Punjab News: CM ਮਾਨ ਨੇ 29 ਦਸੰਬਰ ਨੂੰ ਸੱਦ ਲਈ ਕੈਬਨਿਟ ਮੀਟਿੰਗ, ਕਈ ਅਹਿਮ ਫੈਸਲਿਆਂ 'ਤੇ ਲੱਗੇਗੀ ਮੋਹਰ
ਪੰਜਾਬ ਸਰਕਾਰ ਨੇ 29 ਦਸੰਬਰ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਸੀਐਮ ਆਵਾਸ ‘ਚ ਹੋਵੇਗੀ। ਇਹ ਮੀਟਿੰਗ ਮਨਰੇਗਾ ‘ਤੇ ਹੋਣ ਵਾਲੇ ਸਪੈਸ਼ਲ ਸੈਸ਼ਨ ਤੋਂ ਠੀਕ ਪਹਿਲਾਂ ਬੁਲਾਈ ਗਈ ਹੈ।

ਪੰਜਾਬ ਸਰਕਾਰ ਨੇ 29 ਦਸੰਬਰ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਸੀਐਮ ਆਵਾਸ ‘ਚ ਹੋਵੇਗੀ। ਇਹ ਮੀਟਿੰਗ ਮਨਰੇਗਾ ‘ਤੇ ਹੋਣ ਵਾਲੇ ਸਪੈਸ਼ਲ ਸੈਸ਼ਨ ਤੋਂ ਠੀਕ ਪਹਿਲਾਂ ਬੁਲਾਈ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਸਿਹਤ ਬੀਮਾ ਯੋਜਨਾ ਅਤੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਸਬੰਧੀ ਕਈ ਮੁੱਦਿਆਂ ‘ਤੇ ਫੈਸਲੇ ਹੋ ਸਕਦੇ ਹਨ।
ਸੂਤਰਾਂ ਅਨੁਸਾਰ, ਸਾਲ ਦੇ ਅਖੀਰ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ ਸੂਬੇ ਦੇ ਵਿਕਾਸ ਕਾਰਜਾਂ, ਮੁਲਾਜ਼ਮਾਂ ਦੇ ਮਸਲਿਆਂ ਅਤੇ ਹੋਰ ਕਈ ਅਹਿਮ ਜਨਤਕ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਏਗਾ।
ਇੱਕ ਮਹੀਨੇ ਵਿੱਚ ਦੂਜੀ ਮੀਟਿੰਗ
200 ਦਸੰਬਰ 2025 ਨੂੰ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿੱਚ ਮੁੱਖ ਫੈਸਲਾ ਲਿਆ ਗਿਆ ਸੀ ਕਿ ਕੇਂਦਰ ਸਰਕਾਰ ਦੇ VB-G RAM G ਬਿੱਲ 2025 (ਜੋ MGNREGA ਨੂੰ ਪ੍ਰਭਾਵਿਤ ਕਰਨ ਵਾਲਾ ਪ੍ਰਸਤਾਵਿਤ ਬਿੱਲ ਹੈ) ਦੇ ਖਿਲਾਫ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 30 ਦਸੰਬਰ 2025 ਨੂੰ ਬੁਲਾਇਆ ਜਾਵੇ, ਤਾਂ ਜੋ ਇਸਦੇ ਵਿਰੋਧ ਵਿੱਚ ਪ੍ਰਸਤਾਵ ਪਾਸ ਕੀਤਾ ਜਾ ਸਕੇ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਵਿੱਚ ਹੋਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















