ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੁੜ ਦਿੱਲੀ ਦੌਰੇ 'ਤੇ ਜਾਣਗੇ।ਪੰਜਾਬ ਦੇ ਪਾਣੀਆਂ ਦੇ ਮੁੱਦੇ 'ਤੇ ਵਿਚਾਰ ਕਰਨ ਲਈ ਅੱਜ ਸੀਐੱਮ ਮਾਨ ਵੱਲੋਂ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੀਟਿੰਗ ਕੀਤੀ ਜਾਵੇਗੀ ਅਤੇ ਜਾਣਕਾਰੀ ਮੁਤਾਬਕ ਬਾਅਦ ਦੁਪਹਿਰ 3 ਵਜੇ ਦੇ ਕਰੀਬ ਇਹ ਮੀਟਿੰਗ ਹੋਵੇਗੀ।