Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਖ ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਨੇ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਕਿਸਾਨਾਂ ਆਗੂਆਂ ਨੂੰ ਜਾਣੂ ਕਰਵਾਇਆ ਹੈ।
MSP ਤੋਂ ਘੱਟ ਰੇਟ ਉੱਤੇ ਝੋਨਾ ਵੇਚਣ ਲਈ ਮਜ਼ਬੂਰ ਕਰਨ ਵਾਲਿਆਂ ਖਿਲਾਫ ਹੋਏਗਾ ਸਖਤ ਐਕਸ਼ਨ
ਕਿਸਾਨ ਆਗੂਆਂ ਨੇ ਮੰਡੀਆਂ ਵਿੱਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਦੱਸਿਆ। ਕਿਸਾਨਾਂ ਦੀ ਮਿਹਨਤ ਨਾਲ ਪਾਲੀ ਫਸਲ MSP ਉੱਤੇ ਹੀ ਵਿਕੇਗੀ, ਕਿਸਾਨਾਂ ਨੂੰ MSP ਤੋਂ ਘੱਟ ਰੇਟ ਉੱਤੇ ਝੋਨਾ ਵੇਚਣ ਲਈ ਮਜ਼ਬੂਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ ।
ਕਿਸਾਨਾਂ ਨੂੰ ਅਦਾਇਗੀ ਲਈ 3000 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ
ਮੁੱਖ ਮੰਤਰੀ ਨੇ ਦੱਸਿਆ-ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪ੍ਰਹਲਾਦ ਜੋਸ਼ੀ ਨੂੰ ਮਿਲ ਕੇ ਸਮੁੱਚੀ ਜਾਣਕਾਰੀ ਦਿੱਤੀ । ਹੁਣ ਤੱਕ ਮੰਡੀਆਂ ਵਿੱਚ 18.31 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ, 16.37 ਲੱਖ ਮੀਟ੍ਰਿਕ ਟਨ ਖਰੀਦਿਆ, ਮੰਡੀਆਂ ਵਿੱਚ ਪਹੁੰਚੀ 90 ਫੀਸਦੀ ਫਸਲ ਖਰੀਦੀ ਜਾ ਚੁੱਕੀ ਹੈ। ਕਿਸਾਨਾਂ ਨੂੰ ਅਦਾਇਗੀ ਲਈ 3000 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।