(Source: ECI/ABP News)
Punjab News: ਸੀਐਮ ਭਗਵੰਤ ਮਾਨ ਮੁੜ ਐਕਸ਼ਨ ਮੋਡ 'ਚ, ਅੱਜ ਅਧਿਕਾਰੀਆਂ ਨਾਲ ਮੀਟਿੰਗਾਂ ਦਾ ਦੌਰ
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਮੱਧ ਪ੍ਰਦੇਸ਼ ਦੇ ਦੌਰੇ ਤੋਂ ਪਰਤ ਆਏ ਹਨ। ਅੱਜ ਉਹ ਚੰਡੀਗੜ੍ਹ ਵਿਖੇ ਪੰਜਾਬ ਸਕੱਤਰੇਤ ਵਿੱਚ ਸੂਬੇ ਦੇ ਵੱਖ-ਵੱਖ ਮੁੱਦਿਆਂ 'ਤੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ।
![Punjab News: ਸੀਐਮ ਭਗਵੰਤ ਮਾਨ ਮੁੜ ਐਕਸ਼ਨ ਮੋਡ 'ਚ, ਅੱਜ ਅਧਿਕਾਰੀਆਂ ਨਾਲ ਮੀਟਿੰਗਾਂ ਦਾ ਦੌਰ Punjab News: CM Bhagwant Mann is again in action mode, round of meetings with officials today Punjab News: ਸੀਐਮ ਭਗਵੰਤ ਮਾਨ ਮੁੜ ਐਕਸ਼ਨ ਮੋਡ 'ਚ, ਅੱਜ ਅਧਿਕਾਰੀਆਂ ਨਾਲ ਮੀਟਿੰਗਾਂ ਦਾ ਦੌਰ](https://feeds.abplive.com/onecms/images/uploaded-images/2023/09/19/c12f239464f1a6649f4892f6e9bad72d1695093454911700_original.jpg?impolicy=abp_cdn&imwidth=1200&height=675)
Punjab News: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਮੱਧ ਪ੍ਰਦੇਸ਼ ਦੇ ਦੌਰੇ ਤੋਂ ਪਰਤ ਆਏ ਹਨ। ਅੱਜ ਉਹ ਚੰਡੀਗੜ੍ਹ ਵਿਖੇ ਪੰਜਾਬ ਸਕੱਤਰੇਤ ਵਿੱਚ ਸੂਬੇ ਦੇ ਵੱਖ-ਵੱਖ ਮੁੱਦਿਆਂ 'ਤੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਅਨੰਤਨਾਗ ਵਿੱਚ ਸ਼ਹੀਦ ਹੋਏ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਵਾਸੀ ਮੁੱਲਾਂਪੁਰ, ਮੁਹਾਲੀ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਮਿਲ ਸਕਦੇ ਹਨ। ਸੀਐਮ ਮਾਨ ਪਿਛਲੇ ਕੁਝ ਦਿਨਾਂ ਤੋਂ ਰੈਲੀਆਂ ਤੇ ਹੋਰ ਸਮਾਗਮਾਂ ਵਿੱਚ ਰੁੱਝੇ ਹੋਏ ਹਨ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਗੁਆਂਢੀ ਰਾਜਾਂ ਵਿੱਚ ਲਗਾਤਾਰ ਚੋਣ ਰੈਲੀਆਂ ਤੇ ਪ੍ਰਚਾਰ ਵਿੱਚ ਰੁੱਝੇ ਹੋਏ ਹਨ। ਇਸ ਉੱਪਰ ਵਿਰੋਧੀ ਧਿਰਾਂ ਸਵਾਲ ਵੀ ਉਠਾ ਰਹੀਆਂ ਹਨ। ਅੱਜ ਉਹ ਚੰਡੀਗੜ੍ਹ ਵਿੱਚ ਸਕੱਤਰੇਤ ਪਹੁੰਚ ਕੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ ਤੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕਰਨਗੇ।
ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਸ਼ਹੀਦ ਮਨਪ੍ਰੀਤ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਵੀ ਦੇਵੇਗੀ। ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਗ੍ਰਾਂਟ ਦਾ ਚੈੱਕ ਸੌਂਪਣਗੇ। ਦੱਸ ਦਈਏ ਕਿ 13 ਸਤੰਬਰ ਨੂੰ ਨਿਊ ਚੰਡੀਗੜ੍ਹ ਦੇ ਕਰਨਲ ਮਨਪ੍ਰੀਤ ਸਿੰਘ ਅੱਤਵਾਦੀਆਂ ਨਾਲ ਮੁਕਾਬਲੇ 'ਚ ਸ਼ਹੀਦ ਹੋ ਗਏ ਸਨ।
ਹੋਰ ਪੜ੍ਹੋ : ਕੈਂਬਰੇਜ ‘ਚ ਨਵਾਂ ਗੁਰਦੁਆਰਾ ਸਾਹਿਬ ਸਥਾਪਤ, ਕੈਨੇਡਾ ਪੜਣ ਆਏ ਪੰਜਾਬੀ ਵਿਦਿਆਰਥੀਆਂ ਨੂੰ ਮਿਲੇਗਾ ਲਾਭ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)