ਪੜਚੋਲ ਕਰੋ
Advertisement
Punjab News : ਹਾਈ ਲੈਵਲ ਮੀਟਿੰਗ ਤੋਂ ਬਾਅਦ ਬੋਲੇ ਸੀਐਮ ਭਗਵੰਤ ਮਾਨ , ਸੂਬੇ 'ਚ ਕਾਨੂੰਨ ਵਿਵਸਥਾ ਕਾਇਮ ਰਹਿਣੀ ਚਾਹੀਦੀ
Punjab News : ਕੋਟਕਪੂਰਾ ਵਿੱਚ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਈ ਲੈਵਲ ਮੀਟਿੰਗ ਸੱਦੀ ਸੀ , ਜੋ ਹੁਣ ਉੱਚ ਪੱਧਰੀ ਮੀਟਿੰਗ ਸਮਾਪਤ ਹੋ ਗਈ ਹੈ। ਖ਼ਬਰਾਂ ਅਨੁਸਾਰ ਇਸ ਮੀਟਿੰਗ ਚ DGP ਤੇ ਸੀਨੀਅਰ ਅਫ਼ਸਰ ਸਾਮਿਲ ਹੋਏ ਸਨ।
Punjab News : ਕੋਟਕਪੂਰਾ ਵਿੱਚ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਈ ਲੈਵਲ ਮੀਟਿੰਗ ਸੱਦੀ ਸੀ , ਜੋ ਹੁਣ ਉੱਚ ਪੱਧਰੀ ਮੀਟਿੰਗ ਸਮਾਪਤ ਹੋ ਗਈ ਹੈ। ਖ਼ਬਰਾਂ ਅਨੁਸਾਰ ਇਸ ਮੀਟਿੰਗ ਚ DGP ਤੇ ਸੀਨੀਅਰ ਅਫ਼ਸਰ ਸਾਮਿਲ ਹੋਏ ਸਨ। ਇਸ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ 'ਚ ਹਰ ਹਾਲਤ 'ਚ ਕਾਨੂੰਨ ਵਿਵਸਥਾ ਕਾਇਮ ਰਹਿਣੀ ਚਾਹੀਦੀ ਹੈ।
ਇਸ ਮਾਮਲੇ ਵਿੱਚ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ ਪਰ ਏਬੀਪੀ ਨਿਊਜ਼ ਇਸ ਦੀ ਪੁਸ਼ਟੀ ਨਹੀਂ ਕਰਦਾ। ਗੋਲਡੀ ਬਰਾੜ ਦੇ ਨਾਂ 'ਤੇ ਸੋਸ਼ਲ ਮੀਡੀਆ ਪੋਸਟ ਰਾਹੀਂ ਦਾਅਵਾ ਕੀਤਾ ਗਿਆ ਕਿ ਬੇਅਦਬੀ ਮਾਮਲੇ 'ਚ ਇਨਸਾਫ ਨਹੀਂ ਮਿਲਿਆ, ਇਸ ਲਈ ਅਜਿਹਾ ਕਰਨਾ ਪਿਆ। ਉਸ ਨੇ ਗਨਮੈਨ ਦੇ ਜ਼ਖਮੀ ਹੋਣ 'ਤੇ ਅਫਸੋਸ ਪ੍ਰਗਟ ਕੀਤਾ ਪਰ ਬੇਅਦਬੀ ਦੇ ਦੋਸ਼ੀਆਂ ਦੀ ਸੁਰੱਖਿਆ 'ਤੇ ਸਵਾਲ ਖੜ੍ਹੇ ਕੀਤੇ।
ਓਧਰ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਆਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ..ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ..ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼...
ਦੱਸ ਦਈਏ ਕਿ ਇਸ ਤੋਂ ਕੁਝ ਦਿਨ ਪਹਿਲਾਂ ਸ਼ਿਵ ਸੈਨਾ ਦੇ ਲੀਡਰ ਸੁਧੀਰ ਸੂਰੀ ਦੀ ਹੱਤਿਆ ਕਰ ਦਿੱਤੀ ਗਈ ਸੀ। ਪੰਜਾਬ ਸਰਕਾਰ ਨੂੰ ਅਮਨ-ਕਾਨੂੰਨ ਦੀ ਹਾਲਤ ਠੀਕ ਨਾ ਹੋਣ ਕਰਕੇ ਘੇਰਿਆ ਗਿਆ ਸੀ। ਹੁਣ ਡੇਰਾ ਪ੍ਰੇਮੀ ਦੀ ਹੱਤਿਆ ਕਰ ਦਿੱਤੀ ਗਈ ਹੈ। ਇਸ ਲਈ ਸਰਕਾਰ ਮੁੜ ਕਸੂਤੀ ਘਿਰ ਸਕਦੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿੱਖਿਆ
ਦੇਸ਼
ਪੰਜਾਬ
ਲੁਧਿਆਣਾ
Advertisement