(Source: ECI/ABP News/ABP Majha)
ਪੰਜਾਬ ਨੂੰ ਲੁੱਟਣ ਵਾਲਿਆਂ ਤੋਂ 1-1 ਪੈਸੇ ਦਾ ਹਿਸਾਬ ਲਵਾਂਗੇ: ਸੀਐਮ ਭਗਵੰਤ ਮਾਨ
ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਦੀ ਸਾਬਕਾ ਕਾਂਗਰਸੀ ਮੰਤਰੀਆਂ ਖਿਲਾਫ ਸਖਤੀ ਮਗਰੋਂ ਕਾਂਗਰਸ ਤੇ ਆਮ ਆਦਮੀ ਪਾਰਟੀ ਆਹਮੋ-ਸਾਹਮਣੇ ਆ ਗਈ ਹੈ। ਜਿੱਥੇ ਕਾਂਗਰਸ ਇਸ ਨੂੰ ਬਦਲੇ ਦੀ ਭਾਵਨਾ ਨਾਲ ਵਿਜੀਲੈਂਸ ਬਿਉਰੋ ਦੀ ਦੁਰਵਰਤੋਂ ਦੇ ਇਲਜ਼ਾਮ ਲਾ ਰਹੀ ਹੈ
ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਦੀ ਸਾਬਕਾ ਕਾਂਗਰਸੀ ਮੰਤਰੀਆਂ ਖਿਲਾਫ ਸਖਤੀ ਮਗਰੋਂ ਕਾਂਗਰਸ ਤੇ ਆਮ ਆਦਮੀ ਪਾਰਟੀ ਆਹਮੋ-ਸਾਹਮਣੇ ਆ ਗਈ ਹੈ। ਜਿੱਥੇ ਕਾਂਗਰਸ ਇਸ ਨੂੰ ਬਦਲੇ ਦੀ ਭਾਵਨਾ ਨਾਲ ਵਿਜੀਲੈਂਸ ਬਿਉਰੋ ਦੀ ਦੁਰਵਰਤੋਂ ਦੇ ਇਲਜ਼ਾਮ ਲਾ ਰਹੀ ਹੈ, ਉੱਥੇ ਹੀ ਆਮ ਆਦਮੀ ਪਾਰਟੀ ਇਸ ਨੂੰ ਭ੍ਰਿਸ਼ਟਾਚਾਰ ਖਿਲਾਫ ਜੰਗ ਦੱਸ ਰਹੀ ਹੈ।
ਇਸ ਬਾਰੇ ਆਮ ਆਦਮੀ ਪਾਰਟੀ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ਉੱਪਰ ਵੀਡੀਓ ਸ਼ੇਅਰ ਕੀਤਾ ਹੈ। ਵੀਡੀਓ ਵਿੱਚ ਵਿਖਾਇਆ ਗਿਆ ਹੈ ਕਿ ਕਾਂਗਰਸ ਲੀਡਰ ਪਹਿਲਾਂ ਵਿਜੀਲੈਂਸ ਬਿਉਰੋ ਨੂੰ ਵੰਗਾਰ ਰਹੇ ਹਨ ਕਿ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਵੋ। ਫਿਰ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਗ੍ਰਿਫਤਾਰੀ ਮੌਕੇ ਕਾਂਗਰਸੀ ਲੀਡਰ ਵਿਜੀਲੈਂਸ ਬਿਉਰੋ ਦੇ ਅਫਸਰਾਂ ਨਾਲ ਉਲਝ ਰਹੇ ਹਨ।
ਆਮ ਆਦਮੀ ਪਾਰਟੀ ਨੇ ਵੀਡੀਓ ਟਵੀਟ ਕਰਦਿਆਂ ਕੈਪਸ਼ਨ ਲਿਖੀ ਹੈ ਕਿ “ਪਹਿਲਾਂ ਕਹਿੰਦੇ ਸੀ, ਸਾਨੂੰ ਫੜੋ ਲੋ, ਹੁਣ ਜਦੋਂ ਫੜ ਲਏ, ਕਹਿੰਦੇ ਕਿਉਂ ਫੜਿਆ। ਪੰਜਾਬ ਨੂੰ ਲੁੱਟਣ ਵਾਲਿਆਂ ਤੋਂ 1-1 ਪੈਸੇ ਦਾ ਹਿਸਾਬ ਲਵਾਂਗੇ”- ਮੁੱਖ ਮੰਤਰੀ ਭਗਵੰਤ ਮਾਨ
Congress Before Arrest 🦁vs Congress After Arrest 😿
— AAP Punjab (@AAPPunjab) August 23, 2022
“ਪਹਿਲਾਂ ਕਹਿੰਦੇ ਸੀ, ਸਾਨੂੰ ਫੜੋ ਲੋ, ਹੁਣ ਜਦੋਂ ਫੜ ਲਏ, ਕਹਿੰਦੇ ਕਿਉਂ ਫੜਿਆ। ਪੰਜਾਬ ਨੂੰ ਲੁੱਟਣ ਵਾਲਿਆਂ ਤੋਂ 1-1 ਪੈਸੇ ਦਾ ਹਿਸਾਬ ਲਵਾਂਗੇ”
—CM @BhagwantMann
Must Watch 🔥🔥 pic.twitter.com/gGpzKspjxr
ਦੱਸ ਦਈਏ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਪਿਛਲੀ ਕਾਂਗਰਸ ਸਰਕਾਰ ਦੌਰਾਨ ਹੋਏ ਘੁਟਾਲਿਆਂ ਦੇ ਲਗਾਤਾਰ ਖੁਲਾਸੇ ਹੋ ਰਹੇ ਹਨ। ਹੁਣ ਤੱਕ ਕਈ ਮੰਤਰੀਆਂ ਖਿਲਾਫ ਕਾਰਵਾਈ ਚੱਲ ਰਹੀ ਹੈ। ਭ੍ਰਿਸ਼ਟਾਚਾਰ ਮਾਮਲੇ ਵਿੱਚ ਸਾਧੂ ਸਿੰਘ ਧਰਮਸੋਤ ਦੀ ਗ੍ਰਿਫਤਾਰੀ ਹੋ ਚੁੱਕੀ ਹੈ। ਸੰਗਤ ਸਿੰਘ ਗਿਲਜੀਆਂ ਵੀ ਜ਼ਮਾਨਤ 'ਤੇ ਬਾਹਰ ਹਨ। ਇੱਥੋਂ ਤੱਕ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਵੀ ਘੁਟਾਲਿਆਂ ਨਾਲ ਜੁੜ ਰਿਹਾ ਹੈ। ਬੀਤੇ ਦਿਨ ਵਿਜੀਲੈਂਸ ਵੱਲੋਂ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।
ਉੱਥੇ ਹੀ ਹੁਣ ਸਾਬਕਾ ਸੀਐਮ ਚੰਨੀ ਸਮੇਤ ਪੰਜ ਹੋਰ ਸਾਬਕਾ ਕਾਂਗਰਸੀ ਮੰਤਰੀ ਪੰਜਾਬ ਸਰਕਾਰ ਦੀ ਰਾਡਾਰ 'ਤੇ ਨਜ਼ਰ ਆ ਰਹੇ ਹਨ। ਸੁਖਜਿੰਦਰ ਰੰਧਾਵਾ, ਤ੍ਰਿਪਤ ਰਜਿੰਦਰ ਬਾਜਵਾ, ਮਨਪ੍ਰੀਤ ਬਾਦਲ ਤੇ ਓਪੀ ਸੋਨੀ 'ਤੇ ਹੁਣ ਸਰਕਾਰ ਦੀ ਨਜ਼ਰਾਂ ਟਿਕੀਆਂ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਵੀ ਗ੍ਰਾਂਟ ਵੰਡ ਦੇ ਮਾਮਲੇ 'ਚ ਕਾਰਵਾਈ ਦੀ ਰਡਾਰ 'ਤੇ ਹਨ।