Farmer leaders will meet CM in Punjab today: ਪੰਜਾਬ 'ਚ ਝੋਨੇ ਦੀ ਖਰੀਦ ਸਹੀ ਤਰੀਕੇ ਨਾਲ ਨਾ ਹੋਣ ਦੇ ਵਿਰੋਧ 'ਚ ਸ਼ੁੱਕਰਵਾਰ ਨੂੰ ਕਿਸਾਨਾਂ ਨੇ ਚੰਡੀਗੜ੍ਹ 'ਚ ਮੁੱਖ ਮੰਤਰੀ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ। ਦੱਸ ਦੇਈਏ ਕਿ ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਸੈਕਟਰ-35 ਕਿਸਾਨ ਭਵਨ ਵਿੱਚ ਪੁੱਜੇ। ਹਾਲਾਂਕਿ ਇਹ ਸਭ ਕੁਝ ਦੇਖਦੇ ਹੋਏ ਪੁਲਿਸ ਨੇ ਕਿਸਾਨ ਭਵਨ ਦੇ ਗੇਟ ਬੰਦ ਕਰ ਦਿੱਤੇ। ਪਰ ਅੱਜ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ।


ਕੁਝ ਦਿਨ ਪਹਿਲਾਂ ਕਿਸਾਨਾਂ ਵੱਲੋਂ ਸੰਯੁਕਤ ਕਿਸਾਨ ਮੋਰਚਾ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਬੈਨਰ ਹੇਠ ਚੰਡੀਗੜ੍ਹ ਵਿੱਚ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿੱਚ ਸੰਘਰਸ਼ ਦੀ ਰਣਨੀਤੀ ਬਣਾਈ ਗਈ। ਉਨ੍ਹਾਂ ਐਲਾਨ ਕੀਤਾ ਸੀ ਕਿ ਜੇਕਰ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਈ ਤਾਂ ਉਹ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ। ਇਸ ਫੈਸਲੇ ਤਹਿਤ ਸ਼ੁੱਕਰਵਾਰ ਨੂੰ ਕਿਸਾਨ ਚੰਡੀਗੜ੍ਹ ਆ ਰਹੇ ਸਨ।



ਹਿਰਾਸਤ 'ਚ ਲੈਣ 'ਤੇ ਭੜਕੇ ਕਿਸਾਨ


ਕਈ ਥਾਵਾਂ 'ਤੇ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ ਵੀ ਸੀ। ਇਸ ਤੋਂ ਇਲਾਵਾ ਚੰਡੀਗੜ੍ਹ ਪੁਲਿਸ ਨੇ ਕੁਝ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਵੀ ਲਿਆ ਸੀ। ਜਿਸ ਕਾਰਨ ਕਿਸਾਨ ਆਗੂ ਹੋਰ ਭੜਕ ਗਏ। ਪਰ ਮੰਡੀਆਂ ਵਿੱਚ ਕਿਸਾਨਾਂ ਨੂੰ ਪਰੇਸ਼ਾਨੀ ਹੋ ਰਹੀ ਹੈ। ਫਸਲਾਂ ਦੇ ਢੇਰ ਲੱਗੇ ਹੋਏ ਹਨ। ਅਜਿਹੇ 'ਚ ਉਨ੍ਹਾਂ ਨੂੰ ਇਹ ਰਾਹ ਚੁਣਨਾ ਪਿਆ ਹੈ। 


ਸਰਕਾਰ ਨੇ ਸਵੇਰੇ ਮੀਟਿੰਗ ਦਾ ਸੱਦਾ ਦਿੱਤਾ ਸੀ


ਪੰਜਾਬ ਸਰਕਾਰ ਨੇ ਵੀ ਸ਼ੁੱਕਰਵਾਰ ਸਵੇਰ ਤੋਂ ਯਤਨ ਸ਼ੁਰੂ ਕਰ ਦਿੱਤੇ ਸੀ ਕਿ ਕਿਸਾਨਾਂ ਦੇ ਸੰਘਰਸ਼ ਨੂੰ ਟਾਲਿਆ ਜਾਵੇ। ਇਸ ਦੇ ਲਈ ਸਰਕਾਰ ਵੱਲੋਂ ਭਲਕੇ ਸ਼ਾਮ 5 ਵਜੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਕਰਨ ਦਾ ਫੈਸਲਾ ਲਿਆ ਗਿਆ ਹੈ। ਕਿਉਂਕਿ ਸੀਐਮ ਅੱਜ ਦਿੱਲੀ ਗਏ ਹੋਏ ਹਨ। ਕਿਉਂਕਿ ਉਨ੍ਹਾਂ ਨੇ ਪੰਜਾਬ ਤੋਂ ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਣਾ ਸੀ। ਪਰ ਕਿਸਾਨ ਆਪਣੀ ਮੰਗ 'ਤੇ ਅੜੇ ਹੋਏ ਹਨ।