ਨਸ਼ਾਖੋਰੀ ਨੂੰ ਪਏਗੀ ਨੱਥ, ਸੀਐਮ ਭਗਵੰਤ ਮਾਨ ਹਰ ਮਹੀਨੇ ਕਰਨਗੇ ਤਿੰਨ ਜ਼ਿਲ੍ਹਿਆਂ ਦਾ ਸਨਮਾਨ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖਾਤਮੇ ਲਈ ਸਖਤੀ ਦੇ ਆਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਨੂੰ ਨੱਥ ਪਾਉਣ ਲਈ ਪੁਲਿਸ ਅਧਿਕਾਰੀਆਂ ਦੀ ਜ਼ਿੰਮਵਾਰੀ ਤੈਅ ਕੀਤੀ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖਾਤਮੇ ਲਈ ਸਖਤੀ ਦੇ ਆਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਨੂੰ ਨੱਥ ਪਾਉਣ ਲਈ ਪੁਲਿਸ ਅਧਿਕਾਰੀਆਂ ਦੀ ਜ਼ਿੰਮਵਾਰੀ ਤੈਅ ਕੀਤੀ ਹੈ। ਇਸ ਦੇ ਨਾਲ ਚੰਗੀ ਕਾਰਗੁਜਾਰੀ ਵਾਲੇ ਪੁਲਿਸ ਮੁਲਾਜ਼ਮਾਂ ਦਾ ਹੌਸਲਾ ਵੀ ਵਧਾਇਆ ਜਾਵੇਗਾ। ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰ ਮਹੀਨੇ ਨਸ਼ਾਖੋਰੀ ਵਿਰੁੱਧ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਤਿੰਨ ਜ਼ਿਲ੍ਹਿਆਂ ਦਾ ਸਨਮਾਨ ਕੀਤਾ ਜਾਵੇਗਾ।
ਇੰਸਪੈਕਟਰ ਜਨਰਲ ਆਫ਼ ਪੁਲਿਸ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਸੂਬੇ ਦੇ ਜ਼ਿਲ੍ਹਿਆਂ ਨੂੰ ਆਕਾਰ ਤੇ ਬਰਾਮਦਗੀ ਅਨੁਸਾਰ ਸਨਮਾਨਿਤ ਕੀਤਾ ਜਾਵੇਗਾ। ਇਸ ਵਿੱਚ ਥਾਣਿਆਂ ਦੀ ਗਿਣਤੀ, ਆਬਾਦੀ, ਸਰਹੱਦੀ ਜ਼ਿਲ੍ਹਾ ਜਾਂ ਸਰਹੱਦ ਤੋਂ ਦੂਰ ਜ਼ਿਲ੍ਹਿਆਂ ਦੀ ਵੱਖੋ-ਵੱਖ ਤੁਲਨਾ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ ਦੌਰਾਨ 7.93 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਬਰਾਮਦ ਕੀਤੇ ਹਨ। ਇਨ੍ਹਾਂ ਵਿੱਚ 6.82 ਲੱਖ ਗੋਲੀਆਂ, 17169 ਟੀਕੇ, 85442 ਕੈਪਸੂਲ ਤੇ 8648 ਦਵਾਈ ਦੀਆਂ ਸ਼ੀਸ਼ੀਆਂ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ ਵਿੱਚ ਇੱਕ ਗੈਰ-ਕਾਨੂੰਨੀ ਸਟੋਰੇਜ ਗੁਦਾਮ ਵਿੱਚ ਛਾਪਾ ਮਾਰ ਕੇ ਸੱਤ ਲੱਖ ਤੋਂ ਵੱਧ ਗੋਲੀਆਂ/ਕੈਪਸੂਲ/ਟੀਕੇ ਜ਼ਬਤ ਕਰਕੇ ਫਾਰਮਾਸਿਊਟੀਕਲ ਡਰੱਗ ਕਾਰਟਲ ਦਾ ਪਰਦਾਫਾਸ਼ ਕਰਦਿਆਂ ਵੱਡੀ ਬਰਾਮਦਗੀ ਕੀਤੀ ਹੈ।