ਚੰਡੀਗੜ੍ਹ: ਪੰਜਾਬ ‘ਚ ਜਲਦ ਪੰਜਾਬ ਖੇਡ ਮੇਲਾ ਸ਼ੁਰੂ ਹੋਵੇਗਾ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡ ਵਿਭਾਗ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ‘ਚ ਖੇਡ ਮੰਤਰੀ ਮੀਤ ਹੇਅਰ ਵੀ ਮੌਜੂਦ ਰਹੇ। ਇਸ ਮੀਟਿੰਗ ਵਿੱਚ ਪਿੰਡਾਂ ਨੂੰ ਖੇਡਾਂ ਨਾਲ ਜੋੜਨ ਬਾਰੇ ਚਰਚਾ ਹੋਈ। ਇਸ ਦੌਰਾਨ ਸੂਬਾ ਪੱਧਰੀ ਸਮਾਗਮਾਂ ਦੀ ਵੀ ਤਿਆਰੀ ਉਲੀਕੀ ਗਈ।



ਮੀਟਿੰਗ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ‘ਪੰਜਾਬ ਖੇਡ ਮੇਲਾ’ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਉਨ੍ਹਾਂ ਨੇ ਵਿਭਾਗ ਦੇ ਅਫਸਰਾਂ ਨੂੰ ਤਿਆਰੀਆਂ ਦੇ ਹੁਕਮ ਦਿੱਤਾ। ਉਨ੍ਹਾਂ ਕਿਹਾ ਕਿ ਹਰ ਪਿੰਡ ਤੱਕ ਖੇਡਾਂ ਨੂੰ ਪਹੁੰਚਾਇਆ ਜਾਵੇ। ਪਿੰਡਾਂ ਵਿੱਚੋਂ ਚੰਗੇ ਖਿਡਾਰੀ ਤਿਆਰ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੀਂ ਪਹਿਲਾਂ ਵਾਂਗ ਪੰਜਾਬ ਨੂੰ ਖੇਡਾਂ ਦੇ ਖੇਤਰ ‘ਚ ਮੋਹਰੀ ਬਣਾਉਣ ਦੇ ਟੀਚੇ ਨੂੰ ਲੈ ਕੇ ਕੰਮ ਕਰ ਰਹੇ ਹਾਂ।


'ਆਪ' ਵਿਧਾਇਕ ਵਿਵਾਦਾਂ 'ਚ: ਵਿਧਾਇਕ ਰੰਧਾਵਾ ਦੇ ਪੀਏ ਨੇ ਪੁਲਿਸ ਚੌਕੀ ਇੰਚਾਰਜ ਤੋਂ ਮੰਗੇ ਇੱਕ ਲੱਖ ਰੁਪਏ, ਕਾਲ ਰਿਕਾਰਡਿੰਗ ਵਾਇਰਲ


 


ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, ਅੱਜ ਖੇਡ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ…ਪੰਜਾਬੀਆਂ ਨੂੰ ਖੇਡਾਂ ਨਾਲ ਜੋੜਨ ਲਈ ਅਸੀਂ ਸੂਬਾ-ਪੱਧਰੀ ਖੇਡ ਮੇਲਾ ਕਰਵਾਉਣ ਜਾ ਰਹੇ ਹਾਂ…ਵਿਭਾਗ ਵੱਲੋਂ ਮੇਲੇ ਦੀਆਂ ਤਿਆਰੀਆਂ ਸੰਬੰਧੀ ਜਾਇਜ਼ਾ ਲਿਆ…ਅਸੀਂ ਪਹਿਲਾਂ ਵਾਂਗ ਪੰਜਾਬ ਨੂੰ ਖੇਡਾਂ ਦੇ ਖੇਤਰ ‘ਚ ਮੋਹਰੀ ਬਣਾਉਣ ਦੇ ਟੀਚੇ ਨੂੰ ਲੈ ਕੇ ਕੰਮ ਕਰ ਰਹੇ ਹਾਂ…