CM on MSP Committee: ਕੇਂਦਰ ਵੱਲੋਂ ਐੱਮਐੱਸਪੀ ਲਈ ਐਲਾਨੀ ਗਈ ਕਮੇਟੀ 'ਚ ਪੰਜਾਬ ਨੂੰ ਬਾਹਰ ਰੱਖਣ 'ਤੇ ਸੀਐੱਮ ਭਗਵੰਤ ਮਾਨ ਨੇ ਵੀ ਕੇਂਦਰ ਦੀ ਨਿਖੇਧੀ ਕੀਤੀ ਹੈ। ਸੀਐੱਮ ਮਾਨ ਨੇ ਟਵੀਟ ਕਰ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਫਸਲੀ ਚੱਕਰ ਅਤੇ ਕਰਜ਼ੇ 'ਚ ਡੁੱਬਿਆ ਹੋਇਆ ਹੈ ਜਿਸ ਲਈ MSP ਕਮੇਟੀ  'ਚ ਪੰਜਾਬ ਦੀ ਨੁਮਾਇੰਦਗੀ ਯਕੀਨੀ ਬਣਾਉਣੀ ਚਾਹੀਦੀ ਹੈ ਜੋ ਕਿ ਸਾਡਾ ਕਾਨੂੰਨੀ ਅਧਿਕਾਰ ਹੈ ।