Punjab News: ਪੰਜਾਬ ਸਿਆਸਤ ‘ਚ ਵੱਡਾ ਧਮਾਕਾ, ਮਸ਼ਹੂਰ ਆਗੂਆਂ ਸਣੇ ਨਾਮਵਰ ਹਸਤੀਆਂ 'ਆਪ' ‘ਚ ਸ਼ਾਮਲ; ਤਸਵੀਰਾਂ ਹੋਈਆਂ ਵਾਇਰਲ..
Punjab News: ਪੰਜਾਬ ਦੇ ਸਿਆਸੀ ਜਗਤ ਤੋਂ ਲਗਾਤਾਰ ਅਹਿਮ ਖਬਰਾਂ ਸਾਹਮਣੇ ਆ ਰਹੀਆਂ ਹਨ। ਦੱਸ ਦੇਈਏ ਕਿ ਕਈ ਨੌਜਵਾਨ ਆਗੂਆਂ ਨੇ ਪੰਜਾਬ ਦੀ ਮੌਜੂਦਾ ਸਰਕਾਰ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹਿਆ ਹੈ। ਦਰਅਸਲ...

Punjab News: ਪੰਜਾਬ ਦੇ ਸਿਆਸੀ ਜਗਤ ਤੋਂ ਲਗਾਤਾਰ ਅਹਿਮ ਖਬਰਾਂ ਸਾਹਮਣੇ ਆ ਰਹੀਆਂ ਹਨ। ਦੱਸ ਦੇਈਏ ਕਿ ਕਈ ਨੌਜਵਾਨ ਆਗੂਆਂ ਨੇ ਪੰਜਾਬ ਦੀ ਮੌਜੂਦਾ ਸਰਕਾਰ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹਿਆ ਹੈ। ਦਰਅਸਲ, ਹਾਲ ਹੀ ਵਿੱਚ ਪੰਜਾਬ ਵਿੱਚ 8 ਨਗਰ ਨਿਗਮ, 76 ਨਗਰ ਕੌਂਸਲ ਅਤੇ 21 ਨਗਰ ਪੰਚਾਇਤਾਂ ਦੇ ਚੋਣ ਨਤੀਜੇ ਆਏ ਹਨ, ਜਿਸ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਅਜਿਹੇ ਦੇ ਵਿੱਚ ਕਈ ਨਾਮੀ ਹਸਤੀਆਂ ਆਪ ਵਿੱਚ ਸ਼ਾਮਿਲ ਹੋ ਰਹੀਆਂ ਹਨ। ਹੁਣ ਪੰਜਾਬ ਦੇ ਨਾਮੀ ਕਬੱਡੀ ਹਸਤੀਆਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ।
ਆਮ ਆਦਮੀ ਪਾਰਟੀ (AAP) ਦੀਆਂ ਲੋਕ-ਪੱਖੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਕਬੱਡੀ ਜਗਤ ਦੀਆਂ ਕਈ ਨਾਮਵਰ ਹਸਤੀਆਂ ਨੇ 'ਆਪ' ਦਾ ਪੱਲਾ ਫੜ ਲਿਆ ਹੈ। ਮੁੱਖ ਮੰਤਰੀ ਦੇ OSD ਰਾਜਬੀਰ ਸਿੰਘ ਘੁੰਮਣ ਨੇ ਇਹਨਾਂ ਸਾਰੀਆਂ ਸ਼ਖ਼ਸੀਅਤਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।

ਪਾਰਟੀ ‘ਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਖਿਡਾਰੀ ਅਤੇ ਆਗੂ
ਇਸ ਮੌਕੇ 'ਕਬੱਡੀ ਦਾ ਚੀਤਾ' ਵਜੋਂ ਮਸ਼ਹੂਰ ਕਿੰਦਾ ਬਿਹਾਰੀਪੁਰੀਆ ਸਮੇਤ ਕਈ ਅੰਤਰਰਾਸ਼ਟਰੀ ਖਿਡਾਰੀ ਪਾਰਟੀ ਵਿੱਚ ਸ਼ਾਮਲ ਹੋਏ।
ਕਿੰਦਾ ਬਿਹਾਰੀਪੁਰੀਆ (ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ)
ਜੀਤਾ ਬਾਦਲਗੜ੍ਹ, ਬੱਬੂ ਝਨੇੜੀ, ਕੁਲਵੀਰ ਟਿੰਬਰਵਾਲ, ਸੋਮਾ ਘੋਰਾਚੂ, ਮਲਕੀਤ ਸਿੰਘ ਅਤੇ ਬਰਿੰਦਰ ਸਿੰਘ (ਅੰਤਰਰਾਸ਼ਟਰੀ ਕਬੱਡੀ ਖਿਡਾਰੀ)
ਅਮਨ ਰਾਮਗੜ੍ਹ ਸਰਦਾਰਾਂ (ਦਫ਼ਤਰ ਸਕੱਤਰ), ਅਮਰਿੰਦਰ ਸਿੰਘ ਰੋੜੀਆ (ਯੂਥ ਆਗੂ) ਅਤੇ ਸਤਗੁਰ ਝਨੇੜੀ (ਰੈਫ਼ਰੀ)
ਇਸ ਤੋਂ ਇਲਾਵਾ ਸਤਨਾਮ ਸਿੰਘ ਵਿਰਕ, ਮਨਜੋਤ ਸਿੰਘ ਅਤੇ ਹਰਦੀਪ ਸਿੰਘ ਨੇ ਵੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ।
CM ਮਾਨ ਦੀਆਂ ਨੀਤੀਆਂ ਤੋਂ ਹੋਏ ਪ੍ਰਭਾਵਿਤ
ਇਸ ਦੌਰਾਨ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਨੌਜਵਾਨਾਂ ਅਤੇ ਖੇਡ ਜਗਤ ਸਮੇਤ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਕਾਰਜ ਕਰ ਰਹੀ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਇਨ੍ਹਾਂ ਪ੍ਰਮੁੱਖ ਸ਼ਖਸੀਅਤਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਜ਼ਮੀਨੀ ਪੱਧਰ ‘ਤੇ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਇਸ ਦਾ ਸੁਨੇਹਾ ਲੋਕਾਂ ਤੱਕ ਪਹੁੰਚਾਉਣ ਵਿੱਚ ਮਦਦ ਮਿਲੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਟ੍ਰੈਂਡਿੰਗ ਟੌਪਿਕ

















