ਪੜਚੋਲ ਕਰੋ

Punjab News: CM ਭਗਵੰਤ ਮਾਨ ਵੱਲੋਂ ਰਣਜੀਤ ਸਾਗਰ ਡੈਮ ਦੇ ਆਲੇ-ਦੁਆਲੇ ਦੇ ਖੇਤਰ ਨੂੰ ਲੈ ਕੇ ਕੀਤਾ ਅਹਿਮ ਐਲਾਨ

Punjab News: ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਣਜੀਤ ਸਾਗਰ ਡੈਮ ਦੇ ਆਲੇ-ਦੁਆਲੇ ਦੇ ਖੇਤਰ ਖਾਸ ਕਰਕੇ ਧਾਰ ਕਲਾਂ ਬਲਾਕ ਨੂੰ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਿਤ ਕਰਨ ਲਈ ਠੋਸ ਤੇ ਸੁਹਿਰਦ ਯਤਨ ਕੀਤੇ ਜਾਣਗੇ।

Ranjit Sagar Dam: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਰਣਜੀਤ ਸਾਗਰ ਡੈਮ ਦਾ ਦੌਰਾ ਕੀਤਾ ਸੀ। ਜਿੱਥੇ ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਣਜੀਤ ਸਾਗਰ ਡੈਮ ਦੇ ਆਲੇ-ਦੁਆਲੇ ਦੇ ਖੇਤਰ ਖਾਸ ਕਰਕੇ ਧਾਰ ਕਲਾਂ ਬਲਾਕ ਨੂੰ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਿਤ ਕਰਨ ਲਈ ਠੋਸ ਤੇ ਸੁਹਿਰਦ ਯਤਨ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਇਸ ਖੇਤਰ ਨੂੰ ਵੱਡੇ ਪੱਧਰ ਦੀ ਰਮਣੀਕ ਸੈਰਗਾਹ ਵਜੋਂ ਵਿਕਸਿਤ ਕਰਨ ਦੀ ਵੱਡੀ ਸੰਭਾਵਨਾ ਹੈ, ਜਿਸ ਲਈ ਠੋਸ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਅਫ਼ਸੋਸ ਪ੍ਰਗਟਾਉਂਦਿਆਂ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਦੀਆਂ ਅਣਗਹਿਲੀਆਂ ਕਰ ਕੇ ਇਹ ਖੇਤਰ ਵਿਕਾਸ ਪੱਖੋਂ ਪੱਛੜਿਆ ਰਹਿ ਗਿਆ ।

ਖੇਤਰ ਵਿਚ ਸੈਰ-ਸਪਾਟੇ ਦੀਆਂ ਬੇਸ਼ੁਮਾਰ ਸੰਭਾਵਨਾਵਾਂ ਮੌਜੂਦ ਨੇ

ਭਗਵੰਤ ਮਾਨ ਨੇ ਕਿਹਾ ਕਿ ਖੇਤਰ ਵਿਚ ਸੈਰ-ਸਪਾਟੇ ਦੀਆਂ ਬੇਸ਼ੁਮਾਰ ਸੰਭਾਵਨਾਵਾਂ ਮੌਜੂਦ ਹਨ ਅਤੇ ਕੁਦਰਤੀ ਸੁੰਦਰਤਾ ਵਾਲੀ ਇਸ ਰਮਣੀਕ ਧਰਤੀ ਨੂੰ ਹੁਣ ਸੈਲਾਨੀਆਂ ਲਈ ਖਿੱਚ ਦੇ ਕੇਂਦਰ ਵਜੋਂ ਵਰਤਿਆ ਜਾਵੇਗਾ। CM ਮਾਨ ਨੇ ਅਧਿਕਾਰੀਆਂ ਨੂੰ ਸਮੁੱਚੇ ਖੇਤਰ ਦੇ ਵਿਕਾਸ ਲਈ ਵਿਸਥਾਰਤ ਖਾਕਾ ਤਿਆਰ ਕਰਨ ਲਈ ਕਿਹਾ ਤਾਂ ਜੋ ਸੂਬੇ ਵਿਚ ਸੈਰ-ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਇਲਾਕਾ ਕੁਦਰਤੀ ਸੋਮਿਆਂ ਨਾਲ ਭਰਪੂਰ ਹੈ, ਜੋ ਦੁਨੀਆਂ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਖੇਤਰ ਵਿਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ ਤਾਂ ਜੋ ਲੋਕਾਂ ਦੇ ਜੀਵਨ ਵਿਚ ਤਬਦੀਲੀ ਲਿਆਂਦੀ ਜਾ ਸਕੇ।

'ਵਾਟਰ ਐਡਵੈਂਚਰ ਟੂਰਿਜ਼ਮ ਨੀਤੀ'

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਾਟਰ ਸਪੋਰਟਸ ਨੂੰ ਉਤਸ਼ਾਹਿਤ ਕਰਨ ਲਈ 'ਵਾਟਰ ਐਡਵੈਂਚਰ ਟੂਰਿਜ਼ਮ ਨੀਤੀ' ਨੂੰ ਪਹਿਲਾਂ ਹੀ ਹਰੀ ਝੰਡੀ ਦੇ ਦਿੱਤੀ ਹੈ, ਜਿਸ ਨੂੰ ਇੱਥੇ ਵੀ ਲਾਗੂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਆਸ ਪ੍ਰਗਟਾਈ  ਕਿ ਉਹ ਦਿਨ ਦੂਰ ਨਹੀਂ, ਜਦੋਂ ਬੁਨਿਆਦੀ ਢਾਂਚੇ ਨੂੰ ਉੱਨਤ ਕਰਨ ਤੋਂ ਬਾਅਦ ਇਹ ਖੇਤਰ ਦੇਸ਼ ਭਰ ਦੇ ਸੈਲਾਨੀਆਂ ਦਾ ਕੇਂਦਰ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਖੇਤਰ ਪੰਜਾਬ ਨੂੰ ਅੰਤਰਰਾਸ਼ਟਰੀ ਸੈਰ ਸਪਾਟੇ ਦੇ ਨਕਸ਼ੇ ’ਤੇ ਹੋਰ ਉਭਾਰਨ ਲਈ ਅਹਿਮ ਭੂਮਿਕਾ ਨਿਭਾ ਸਕਦਾ ਹੈ। ਇਸ ਤੋਂ ਪਹਿਲੋਂ ਮੁੱਖ ਮੰਤਰੀ ਨੇ ਰਣਜੀਤ ਸਾਗਰ ਡੈਮ ਦਾ ਵੀ ਦੌਰਾ ਕੀਤਾ ਅਤੇ ਡੈਮ ਦੀ ਉਸਾਰੀ ਦੌਰਾਨ ਜਾਨਾਂ ਗੁਆਉਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਸ਼ਾਹਪੁਰ ਕੰਢੀ ਬੈਰੇਜ ਪ੍ਰਾਜੈਕਟ ਵਾਲੀ ਥਾਂ ਦਾ ਨਿਰੀਖਣ ਵੀ ਕੀਤਾ ਅਤੇ ਚੱਲ ਰਹੇ ਕੰਮ ਦਾ ਜਾਇਜ਼ਾ  ਲਿਆ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆਪੰਜਾਬੀ ਦੁਨੀਆ ਦੀ ਹਰ ਸਟੇਜ ਤੇ ਜਾਣਗੇ , ਵੇਖੋ ਕਿੱਦਾਂ ਗੱਜੇ ਦਿਲਜੀਤ ਦੋਸਾਂਝਦਿਲਜੀਤ ਲਈ ਬਦਲੇ ਕੰਗਨਾ ਦੇ ਸੁੱਰ , ਹੁਣ ਲੈ ਰਹੀ ਹੈ ਦੋਸਾਂਝਾਵਲੇ ਦਾ ਪੱਖGlobal No 1 'ਚ ਸ਼ਾਮਲ ਦਿਲਜੀਤ ਦੋਸਾਂਝ , ਪੰਜਾਬੀ ਧਮਾਲਾਂ ਪਾ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget