Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦੇ ਲਾਚੋਵਾਲ ਟੋਲ ਪਲਾਜ਼ਾ 'ਤੇ ਪਹੁੰਚਣਗੇ। ਟਾਂਡਾ ਰੋਡ ’ਤੇ ਬਣਿਆ ਲਾਚੋਵਾਲ ਟੋਲ ਪਲਾਜ਼ੇ ਦੀ ਮਿਆਦ ਖ਼ਤਮ ਹੋ ਗਈ ਹੈ। ਟੋਲ ਪਲਾਜ਼ਾ ਬੰਦ ਹੋਣ ਕਾਰਨ ਹੁਸ਼ਿਆਰਪੁਰ ਤੋਂ ਟਾਂਡਾ ਜਾਣ ਵਾਲੇ ਲੋਕਾਂ ਨੂੰ ਟੋਲ ਫੀਸ ਨਹੀਂ ਦੇਣੀ ਪਵੇਗੀ। ਇਹ ਸੜਕ ਹੁਸ਼ਿਆਰਪੁਰ ਤੋਂ ਟਾਂਡਾ ਨੂੰ ਜਾਂਦੀ ਹੈ। ਅੱਗੇ ਇਹ ਸੜਕ ਅੰਮ੍ਰਿਤਸਰ ਨੂੰ ਜਾਂਦੀ ਹੈ।


ਇਸ ਤੋਂ ਪਹਿਲਾਂ ਸੰਗਰੂਰ ਵਿੱਚ 2 ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਸਨ। ਸੀਐਮ ਭਗਵੰਤ ਮਾਨ ਨੇ ਸੰਗਰੂਰ ਪਹੁੰਚ ਕੇ ਇਹ ਐਲਾਨ ਕੀਤਾ ਸੀ। ਮਾਨ ਨੇ ਕਿਹਾ ਸੀ ਕਿ ਕੰਪਨੀ ਨੇ ਉਨ੍ਹਾਂ ਤੋਂ 6 ਮਹੀਨੇ ਦਾ ਸਮਾਂ ਮੰਗਿਆ ਸੀ। ਸਮਾਂ ਨਾ ਦੇਣ ’ਤੇ 50 ਕਰੋੜ ਦਾ ਮੁਆਵਜ਼ਾ ਮੰਗਿਆ ਗਿਆ ਸੀ। ਕੰਪਨੀ ਇਸ ਲਈ ਕੋਰੋਨਾ ਅਤੇ ਕਿਸਾਨਾਂ ਦੇ ਅੰਦੋਲਨ ਦੌਰਾਨ ਹੋਏ ਨੁਕਸਾਨ ਦੀ ਦਲੀਲ ਦੇ ਰਹੀ ਸੀ। ਜੇਕਰ ਕੋਈ ਹੋਰ ਸਰਕਾਰ ਹੁੰਦੀ ਤਾਂ 6 ਦੀ ਬਜਾਏ 10 ਮਹੀਨੇ ਦਾ ਸਮਾਂ ਸਾਨੂੰ ਬਾਕੀ ਦੇ ਪੈਸੇ ਦੇ ਦਿੰਦੀ। ‘ਆਪ’ ਸਰਕਾਰ ਨੇ ਕੰਪਨੀ ਦੀ ਮੰਗ ਨੂੰ ਠੁਕਰਾ ਦਿੱਤਾ ਸੀ। 


 ਇਹ ਵੀ ਪੜ੍ਹੋ : ਕਿਸਾਨਾਂ ਵੱਲੋਂ ਅੱਜ ਪੰਜਾਬ ਦੇ 10 ਜ਼ਿਲ੍ਹਿਆਂ 'ਚ ਟੋਲ ਪਲਾਜ਼ਿਆਂ 'ਤੇ ਧਰਨੇ , ਇੱਕ ਮਹੀਨਾ ਬੰਦ ਹੋਣਗੇ ਟੋਲ ਪਲਾਜ਼ੇ


ਇਸ ਤੋਂ ਇਲਾਵਾ ਉਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਹੋਰ ਟੋਲ ਪਲਾਜ਼ਾ ਵੀ ਬੰਦ ਕਰਵਾਉਣ ਦੇ ਸੰਕੇਤ ਦਿੱਤੇ ਸਨ। ਮਾਨ ਨੇ ਕਿਹਾ ਸੀ ਕਿ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤੀ ਦਿਵਾਉਣ ਦੇ ਨਾਲ ਸੂਬੇ ਦੀਆਂ ਸੜਕਾਂ ਨੂੰ ਵੀ ਟੋਲ ਟੈਕਸ ਤੋਂ ਆਜ਼ਾਦੀ ਦਿਵਾਉਣਾ ‘ਆਪ’ ਸਰਕਾਰ ਦਾ ਨਿਸ਼ਾਨਾ ਹੈ, ਜਦਕਿ ਪਿਛਲੀਆਂ ਸਰਕਾਰਾਂ ਨੇ ਜਨਤਾ ਨੂੰ ਲੁੱਟਣ ਦਾ ਕੋਈ ਮੌਕਾ ਹੱਥੋਂ ਨਹੀਂ ਜਾਣ ਦਿੱਤਾ।

ਮਾਨ ਨੇ ਕਿਹਾ ਕਿ ਇਕ ਦੂਜੇ ਸ਼ਹਿਰਾਂ ਨੂੰ ਆਪਸ ’ਚ ਜੋੜਨ ਵਾਲੇ ਸੂਬੇ ਦੇ ਜ਼ਿਆਦਾਤਰ ਮੁੱਖ ਮਾਰਗ ਅੱਜ ਵੀ ਅਜਿਹੇ ਹਨ, ਜਿਨ੍ਹਾਂ ’ਤੇ ਟੋਲ ਟੈਕਸ ਦੇ ਨਾਂ ’ਤੇ ਪੈਸੇ ਵਸੂਲੇ ਜਾ ਰਹੇ ਹਨ ਪਰ ਇਨ੍ਹਾਂ ’ਚ ਕਾਫੀ ਟੋਲ ਪਲਾਜ਼ਾ ਆਪਣੀ ਸਮਾਂ ਹੱਦ ਪੂਰੇ ਕਰ ਚੱਕੇ ਹਨ, ਜਿਨ੍ਹਾਂ ਨੂੰ ਆਉਣ ਵਾਲੇ ਦਿਨਾਂ ’ਚ ਬੰਦ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਦੋ ਟੁੱਕ ਕਿਹਾ ਕਿ ਟੋਲ ਕੰਪਲਸਰੀ ਨਹੀਂ ਹੈ ਕਿ ਜੋ ਹਮੇਸ਼ਾ ਲਈ ਜਨਤਾ ਨੂੰ ਦੇਣਾ ਪਵੇਗਾ। ਆਉਣ ਵਾਲੇ ਦਿਨਾਂ ’ਚ ਬਾਕੀ ਟੋਲ ਟੈਕਸ ਵੀ ਬੰਦ ਕਰ ਕੇ ਜਨਤਾ ਨੂੰ ਰਾਹਤ ਦਿੱਤੀ ਜਾਵੇਗੀ। ਮਾਨ ਨੇ ਆਪਣੇ ਭਾਸ਼ਣ ’ਚ ਨੈਸ਼ਨਲ ਹਾਈਵੇ ’ਤੇ ਬਣੇ ਲਾਡੋਵਾਲ ਅਤੇ ਸ਼ੰਭੂ ਟੋਲ ਪਲਾਜ਼ਾ ਦਾ ਜ਼ਿਕਰ ਵੀ ਕੀਤਾ ਸੀ।