Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮਾਣਹਾਨੀ ਕੇਸ ਵਿੱਚ ਜਦੋਂ ਵੀ ਅਦਾਲਤ ਬੁਲਾਏਗੀ, ਉਹ ਪੇਸ਼ ਹੋ ਜਾਣਗੇ। ਉਨ੍ਹਾਂ ਕਿਹਾ ਹੈ ਕਿ ਮੁੱਖ ਮੰਤਰੀ ਸ਼ੈਸ਼ਨ ਕੋਰਟ ਤੋਂ ਵੱਡਾ ਨਹੀਂ ਹੁੰਦਾ। ਮੈਨੂੰ ਅਦਾਲਤ ਜਦੋਂ ਬੁਲਾਵੇਗੀ, ਮੈਂ ਜਾਵਾਂਗਾ ਕਿਉਂਕਿ ਅਸੀਂ ਅਦਾਲਤ ਦਾ, ਕਾਨੂੰਨ ਦਾ ਸਤਿਕਾਰ ਕਰਦੇ ਹਾਂ।
ਦੱਸ ਦਈਏ ਕਿ ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਮਾਣਹਾਨੀ ਦੇ ਕੀਤੇ ਗਏ ਕੇਸ ਵਿੱਚ ਵੀਰਵਾਰ ਨੂੰ ਮਾਨਸਾ ਅਦਾਲਤ ਵਿੱਚ ਪੇਸ਼ੀ ਭੁਗਤਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਦਾਲਤ ਵਿਖੇ ਪੇਸ਼ ਹੋਏ। ਅਦਾਲਤ ਵੱਲੋਂ 5 ਦਸੰਬਰ ਨੂੰ ਮੁੜ ਤੋਂ ਅਦਾਲਤ ਵਿੱਚ ਪੇਸ਼ ਹੋਣ ਦੇ ਆਦੇਸ਼ ਜਾਰੀ ਕੀਤੇ ਹਨ।
ਦਰਅਸਲ ਮਾਨਸਾ ਤੋਂ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਮਾਨਹਾਨੀ ਦਾ ਮਾਮਲਾ ਦਰਜ਼ ਕਰਵਾਇਆ ਸੀ ,ਜਿਸ ਨੂੰ ਲੈ ਕੇ ਬੀਤੇ ਕੱਲ ਉਨ੍ਹਾਂ ਦੀ ਕੋਰਟ ਵਿੱਚ ਪੇਸ਼ੀ ਸੀ। ਮੁੱਖ ਮੰਤਰੀ ਭਗਵੰਤ ਮਾਨ ਦੇ ਮਾਨਸਾ ਦੀ ਅਦਾਲਤ ਵਿੱਚ ਪੇਸ਼ ਹੋਣ ਤੋਂ ਪਹਿਲਾਂ ਮਾਨਸਾ ਸ਼ਹਿਰ ਵਿੱਚ ਭਾਰੀ ਪੁਲਿਸ ਤਾਇਨਾਤ ਕੀਤੀ ਗਈ ਸੀ।
ਦੱਸ ਦਈਏ ਕਿ ਸਾਲ 2019 ਵਿੱਚ ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਭਗਵੰਤ ਮਾਨ ਖ਼ਿਲਾਫ਼ ਕੇਸ ਕੀਤਾ ਗਿਆ ਸੀ। ਦਰਅਸਲ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਨਾਜਰ ਸਿੰਘ ਮਾਨਸ਼ਾਹੀਆਂ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਾਜ਼ਰ ਮਾਨਸ਼ਾਹੀਆ 'ਤੇ ਇਲਜ਼ਾਮ ਲਗਾਏ ਸਨ ਕਿ ਉਨ੍ਹਾਂ ਨੇ 10 ਕਰੋੜ ਰੁਪਏ ਅਤੇ ਪੰਜਾਬ ਪ੍ਰਦੂਸ਼ਣ ਬੋਰਡ ਦੇ ਚੇਅਰਮੈਨ ਦੇ ਅਹੁਦੇ ਲਈ ਪਾਰਟੀ ਬਦਲੀ ਹੈ। ਜਿਸ ਤੋਂ ਬਾਅਦ ਨਾਜਰ ਸਿੰਘ ਮਾਨਸ਼ਾਹੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਮਾਣਹਾਨੀ ਦਾ ਮਾਮਲਾ ਦਰਜ਼ ਕਰਵਾ ਦਿੱਤਾ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।