(Source: ECI/ABP News/ABP Majha)
ਜੇ ਭਾਰਤ ਇੱਕ ਮੁੰਦਰੀ, ਤਾਂ ਪੰਜਾਬ ਮੁੰਦਰੀ ਦਾ ਨਗ, ਜੋ ਅਸੀਂ ਚਮਕਾ ਕੇ ਰੱਖਣਾ, ਪੰਜਾਬ ਦੇ ਦੁਸ਼ਮਣਾਂ ‘ਤੇ ਸਾਡੀ ਬਾਜ਼ ਅੱਖ: ਸੀਐਮ ਭਗਵੰਤ ਮਾਨ
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜੇ ਭਾਰਤ ਇੱਕ ਮੁੰਦਰੀ ਹੈ, ਤਾਂ ਪੰਜਾਬ ਉਸ ਮੁੰਦਰੀ ਦਾ ਨਗ ਹੈ, ਜੋ ਅਸੀਂ ਚਮਕਾ ਕੇ ਰੱਖਣਾ ਹੈ। ਪੰਜਾਬ ਦੇ ਦੁਸ਼ਮਣਾਂ ‘ਤੇ ਸਾਡੀ ਬਾਜ਼ ਅੱਖ ਹੈ।
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜੇ ਭਾਰਤ ਇੱਕ ਮੁੰਦਰੀ ਹੈ, ਤਾਂ ਪੰਜਾਬ ਉਸ ਮੁੰਦਰੀ ਦਾ ਨਗ ਹੈ, ਜੋ ਅਸੀਂ ਚਮਕਾ ਕੇ ਰੱਖਣਾ ਹੈ। ਪੰਜਾਬ ਦੇ ਦੁਸ਼ਮਣਾਂ ‘ਤੇ ਸਾਡੀ ਬਾਜ਼ ਅੱਖ ਹੈ। ਉਨ੍ਹਾਂ ਨੇ ਇਹ ਗੱਲ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਾਜ਼ਰੀ ਵਿੱਚ ਕਹੀ। ਪੀਐਮ ਮੋਦੀ ਕੱਲ੍ਹ ਮੁਹਾਲੀ ਵਿੱਚ ਕੈਂਸਰ ਹਸਪਤਾਲ ਦਾ ਉਦਘਾਟਨ ਕਰਨ ਆਏ ਸੀ।
ਜੇ ਭਾਰਤ ਇੱਕ ਮੁੰਦਰੀ ਹੈ, ਤਾਂ ਪੰਜਾਬ ਉਸ ਮੁੰਦਰੀ ਦਾ ਨਗ ਹੈ, ਜੋ ਅਸੀਂ ਚਮਕਾ ਕੇ ਰੱਖਣਾ ਹੈ। ਪੰਜਾਬ ਦੇ ਦੁਸ਼ਮਣਾਂ ‘ਤੇ ਸਾਡੀ ਬਾਜ਼ ਅੱਖ ਹੈ
— AAP Punjab (@AAPPunjab) August 24, 2022
—CM @BhagwantMann pic.twitter.com/6X0d8549W0
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਪਈ ਕੈਂਸਰ ਦੀ ਮਾਰ ਪਿੱਛੇ ਹਰੀ ਕ੍ਰਾਂਤੀ ਦੀ ਭੂਮਿਕਾ ਵੀ ਦੱਸੀ। ਉਨ੍ਹਾਂ ਸਰਹੱਦੀ ਸੂਬਾ ਹੋਣ ਕਰਕੇ ਗੁਆਂਢੀ ਮੁਲਕ ਦੀਆਂ ਨਾਪਾਕ ਕੋਸ਼ਿਸ਼ਾਂ ਦਾ ਜ਼ਿਕਰ ਵੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਪੰਜਾਬ ਨਾਲ ਡੂੰਘਾ ਨਾਤਾ ਰਿਹਾ ਹੈ ਜਿਸ ਕਰਕੇ ਪ੍ਰਧਾਨ ਮੰਤਰੀ ਪੰਜਾਬ ਨੂੰ ਜ਼ਰੂਰ ਕਿਸੇ ਤੋਹਫ਼ੇ ਦਾ ਐਲਾਨ ਕਰਨਗੇ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਕੈਂਸਰ ਹਸਪਤਾਲ ਦੇਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਪ੍ਰਧਾਨ ਮੰਤਰੀ ਤੋਂ ਪੰਜਾਬ ਦੇ ਕੈਂਸਰ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸਹੂਲਤਾਂ ਬਿਹਤਰ ਕਰਨ ਲਈ ਸਹਿਯੋਗ ਵੀ ਮੰਗਿਆ। ਮਾਨ ਨੇ ਕਿਹਾ ਕਿ ਕੀਟਨਾਸ਼ਕ ਦਵਾਈਆਂ ਦਾ ਇਸਤੇਮਾਲ ਵੀ ਕੈਂਸਰ ਦਾ ਅਹਿਮ ਕਾਰਨ ਰਿਹਾ ਹੈ। ਇਸ ਤੋਂ ਇਲਾਵਾ ਇਲਾਜ ਮਹਿੰਗਾ ਹੋਣ ਕਾਰਨ ਆਮ ਲੋਕਾਂ ਦੀਆਂ ਮੁਸ਼ਕਲਾਂ ਵਧੀਆਂ ਹਨ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਮੁੱਖ ਮੰਤਰੀ ਕੈਂਸਰ ਰਾਹਤ ਫੰਡ ਰਾਹੀਂ ਹੁਣ ਤੱਕ ਕੈਂਸਰ ਪੀੜਤਾਂ ਦੇ ਇਲਾਜ ’ਤੇ 888 ਕਰੋੜ ਰੁਪਏ ਖ਼ਰਚ ਕੀਤੇ ਹਨ।
ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਬਣਾਉਣ ਦਾ ਟੀਚਾ
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦੇਸ਼ ਦੇ ਹਰ ਜ਼ਿਲ੍ਹੇ ਵਿਚ ਇਕ ਮੈਡੀਕਲ ਕਾਲਜ ਬਣਾਉਣ ਦਾ ਟੀਚਾ ਰੱਖਿਆ ਹੈ। ਸਰਕਾਰ ਨੇ ਪੂਰੇ ਮੁਲਕ ਵਿਚ 40 ਵਿਸ਼ੇਸ਼ ਕੈਂਸਰ ਇੰਸਟੀਚਿਊਟ ਮਨਜ਼ੂਰ ਕੀਤੇ ਹਨ ਤੇ ਕਈਆਂ ਨੇ ਸੇਵਾਵਾਂ ਦੇਣੀਆਂ ਸ਼ੁਰੂ ਵੀ ਕਰ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਚੰਗੇ ਡਾਕਟਰਾਂ ਤੇ ਪੈਰਾ-ਮੈਡੀਕਲ ਸਟਾਫ਼ ਦੀ ਗਿਣਤੀ ਵਧਾਉਣ ਦਾ ਸੱਦਾ ਵੀ ਦਿੱਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ‘2014 ਤੋਂ ਪਹਿਲਾਂ ਪੂਰੇ ਦੇਸ਼ ਵਿਚ 400 ਤੋਂ ਘੱਟ ਮੈਡੀਕਲ ਕਾਲਜ (ਗੁਜ਼ਰੇ 70 ਸਾਲਾਂ ਵਿਚ) ਸਨ। ਪਿਛਲੇ 8 ਸਾਲਾਂ ਵਿਚ 200 ਤੋਂ ਵੱਧ ਨਵੇਂ ਮੈਡੀਕਲ ਕਾਲਜ ਬਣ ਕੇ ਤਿਆਰ ਹੋਏ ਹਨ। ਮੋਦੀ ਨੇ ਜ਼ਿਕਰ ਕੀਤਾ ਕਿ ਆਯੂਸ਼ਮਾਨ ਭਾਰਤ ਸਕੀਮ ਤਹਿਤ ਗਰੀਬਾਂ ਨੂੰ 5 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਮਿਲਿਆ ਹੈ।