(Source: ECI/ABP News)
Punjab News: ਸੀਐਮ ਭਗਵੰਤ ਮਾਨ ਨੂੰ ਨਹੀਂ ਚਾਹੀਦੀ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ? ਕੇਂਦਰ ਨੂੰ ਲਿਖਿਆ ਲੈਟਰ
Punjab News: ਸੀਐਮ ਸੁਰੱਖਿਆ ਟੀਮ ਨੇ ਕੇਂਦਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਤੇ ਦਿੱਲੀ ਵਿੱਚ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਦੀ ਲੋੜ ਨਹੀਂ ਹੈ।
![Punjab News: ਸੀਐਮ ਭਗਵੰਤ ਮਾਨ ਨੂੰ ਨਹੀਂ ਚਾਹੀਦੀ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ? ਕੇਂਦਰ ਨੂੰ ਲਿਖਿਆ ਲੈਟਰ Punjab News: CM Bhagwant Mann does not want Z Plus security of the Centre? Letter written to the center Punjab News: ਸੀਐਮ ਭਗਵੰਤ ਮਾਨ ਨੂੰ ਨਹੀਂ ਚਾਹੀਦੀ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ? ਕੇਂਦਰ ਨੂੰ ਲਿਖਿਆ ਲੈਟਰ](https://feeds.abplive.com/onecms/images/uploaded-images/2023/06/01/d6b5b18e523b9cbc0d32591cfa84a0901685592657385700_original.jpg?impolicy=abp_cdn&imwidth=1200&height=675)
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਤੇ ਦਿੱਲੀ ਵਿੱਚ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ ਦਿੱਤਾ ਹੈ। ਇਸ ਬਾਰੇ ਸੀਐਮ ਸੁਰੱਖਿਆ ਟੀਮ ਨੇ ਕੇਂਦਰ ਨੂੰ ਪੱਤਰ ਲਿਖ ਕੇ ਜਾਣੂ ਕਰਵਾਇਆ ਹੈ। ਇਸ ਪਿੱਛੇ ਤਰਕ ਦਿੱਤਾ ਗਿਆ ਹੈ ਕਿ ਦੋ ਸਰੱਖਿਆ ਘੇਰੇ ਹੋਣ ਕਰਕੇ ਕਮਾਂਡ ਦੀ ਸਮੱਸਿਆ ਹੋਏਗੀ ਜਿਸ ਨਾਲ ਨੁਕਸਾਨ ਹੋ ਸਕਦਾ ਹੈ।
ਹਾਸਲ ਜਾਣਕਾਰੀ ਮੁਤਾਬਕ ਸੀਐਮ ਸੁਰੱਖਿਆ ਟੀਮ ਨੇ ਕੇਂਦਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਤੇ ਦਿੱਲੀ ਵਿੱਚ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ ਦੀ ਲੋੜ ਨਹੀਂ ਹੈ। ਸੀਐਮ ਮਾਨ ਦੀ ਸੁਰੱਖਿਆ ਲਈ ਪੰਜਾਬ ਤੇ ਦਿੱਲੀ ਵਿੱਚ ਪੰਜਾਬ ਪੁਲਿਸ ਤੇ ਸੀਐਮ ਸੁਰੱਖਿਆ ਦੀਆਂ ਵਿਸ਼ੇਸ਼ ਟੀਮਾਂ ਕਾਫੀ ਹਨ।
ਸੀਐਮ ਸੁਰੱਖਿਆ ਟੀਮ ਨੇ ਤਰਕ ਦਿੱਤਾ ਹੈ ਕਿ ਪੰਜਾਬ ਤੇ ਦਿੱਲੀ ਵਿੱਚ ਦੋ ਸੁਰੱਖਿਆ ਘੇਰਿਆਂ ਕਾਰਨ ਦੋ ਕਮਾਂਡਾਂ ਦੀ ਸਮੱਸਿਆ ਹੋਵੇਗੀ। ਦੋ ਕਮਾਂਡਾਂ ਹੋਣ ਕਾਰਨ ਮੁੱਖ ਮੰਤਰੀ ਦੀ ਸੁਰੱਖਿਆ ਨੂੰ ਨੁਕਸਾਨ ਹੋ ਸਕਦਾ ਹੈ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਵੱਲੋਂ ਜ਼ੈੱਡ ਪਲੱਸ ਸੁਰੱਖਿਆ ਕਵਰ ਦਿੱਤਾ ਗਿਆ ਹੈ। ਕੇਂਦਰ ਨੇ ਉਨ੍ਹਾਂ ਨੂੰ ਸੀਆਪੀਐਫ ਦੀ ਟੀਮ ਜ਼ੈੱਡ ਪਲੱਸ ਸੁਰੱਖਿਆ ਕਵਰ ਦੇਣ ਦਾ ਫੈਸਲਾ ਕੀਤਾ ਹੈ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਨੇ ਤਾਜ਼ਾ ਖੁਫੀਆ ਇਨਪੁੱਟ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੀਆਰਪੀਐਫ ਦੀ 'Z+' ਸੁਰੱਖਿਆ ਕਵਰ ਪ੍ਰਦਾਨ ਕੀਤਾ ਹੈ। ਇਹ ਸੁਰੱਖਿਆ ਕਵਰ ਪੂਰੇ ਭਾਰਤ ਵਿੱਚ ਉਨ੍ਹਾਂ ਨਾਲ ਰਹੇਗਾ।
ਹੋਰ ਪੜ੍ਹੋ : Punjab Weather Report: ਕੁਦਰਤ ਦੇ ਰੰਗ ਨਿਆਰੇ! ਜੇਠ ਮਹੀਨੇ ਨੇ ਕੱਢਵਾਏ ਕੰਬਲ, 11 ਸਾਲਾਂ ਦਾ ਟੁੱਟਿਆ ਰਿਕਾਰਡ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)