ਵੱਡੇ ਪਿੰਡਾਂ ਤੇ ਕਸਬਿਆਂ 'ਚ ਖੁੱਲ੍ਹਣਗੇ 2-2 ਮੁਹੱਲਾ ਕਲੀਨਿਕ, ਸਾਰੀਆਂ ਬਿਮਾਰੀਆਂ ਦਾ ਸਸਤਾ ਇਲਾਜ ਤੇ 100 ਤੋਂ ਵੱਧ ਟੈਸਟ ਹੋਣਗੇ: ਸੀਐਮ ਭਗਵੰਤ ਮਾਨ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਦਿੱਲੀ ਦੀ ਤਰਜ਼ ’ਤੇ 15 ਅਗਸਤ ਨੂੰ ਸੂਬੇ ਵਿੱਚ 75 ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਨ੍ਹਾਂ ਕਲੀਨਿਕਾਂ ਵਿੱਚ ਲਗਪਗ ਸਾਰੀਆਂ ਬਿਮਾਰੀਆਂ ਦਾ ਸਸਤਾ ਇਲਾਜ ਕੀਤਾ ਜਾਵੇਗਾ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਦਿੱਲੀ ਦੀ ਤਰਜ਼ ’ਤੇ 15 ਅਗਸਤ ਨੂੰ ਸੂਬੇ ਵਿੱਚ 75 ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਨ੍ਹਾਂ ਕਲੀਨਿਕਾਂ ਵਿੱਚ ਲਗਪਗ ਸਾਰੀਆਂ ਬਿਮਾਰੀਆਂ ਦਾ ਸਸਤਾ ਇਲਾਜ ਕੀਤਾ ਜਾਵੇਗਾ ਤੇ 100 ਤੋਂ ਵੱਧ ਟੈਸਟ ਕੀਤੇ ਜਾਣਗੇ ਤੇ 41 ਕਿਸਮ ਦੇ ਪੈਕੇਜ ਦੀ ਵਿਵਸਥਾ ਕੀਤੀ ਜਾਵੇਗੀ। ਵੱਡੇ ਪਿੰਡਾਂ ਤੇ ਕਸਬਿਆਂ ਵਿੱਚ 2-2 ਕਲੀਨਿਕ ਖੋਲ੍ਹੇ ਜਾਣਗੇ। ਮਰੀਜ਼ ਨੂੰ ਆਪਣੀ ਵਾਰੀ ਦਾ ਇੰਤਜ਼ਾਰ ਕਰਨ ਲਈ 15 ਕੁਰਸੀਆਂ ਲਗਾਈਆਂ ਜਾਣਗੀਆਂ।
ਦੱਸ ਦਈਏ ਕਿ ਪੰਜਾਬ ਦੀ 'ਆਪ' ਸਰਕਾਰ ਵੱਲੋਂ ਆਪਣੇ ਚੋਣ ਵਾਅਦੇ ਅਨੁਸਾਰ ਲੋਕਾਂ ਨੂੰ ਘਰਾਂ ਨੇੜੇ ਸਸਤਾ ਇਲਾਜ ਮੁਹੱਈਆ ਕਰਵਾਉਣ ਦਾ ਵਾਅਦਾ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਲੀ ਦੀ ਤਰਜ਼ ’ਤੇ 15 ਅਗਸਤ ਨੂੰ ਸੂਬੇ ਵਿੱਚ 75 ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਨ੍ਹਾਂ ਮੁਹੱਲਾ ਕਲੀਨਿਕਾਂ ਨੂੰ ਆਮ ਆਦਮੀ ਕਲੀਨਿਕ ਦਾ ਨਾਮ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਮੁਹਾਲੀ ਦੇ ਫੇਜ਼-5 ਸਥਿਤ ਸੁਵਿਧਾ ਕੇਂਦਰ ਦੀ ਇਮਾਰਤ ਵਿੱਚ ਬਣਾਏ ਗਏ ਆਮ ਆਦਮੀ ਕਲੀਨਿਕ ਦਾ ਦੌਰਾ ਕਰਕੇ ਅਗਾਊਂ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਤਸੱਲੀ ਪ੍ਰਗਟ ਕੀਤੀ।
ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਰਾਜ ਅੰਦਰ 75 ਏਸੀ ਕਲੀਨਿਕ ਖੋਲ੍ਹੇ ਜਾਣਗੇ, ਜਿੱਥੇ ਇੱਕ ਐਮਬੀਬੀਐਸ ਡਾਕਟਰ, ਫਰਮਾਸਿਸਟ, ਨਰਸ, ਚਪੜਾਸੀ ਤੇ ਸਫ਼ਾਈ ਸੇਵਕ ਨੂੰ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਹੱਲਾ ਕਲੀਨਿਕਾਂ ਲਈ ਹੁਣ ਤੱਕ ਆਪਣੀਆਂ ਸੇਵਾਵਾਂ ਦੇਣ ਲਈ 2140 ਡਾਕਟਰ ਅਪਲਾਈ ਕਰ ਚੁੱਕੇ ਹਨ, ਜਿਨ੍ਹਾਂ ’ਚੋਂ 1972 ਪੰਜਾਬ ਦੇ ਹਨ।
ਭਗਵੰਤ ਮਾਨ ਨੇ ਦੱਸਿਆ ਕਿ ਐਨਆਰਆਈ ਵੀ ਮਦਦ ਲਈ ਅੱਗੇ ਆ ਰਹੇ ਹਨ ਤੇ ਇਨ੍ਹਾਂ ਕਲੀਨਿਕਾਂ ਵਿੱਚ 90 ਫੀਸਦੀ ਲੋਕਾਂ ਦਾ ਇਲਾਜ ਕੀਤਾ ਜਾਵੇਗਾ। ਇਸ ਤਰ੍ਹਾਂ ਪੀਜੀਆਈ ਸਮੇਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲਾਂ ਦੀ ਓਪੀਡੀ ਵਿੱਚ ਮਰੀਜ਼ਾਂ ਦਾ ਬੋਝ ਘਟੇਗਾ ਤੇ ਪ੍ਰਾਈਵੇਟ ਹਸਪਤਾਲਾਂ ਦੇ ਮਹਿੰਗੇ ਇਲਾਜ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਟੈਸਟ ਕਰਨ ਤੋਂ ਬਾਅਦ ਬਹੁਤ ਗੰਭੀਰ ਕਿਸਮ ਦੀ ਬੀਮਾਰ ਦਾ ਪਤਾ ਲੱਗਣ ’ਤੇ ਹੀ ਮਰੀਜ਼ ਨੂੰ ਦੂਜੇ ਹਸਪਤਾਲਾਂ ਵਿੱਚ ਰੈਫਰ ਕੀਤਾ ਜਾਵੇਗਾ।