ਪੜਚੋਲ ਕਰੋ

ਘਰ-ਘਰ ਰਾਸ਼ਨ ਪਹੁੰਚਾਉਣ 'ਤੇ ਰਹੇਗੀ ਸਰਕਾਰ ਦੀ ਅੱਖ, ਸੀਐਮ ਭਗਵੰਤ ਮਾਨ ਵੱਲੋਂ ਵਿਜੀਲੈਂਸ ਕਮੇਟੀਆਂ ਗਠਿਤ ਕਰਨ ਦੇ ਹੁਕਮ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਕਣਕ ਦੀ ਸੁਚੱਜੀ ਵੰਡ ਦੀ ਨਿਗਰਾਨੀ ਦੇ ਮੱਦੇਨਜ਼ਰ ਜ਼ਿਲ੍ਹਾ, ਬਲਾਕ ਤੇ ਡਿੱਪੂ ਪੱਧਰ ‘ਤੇ ਵਿਜੀਲੈਂਸ ਕਮੇਟੀਆਂ ਦੇ ਗਠਨ ਦੇ ਹੁਕਮ ਦਿੱਤੇ ਹਨ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਕਣਕ ਦੀ ਸੁਚੱਜੀ ਵੰਡ ਦੀ ਨਿਗਰਾਨੀ ਦੇ ਮੱਦੇਨਜ਼ਰ ਜ਼ਿਲ੍ਹਾ, ਬਲਾਕ ਤੇ ਡਿੱਪੂ ਪੱਧਰ ‘ਤੇ ਵਿਜੀਲੈਂਸ ਕਮੇਟੀਆਂ ਦੇ ਗਠਨ ਦੇ ਹੁਕਮ ਦਿੱਤੇ ਹਨ। ਇਹ ਕਮੇਟੀਆਂ ਆਟੇ ਦੀ ਹੋਮ ਡਿਲਿਵਰੀ ਦੀ ਨਿਗਰਾਨੀ ਵੀ ਕਰਨਗੀਆਂ, ਜੋ ਨੇੜਲੇ ਭਵਿੱਖ ਵਿੱਚ ਸ਼ੁਰੂ ਹੋਣ ਵਾਲੀ ਹੈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੌਜੂਦਾ ਸਰਕਾਰ ਨੇ ਪ੍ਰਸ਼ਾਸਨ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਮਜ਼ਬੂਤ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ ਤੇ ਇਸ ਲਈ ਇਨ੍ਹਾਂ ਸਾਰੀਆਂ ਕਮੇਟੀਆਂ ਵਿੱਚ ਜਨਤਕ ਪ੍ਰਤੀਨਿਧਤਾ ਹੋਵੇਗੀ। ਉਨਾਂ ਕਿਹਾ ਕਿ ਵਿਜੀਲੈਂਸ ਕਮੇਟੀਆਂ ਨੂੰ ਐਨਐਫਐਸਏ ਐਕਟ ਅਧੀਨ ਸਾਰੀਆਂ ਸਕੀਮਾਂ ਨੂੰ ਲਾਗੂ ਕਰਨ ਦੀ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਜਾਵੇਗਾ। ਉਨਾਂ ਅੱਗੇ ਕਿਹਾ ਕਿ ਕਮੇਟੀ ਇਨ੍ਹਾਂ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰਾਂ ਦੀ ਉਲੰਘਣਾ, ਕੁਤਾਹੀ ਜਾਂ ਫੰਡਾਂ ਦੀ ਦੁਰਵਰਤੋਂ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਲਿਖਤੀ ਰੂਪ ਵਿੱਚ ਸੂਚਿਤ ਕਰੇਗੀ।

ਕਮੇਟੀਆਂ ਬਾਰੇ ਹੋਰ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਨਾਂ ਕਮੇਟੀਆਂ ’ਚ ਸਮਾਜ ਦੇ ਸਾਰੇ ਵਰਗਾਂ ਦੀ ਨਿਰਪੱਖ ਨੁਮਾਇੰਦਗੀ ਹੋਵੇਗੀ ਭਾਵੇਂ ਉਹ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ, ਔਰਤਾਂ ਜਾਂ ਸਕੀਮ ਦੇ ਅਸਲ ਲਾਭਪਾਤਰੀ ਹੋਣ। ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਇਹ ਕਮੇਟੀਆਂ ਆਪਣਾ ਕੰਮ ਨਿਰਪੱਖਤਾ ਨਾਲ ਕਰਦੇ ਹੋਏ ਸਮਾਜ ਦੇ ਗਰੀਬ ਵਰਗ ਦੇ ਹਿੱਤਾਂ ਦੀ ਅਗਵਾਈ ਕਰਨਗੀਆਂ ।

ਦੱਸ ਦਈਏ ਕਿ ਰਾਜ ਸਰਕਾਰ ਵੱਲੋਂ 5 ਕਿਲੋ ਕਣਕ ਪ੍ਰਤੀ ਲਾਭਪਾਤਰੀ ਪ੍ਰਤੀ ਮਹੀਨਾ  ਦੇ ਹਿਸਾਬ ਨਾਲ 1.5 ਕਰੋੜ ਵਿਅਕਤੀਆਂ ਨੂੰ ਪ੍ਰਤੀ ਮਹੀਨਾ ਕਣਕ ਵੰਡੀ ਜਾ ਰਹੀ ਹੈ ਜਿਸ ਨਾਲ 40 ਲੱਖ ਪਰਿਵਾਰਾਂ ਨੂੰ ਲਾਭ ਮਿਲ ਰਿਹਾ ਹੈ। ਅੰਤੋਦਿਆ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ ਪ੍ਰਤੀ ਮਹੀਨਾ 35 ਕਿਲੋਗ੍ਰਾਮ ਦੀ ਇੱਕਸਮਾਨ ਵੰਡ ਦਿੱਤੀ ਜਾ ਰਹੀ ਹੈ। ਹਾਲ ਹੀ ਵਿੱਚ ਮੰਤਰੀ ਮੰਡਲ ਨੇ ਲਾਭਪਾਤਰੀਆਂ ਨੂੰ ਆਟੇ ਦੀ ਹੋਮ ਡਿਲੀਵਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ, ਜੋ 1 ਅਕਤੂਬਰ, 2022 ਤੋਂ ਸ਼ੁਰੂ ਹੋ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget