ਨਸ਼ਿਆਂ ਦੇ ਖਾਤਮੇ ਲਈ ਬਣੇਗੀ 'ਐਕਸ਼ਨ ਪਲਾਨ'
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਹਿਮ ਮੀਟਿੰਗ ਬੁਲਾਈ ਹੈ। ਇਹ ਪੰਜਾਬ ਭਵਨ ਵਿੱਚ 11 ਵਜੇ ਸ਼ੁਰੂ ਹੋਵੇਗੀ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਹਿਮ ਮੀਟਿੰਗ ਬੁਲਾਈ ਹੈ। ਇਹ ਪੰਜਾਬ ਭਵਨ ਵਿੱਚ 11 ਵਜੇ ਸ਼ੁਰੂ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਅਮਨ-ਕਾਨੂੰਨ ਦੀ ਹਾਲਤ ਤੋਂ ਇਲਾਵਾ ਨਸ਼ਿਆਂ ਨੂੰ ਬ੍ਰੇਕ ਲਾਉਣ ਬਾਰੇ ਚਰਚਾ ਕਰਨਗੇ।
ਸੂਤਰਾਂ ਮੁਤਾਬਕ ਇਸ ਮੀਟਿੰਗ ਵਿੱਚ ਨਸ਼ਿਆਂ ਨੂੰ ਰੋਕਣ ਲਈ ਐਕਸ਼ਨ ਪਲਾਨ ਬਣਾਇਆ ਜਾਵੇਗਾ। ਪੰਜਾਬ ਵਿੱਚ ਨਿੱਤ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਕਰਕੇ ਸਰਕਾਰ ਉੱਪਰ ਸਵਾਲ ਉੱਠ ਰਹੇ ਹਨ। ਇਸ ਤੋਂ ਇਲਾਵਾ ਸ਼ਰੇਆਮ ਨਸ਼ੇ ਵੇਚਣ ਦੇ ਮਾਮਲੇ ਵੀ ਸਰਕਾਰ ਲਈ ਸਿਰਦਰਦੀ ਬਣੇ ਹੋਏ ਹਨ। ਇਸ ਲਈ ਪਿਛਲੇ ਦਿਨ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਸੀ ਕਿ ਡਰੱਗ ਦੀ ਸਮੱਸਿਆ ਵਿੱਚ ਸਾਡੇ ਨੌਜਵਾਨਾਂ ਦਾ ਕਸੂਰ ਨਹੀਂ ਹੈ, ਬੇਰੁਜ਼ਗਾਰੀ ਇਸ ਦਾ ਵੱਡਾ ਕਾਰਨ ਹੈ। ਅਸੀਂ ਇਸ ਨਾਲ ਨਜਿੱਠਣ ਲਈ ਸਿਸਟਮ ਤਿਆਰ ਕਰ ਰਹੇ ਹਾਂ।
ਡਰੱਗ ਦੀ ਸਮੱਸਿਆ ਵਿੱਚ ਸਾਡੇ ਨੌਜਵਾਨਾਂ ਦਾ ਕਸੂਰ ਨਹੀਂ ਹੈ, ਬੇਰੁਜ਼ਗਾਰੀ ਇਸ ਦਾ ਵੱਡਾ ਕਾਰਨ ਹੈ। ਅਸੀਂ ਇਸ ਨਾਲ ਨਜਿੱਠਣ ਲਈ ਸਿਸਟਮ ਤਿਆਰ ਕਰ ਰਹੇ ਹਾਂ
— Bhagwant Mann (@BhagwantMann) May 8, 2022
ਸਰਕਾਰ ਬਣਨ ਦੇ 50 ਦਿਨਾਂ ਵਿੱਚ ਅਸੀਂ 26,454 ਸਰਕਾਰੀ ਨੌਕਰੀਆਂ ਕੱਢੀਆਂ ਹਨ। ਅਸੀਂ ਆਪਣੇ ਨੌਜਵਾਨਾਂ ਦੇ ਹੱਥਾਂ ਵਿੱਚ ਟਿਫਿਨ ਫੜਾਂਵਾਂਗੇ, ਉਹਨਾਂ ਦੇ ਹੱਥਾਂ 'ਚ ਹੁਣ ਟੀਕੇ ਨਹੀਂ ਮਿਲਣਗੇ pic.twitter.com/hKMLcm6G6I
ਦੱਸ ਦਈਏ ਕਿ ਪਿਛਲੇ ਦਿਨ ਹੀ ਖੇਮਕਰਨ ਨੇੜਲੇ ਪਿੰਡ ਮਹਿਦੀਪੁਰ ਵਿੱਚ 21 ਸਾਲਾ ਕਬੱਡੀ ਖਿਡਾਰੀ ਸਤਿੰਦਰ ਸਿੰਘ ਦੀ ਨਸ਼ੇ ਦਾ ਟੀਕੇ ਲਗਾਉਣ ਕਾਰਨ ਮੌਤ ਹੋ ਗਈ ਸੀ। ਇਸ ਸਬੰਧੀ ਮ੍ਰਿਤਕ ਦੇ ਪਿਤਾ ਨੇ ਦੱਸਿਆ ਸੀ ਕਿ ਸਤਿੰਦਰ ਸਿੰਘ ਘਰੋਂ ਮੋਟਰਸਾਈਕਲ ’ਤੇ ਖੇਮਕਰਨ ਗਿਆ ਜਿੱਥੇ ਉਸ ਨੇ ਨਸ਼ਾ ਕਰ ਲਿਆ ਤੇ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਉਹ ਕਬੱਡੀ ਦਾ ਹੋਣਹਾਰ ਖਿਡਾਰੀ ਸੀ।