ਪੜਚੋਲ ਕਰੋ

CM Bhagwant Mann: ਸਿਹਤ ਠੀਕ ਹੁੰਦਿਆਂ ਹੀ ਐਕਸ਼ਨ ਮੋਡ 'ਚ ਸੀਐਮ ਭਗਵੰਤ ਮਾਨ, ਫਿਰ ਬੁਲਾਈ ਅਹਿਮ ਮੀਟਿੰਗ

CM Bhagwant Mann: ਮੁਹਾਲੀ ਦੇ ਫੋਰਟਿਸ ਹਸਪਤਾਲ ਤੋਂ ਐਤਵਾਰ ਨੂੰ ਛੁੱਟੀ ਮਿਲਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ 'ਚ ਹਨ। ਸੀਐਮ ਭਗਵੰਤ ਮਾਨ ਨੇ ਭਲਕੇ ਅਹਿਮ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ

CM Bhagwant Mann: ਮੁਹਾਲੀ ਦੇ ਫੋਰਟਿਸ ਹਸਪਤਾਲ ਤੋਂ ਐਤਵਾਰ ਨੂੰ ਛੁੱਟੀ ਮਿਲਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ 'ਚ ਹਨ। ਸੀਐਮ ਭਗਵੰਤ ਮਾਨ ਨੇ ਭਲਕੇ ਅਹਿਮ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਪਰਾਲੀ ਸਾੜਨ ਨੂੰ ਰੋਕਣ ਲਈ ਪ੍ਰਬੰਧਾਂ ਸਬੰਧੀ ਅਹਿਮ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਮੁੱਖ ਮੰਤਰੀ ਰਿਹਾਇਸ਼ 'ਤੇ ਦੁਪਹਿਰ 1 ਵਜੇ ਹੋਵੇਗੀ।

ਦੱਸ ਦਈਏ ਕਿ ਐਤਵਾਰ ਨੂੰ ਉਨ੍ਹਾਂ ਨੇ ਹਸਪਤਾਲੋਂ ਨਿਕਲਦੇ ਹੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਬੁਲਾ ਕੇ ਝੋਨੇ ਦੀ ਖਰੀਦ ਲਈ ਸਖਤ ਦਿਸ਼ਾ-ਨਰਦੇਸ਼ ਦਿੱਤੇ। ਚਾਰ ਦਿਨ ਪਹਿਲਾਂ ਮੁੱਖ ਮੰਤਰੀ ਅਚਨਚੇਤ ਸਿਹਤ ਸਮੱਸਿਆ ਆਉਣ ਕਰਕੇ ਹਸਪਤਾਲ ਭਰਤੀ ਹੋਏ ਸਨ। ਉਨ੍ਹਾਂ ਨੂੰ ਐਤਵਾਰ ਨੂੰ ਸ਼ਾਮ ਸਮੇਂ ਹਸਪਤਾਲ ਤੋਂ ਛੁੱਟੀ ਮਿਲੀ ਤੇ ਉਨ੍ਹਾਂ ਨੇ ਰਿਹਾਇਸ਼ ’ਤੇ ਪਹੁੰਚਦਿਆਂ ਹੀ ਸਰਕਾਰੀ ਸਮੀਖਿਆ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ।

ਸੂਤਰਾਂ ਮੁਤਾਬਕ ਡਾਕਟਰਾਂ ਨੇ ਉਨ੍ਹਾਂ ਨੂੰ ਜ਼ਿਆਦਾ ਕੰਮ ਨਾ ਕਰਨ ਦੀ ਸਲਾਹ ਦਿੱਤੀ ਹੈ। ਮੁੱਖ ਮੰਤਰੀ ਨੇ ਬੀਤੇ ਦਿਨ ਮੁਹਾਲੀ ਦੇ ਹਸਪਤਾਲ ’ਚੋਂ ਵੀ ਜ਼ਰੂਰੀ ਫਾਈਲਾਂ ਕਲੀਅਰ ਕੀਤੀਆਂ ਹਨ। ਉਨ੍ਹਾਂ ਦੇ ਪ੍ਰਮੁੱਖ ਸਕੱਤਰ ਵੀਕੇ ਸਿੰਘ ਨੇ ਬੀਤੇ ਦਿਨ ਮੁੱਖ ਮੰਤਰੀ ਨਾਲ ਵਿੱਤ ਮਹਿਕਮੇ ਆਦਿ ਨਾਲ ਸਬੰਧਤ ਫਾਈਲਾਂ ’ਤੇ ਚਰਚਾ ਕੀਤੀ ਤੇ ਮੁੱਖ ਮੰਤਰੀ ਨੇ ਦਸਤਖ਼ਤ ਕੀਤੇ। 

Read MOre: Punjab CM Mann Disease: ਮੁੱਖ ਮੰਤਰੀ ਭਗਵੰਤ ਮਾਨ ਨੂੰ ਹੋਈ ਬਿਮਾਰੀ ਕਿੰਨੀ ਖਤਰਨਾਕ ? ਜਾਣੋ ਲੱਛਣ ਅਤੇ ਬਚਾਅ ਦੇ ਉਪਾਅ 

ਮੁੱਖ ਮੰਤਰੀ ਨੇ ਐਤਵਾਰ ਸ਼ਾਮੀਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਸਰਕਾਰੀ ਕੰਮਾਂ ਬਾਰੇ ਚਰਚਾ ਕੀਤੀ। ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਉਨ੍ਹਾਂ ਪਰਾਲੀ ਪ੍ਰਬੰਧਨ ਬਾਰੇ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਹੁਣ ਪਰਾਲੀ ਪ੍ਰਬੰਧਨ ਨੂੰ ਲੈ ਕੇ ਮੀਟਿੰਗ ਵੀ ਸੱਦੀ ਹੈ। ਮੁੱਖ ਮੰਤਰੀ ਨੇ ਉੱਚ ਅਫ਼ਸਰਾਂ ਨਾਲ ਵੀ ਮੀਟਿੰਗ ਕੀਤੀ ਤੇ ਪੁਰਾਣੀਆਂ ਤੇ ਜ਼ਰੂਰੀ ਫਾਈਲਾਂ ਦਾ ਕੰਮ ਨਿਬੇੜਿਆ। ਉਨ੍ਹਾਂ ਮੁੱਖ ਸਕੱਤਰ ਅਨੁਰਾਗ ਵਰਮਾ ਤੋਂ ਵੱਖ ਵੱਖ ਵਿਭਾਗਾਂ ਦੇ ਕੰਮਾਂ ਬਾਰੇ ਵੀ ਜਾਣਕਾਰੀ ਲਈ। 

ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸੂਬੇ ਦੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਫ਼ਸਲ ਦਾ ਦਾਣਾ-ਦਾਣਾ ਚੁੱਕਿਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਝੋਨੇ ਦੀ ਫ਼ਸਲ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਵਿੱਚ 185 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਹੈ ਤੇ ਭਾਰਤੀ ਰਿਜ਼ਰਵ ਬੈਂਕ ਵੱਲੋਂ ਖ਼ਰੀਦ ਲਈ 41,378 ਕਰੋੜ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। 

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਫ਼ਸਲ ਦੀ ਤੁਰੰਤ ਚੁਕਾਈ ਯਕੀਨੀ ਬਣਾਉਣ ਲਈ ਵੀ ਕਿਹਾ ਤੇ ਕਿਸੇ ਵੀ ਕਿਸਮ ਦੀ ਢਿੱਲ-ਮੱਠ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨੀ ਪੱਧਰ ’ਤੇ ਸਮੁੱਚੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ 7-8 ਮੰਡੀਆਂ ਦਾ ਦੌਰਾ ਕਰਨ ਲਈ ਵੀ ਕਿਹਾ। ਮੁੱਖ ਮੰਤਰੀ ਨੇ ਚੌਲ ਮਿੱਲ ਮਾਲਕਾਂ ਨੂੰ ਰਾਹਤ ਦਿੰਦਿਆਂ ਕਿਹਾ ਕਿ ਇਸ ਖ਼ਰੀਦ ਸੀਜ਼ਨ ’ਚ ਕਸਟਮ ਮਿਲਿੰਗ ਦੀ ਅਲਾਟਮੈਂਟ ਵਾਸਤੇ ਸਭ ਤੋਂ ਪਹਿਲਾਂ ਅਪਲਾਈ ਕਰਨ ਵਾਲੇ 750 ਮਿੱਲ ਮਾਲਕਾਂ ਨੂੰ ਨੀਤੀ ਅਨੁਸਾਰ ਅਲਾਟ ਕੀਤੇ ਝੋਨੇ ਤੋਂ 25 ਫ਼ੀਸਦੀ ਵੱਧ ਝੋਨਾ ਅਲਾਟ ਕੀਤਾ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

ਮੈਂ ਤਾਂ ਸੁਣੀ ਸੁਣਾਈ ਆਖੀ ਸੀ ਗੱਲ, ਬੀਬੀਆਂ ਦਾ ਕਰਦਾ ਹਾਂ ਸਤਿਕਾਰ :Charanjit Channiਟ੍ਰੋਲ ਕਰਨ ਵਾਲਿਆਂ ਨੂੰ ਅਰਜੁਨ ਕਪੂਰ ਦਾ ਠੋਕਵਾਂ ਜਵਾਬ Exclusive Interviewਦਿਲਜੀਤ ਦੇ ਸ਼ੋਅ 'ਚ ਸਟੇਜ ਤੇ ਚੜ੍ਹਿਆ ... ਲੋਕ ਕਹਿੰਦੇ ਆਹ ਕੀਦਿਲਜੀਤ ਦੋਸਾਂਝ ਨੇ ਠੋਕੀ ਸਰਕਾਰ ,ਮੇਰੇ ਨਾਲ ਪੰਗਾ ਨਾ ਲਵੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
Embed widget