Punjab News: CM ਮਾਨ ਨੇ ਈਦ-ਉੱਲ-ਫ਼ਿਤਰ ਦੀਆਂ ਦਿੱਤੀਆਂ ਵਧਾਈਆਂ, ਬੋਲੇ- 'ਅਸੀਂ ਇਸੇ ਤਰ੍ਹਾਂ ਰਲ-ਮਿਲ ਕੇ ਤਿਉਹਾਰ ਮਨਾਉਂਦੇ ਰਹੀਏ'
ਭਾਰਤ ਤੋਂ ਇਲਾਵਾ, ਪਾਕਿਸਤਾਨ ਤੇ ਬੰਗਲਾਦੇਸ਼ ਸਮੇਤ ਕਈ ਹੋਰ ਦੇਸ਼ਾਂ ਵਿੱਚ ਈਦ-ਉਲ-ਫਿਤਰ ਅੱਜ ਮਨਾਈ ਜਾਏਗੀ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਦੇਸ਼ਵਾਸੀਆਂ ਨੂੰ ਈਦ-ਉੱਲ-ਫ਼ਿਤਰ ਦੀਆਂ ਵਧਾਈਆਂ ਦਿੱਤੀਆਂ ਹਨ।

Eid-ul-Fitr 2025: ਇਸ ਸਾਲ ਦੇ ਰਮਜ਼ਾਨ ਮਹੀਨੇ ਦੇ ਪੂਰੇ ਹੋਣ ‘ਤੇ ਚਾਂਦ ਦਿਖਣ ਤੋਂ ਬਾਅਦ ਈਦ-ਉਲ-ਫਿਤਰ ਦਾ ਤਿਉਹਾਰ ਸੋਮਵਾਰ ਨੂੰ ਪੂਰੇ ਭਾਰਤ ਵਿੱਚ ਮਨਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸਾਊਦੀ ਅਰਬ ਵਿੱਚ ਸ਼ਨੀਵਾਰ, 29 ਮਾਰਚ ਨੂੰ ਚਾਂਦ ਦੇਖਿਆ ਗਿਆ ਸੀ। ਜਿੱਥੇ ਈਦ 30 ਮਾਰਚ ਨੂੰ ਮਨਾਈ ਜਾ ਰਹੀ ਹੈ। ਰਮਜ਼ਾਨ ਤੋਂ ਬਾਅਦ ਇਹ ਦਿਨ ਖਾਸ ਤੌਰ ‘ਤੇ ਖੁਸ਼ੀ ਤੇ ਜਸ਼ਨ ਦਾ ਦਿਨ ਹੁੰਦਾ ਹੈ। ਭਾਰਤ ਤੋਂ ਇਲਾਵਾ, ਪਾਕਿਸਤਾਨ ਤੇ ਬੰਗਲਾਦੇਸ਼ ਸਮੇਤ ਕਈ ਹੋਰ ਦੇਸ਼ਾਂ ਵਿੱਚ ਈਦ-ਉਲ-ਫਿਤਰ ਅੱਜ ਮਨਾਈ ਜਾ ਰਹੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਦੇਸ਼ਵਾਸੀਆਂ ਨੂੰ ਈਦ-ਉੱਲ-ਫ਼ਿਤਰ ਦੀਆਂ ਵਧਾਈਆਂ ਦਿੱਤੀਆਂ ਹਨ।
ਸੀਐੱਮ ਮਾਨ ਨੇ ਪੋਸਟ ਪਾ ਕੇ ਦਿੱਤੀ ਵਧਾਈ
ਸੀਐੱਮ ਮਾਨ ਨੇ ਆਪਣੇ ਸੋਸ਼ਲ ਮੀਡੀਆ ਐਕਸ ਉੱਤੇ ਪੋਸਟ ਪਾ ਕੇ ਈਦ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਹੈ- 'ਆਪਸੀ ਭਾਈਚਾਰੇ ਅਤੇ ਏਕਤਾ ਦੇ ਪ੍ਰਤੀਕ ਤਿਉਹਾਰ ਈਦ-ਉੱਲ-ਫ਼ਿਤਰ ਦੀਆਂ ਸਮੂਹ ਮੁਸਲਿਮ ਭਾਈਚਾਰੇ ਨੂੰ ਬਹੁਤ-ਬਹੁਤ ਮੁਬਾਰਕਾਂ। ਅੱਲ੍ਹਾ ਸਾਰਿਆਂ 'ਤੇ ਸਦਾ ਆਪਣਾ ਰਹਿਮਤ ਭਰਿਆ ਹੱਥ ਰੱਖਣ। ਸਾਂਝੀਵਾਲਤਾ ਬਣੀ ਰਹੇ ਤੇ ਅਸੀਂ ਇਸੇ ਤਰ੍ਹਾਂ ਰਲ-ਮਿਲ ਕੇ ਤਿਉਹਾਰ ਮਨਾਉਂਦੇ ਰਹੀਏ।'
ਆਪਸੀ ਭਾਈਚਾਰੇ ਅਤੇ ਏਕਤਾ ਦੇ ਪ੍ਰਤੀਕ ਤਿਉਹਾਰ ਈਦ-ਉੱਲ-ਫ਼ਿਤਰ ਦੀਆਂ ਸਮੂਹ ਮੁਸਲਿਮ ਭਾਈਚਾਰੇ ਨੂੰ ਬਹੁਤ-ਬਹੁਤ ਮੁਬਾਰਕਾਂ। ਅੱਲ੍ਹਾ ਸਾਰਿਆਂ 'ਤੇ ਸਦਾ ਆਪਣਾ ਰਹਿਮਤ ਭਰਿਆ ਹੱਥ ਰੱਖਣ। ਸਾਂਝੀਵਾਲਤਾ ਬਣੀ ਰਹੇ ਤੇ ਅਸੀਂ ਇਸੇ ਤਰ੍ਹਾਂ ਰਲ-ਮਿਲ ਕੇ ਤਿਉਹਾਰ ਮਨਾਉਂਦੇ ਰਹੀਏ। pic.twitter.com/2eajpvroQg
— Bhagwant Mann (@BhagwantMann) March 31, 2025
ਦੇਸ਼ ਭਰ ਦੀਆਂ ਵੱਖ-ਵੱਖ ਮਸਜਿਦਾਂ ਤੇ ਈਦਗਾਹਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਈਦ ਦੀ ਨਮਾਜ਼ ਅਦਾ ਕਰ ਰਹੇ ਹਨ। ਇਸ ਦੇ ਨਾਲ ਹੀ ਰਵਾਇਤੀ ਪਕਵਾਨਾਂ ਤੇ ਮਠਿਆਈਆਂ ਦਾ ਦੌਰ ਸ਼ੁਰੂ ਹੋਵੇਗਾ। ਕਈ ਥਾਵਾਂ ‘ਤੇ ਈਦ ਵਾਲੇ ਦਿਨ ਵਿਸ਼ੇਸ਼ ਮੇਲੇ ਵੀ ਲਗਾਏ ਜਾਂਦੇ ਹਨ, ਜਿੱਥੇ ਲੋਕ ਖਰੀਦਦਾਰੀ ਕਰਦੇ ਹਨ ਅਤੇ ਇੱਕ ਦੂਜੇ ਨੂੰ ਜੱਫੀ ਪਾ ਕੇ ਵਧਾਈ ਦਿੰਦੇ ਹਨ। ਈਦ-ਉਲ-ਫਿਤਰ ਦਾ ਇਹ ਤਿਉਹਾਰ ਪੂਰੀ ਦੁਨੀਆ ਸਣੇ ਭਾਰਤ ਦੇ ਵਿੱਚ ਬਹੁਤ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਇਸ ਨੂੰ ਖੁਸ਼ੀ ਤੇ ਧਾਰਮਿਕ ਏਕਤਾ ਦਾ ਪ੍ਰਤੀਕ ਮੰਨਿਆ ਜਾਂਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















