Punjab Cabinet: ਪੰਜਾਬ ਦੇ ਮੁੱਖ ਮੰਤਰੀ ਹਾਲ ਵਿਚ ਹੀ ਹੋਏ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਤੇ ਬਾਅਦ ਲਗਾਤਾਰ ਕੈਬਨਿਟ ਮੀਟਿੰਗਾਂ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁੱਝ ਹੀ ਦਿਨਾਂ ਦੇ ਵਕਫ਼ੇ ਬਾਅਦ ਇੱਕ ਵਾਰ ਫਿਰ ਤੋਂ ਅੱਜ ਫਿਰ ਕੈਬਨਿਟ ਮੀਟਿੰਗ ਸੱਦ ਲਈ ਹੈ। ਦੁਪਹਿਰ 2:30 ਵਜੇ ਮੁੱਖ ਮੰਤਰੀ ਰਿਹਾਇਸ਼ 'ਤੇ ਬੈਠਕ ਹੋਏਗੀ। ਜਿਸ ਵਿੱਚ ਸਾਰੇ ਮੰਤਰੀਆਂ ਨੂੰ ਪਹੁੰਚਣ ਦੇ ਹੁਕਮ ਹਨ।

ਇਸ ਸਬੰਧ ਵਿਚ ਸਰਕਾਰੀ ਤੌਰ ’ਤੇ ਜਾਰੀ ਸੂਚਨਾ ਮੁਤਾਬਕ ਇਹ ਮੀਟਿੰਗ ਬਾਅਦ ਦੁਪਹਿਰ ਮੁੱਖ ਮੰਤਰੀ ਦੀ ਰਿਹਾਇਸ਼ ਉਪਰ ਰੱਖੀ ਗਈ ਹੈ। ਇਸ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਇਸ ਮੀਟਿੰਗ ਵਿਚ ਸੂਬੇ ਦੀ ਵਿੱਤੀ ਹਾਲਤ ’ਤੇ ਚਰਚਾ ਤੋਂ ਇਲਾਵਾ ਹੋਰ ਅਹਿਮ ਫ਼ੈਸਲਾ ਵੀ ਲਿਆ ਜਾ ਸਕਦਾ ਹੈ।

 

ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਸਾਰੀਆਂ ਪਾਰਟੀਆਂ ਜੋਸ਼ 'ਚ

ਚੋਣ ਕਮਿਸ਼ਨ ਵੱਲੋਂ ਛੇਤੀ ਹੀ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਦਾ ਐਲਾਨ ਹੋਣ ਜਾ ਰਿਹਾ ਹੈ। ਇਸ ਲਈ ਸਰਕਾਰ ਹੁਣ ਹੋਰ ਵੱਡੇ ਫ਼ੈਸਲੇ ਲੈ ਸਕਦੀ ਹੈ। ਪਹਿਲਾਂ ਕਾਰੋਬਾਰੀਆਂ ਲਈ ਵਨ ਟਾਈਮ ਸੈਟਲਮੈਂਟ ਪਾਲਿਸੀ ਦੇ ਰੂਪ ’ਚ ਵੱਡਾ ਤੋਹਫ਼ਾ ਦਿੱਤਾ ਗਿਆ ਸੀ। ਪਿਛਲੇ ਕੁਝ ਹੀ ਸਮੇਂ ’ਚ ਕਈ ਵਾਰ ਮੰਤਰੀ ਮੰਡਲ ਦੀ ਮੀਟਿੰਗ ਬੁਲਾਈ ਜਾ ਚੁੱਕੀ ਹੈ, ਜਿਸ ਦੌਰਾਨ ਲੋਕਹਿੱਤ ’ਚ ਕਈ ਵੱਡੇ ਫੈਸਲੇ ਲਏ ਜਾ ਚੁੱਕੇ ਹਨ। ਅੱਜ ਦੇਖਣਾ ਹੋਏਗਾ ਸਰਕਾਰ ਕਿਹੜੇ ਅਹਿਮ ਮੁੱਦਿਆਂ ਉੱਤੇ ਮੋਹਰ ਲਗਾਉਂਦੀ ਹੈ।

ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖਿਲਾਫ ਯੁੱਧ ਚਲਾਇਆ ਜਾ ਰਿਹਾ ਹੈ ਜਿਸ ਕਰਕੇ ਬੁਲਡੋਜ਼ਰ ਐਕਸ਼ਨ ਤਹਿਤ ਕਈ ਨਸ਼ੇ ਤਸਕਰਾਂ ਦੇ ਘਰਾਂ ਉੱਤੇ ਐਕਸ਼ਨ ਕੀਤੇ ਗਏ ਹਨ। ਇਸ ਤੋਂ ਇਲਾਵਾ ਕਈ ਨਸ਼ੇ ਤਸਕਾਰਾਂ ਨੂੰ ਕਾਬੂ ਵੀ ਕੀਤਾ ਗਿਆ ਹੈ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰਣਾਲੀ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।