Punjab News: ਪੰਜਾਬ ਮੰਤਰੀ ਮੰਡਲ ਵਿੱਚ ਦੋ ਨਵੇਂ ਚਿਹਰਿਆਂ ਦੇ ਸ਼ਾਮਲ ਹੋਣ ਤੋਂ ਬਾਅਦ ਮੰਤਰੀਆਂ ਦੀ ਸੀਨੀਅਰਤਾ ਮੁੜ ਤੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਕੀਤੀ ਗਈ ਹੈ। ਮੁੱਖ ਮੰਤਰੀ ਵੱਲੋਂ ਨਵੀਂ ਸੀਨੀਅਰਤਾ ਨਿਰਧਾਰਿਤ ਕੀਤੇ ਜਾਣ ਤੋਂ ਬਾਅਦ ਸਭ ਤੋਂ ਉੱਪਰ ਮੁੱਖ ਮੰਤਰੀ ਭਗਵੰਤ ਮਾਨ, ਦੂਜੇ ਨੰਬਰ ’ਤੇ ਹਰਪਾਲ ਸਿੰਘ ਚੀਮਾ ਤੇ ਤੀਜੇ ਨੰਬਰ ’ਤੇ ਅਮਨ ਅਰੋੜਾ ਹਨ।
ਇਸੇ ਤਰ੍ਹਾਂ ਕ੍ਰਮਵਾਰ ਡਾ. ਬਲਜੀਤ ਕੌਰ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਡਾ. ਬਲਬੀਰ ਸਿੰਘ, ਬ੍ਰਹਮ ਸ਼ੰਕਰ ਜਿੰਪਾ, ਲਾਲ ਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ, ਚੇਤਨ ਸਿੰਘ ਜੌੜੇਮਾਜਰਾ, ਅਨਮੋਲ ਗਗਨ ਮਾਨ, ਬਲਕਾਰ ਸਿੰਘ ਅਤੇ ਗੁਰਮੀਤ ਸਿੰਘ ਖੁੱਡੀਆਂ ਦੇ ਨਾਮ ਸ਼ਾਮਲ ਹਨ। ਇਸ ਤੋਂ ਬਾਅਦ ਪੰਜਾਬ ਮੰਤਰੀ ਮੰਡਲ ਦੀਆਂ ਮੀਟਿੰਗਾਂ ’ਚ ਇਸੇ ਸੂਚੀ ਅਨੁਸਾਰ ਪ੍ਰਬੰਧ ਕੀਤੇ ਜਾਣਗੇ।
ਹੋਰ ਪੜ੍ਹੋ : ਸੁਖਬੀਰ 'ਤੇ ਭੜਕੇ ਮਾਨ! ਬਾਦਲ ਵੀ ਸਾਹਬ...ਬਰਨਾਲਾ ਵੀ ਸਾਹਬ...ਬੇਅੰਤ ਸਿੰਘ ਤੇ ਕੈਪਟਨ ਵੀ ਸਾਹਬ..ਮੈਨੂੰ “ਪਾਗਲ ਜਿਹਾ”....
ਹੁਣ 19 ਜੂਨ ਨੂੰ ਹੋਏਗੀ ਕੈਬਨਿਟ ਮੀਟਿੰਗ
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ 19 ਤੇ 20 ਜੂਨ ਨੂੰ ਦੋ ਰੋਜ਼ਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ 19 ਜੂਨ ਨੂੰ ਸਵੇਰੇ 11 ਵਜੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਵਿੱਚ ਦੂਜੀ ਮੰਜ਼ਿਲ ’ਤੇ ਹੋਵੇਗੀ।
ਹਾਲਾਂਕਿ ਸੂਬਾ ਸਰਕਾਰ ਨੇ ਮੀਟਿੰਗ ਬਾਰੇ ਕੋਈ ਏਜੰਡਾ ਜਾਰੀ ਨਹੀਂ ਕੀਤਾ, ਪਰ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦੇ ਸੈਸ਼ਨ ’ਚ ਵਿਚਾਰੇ ਜਾਣ ਬਾਰੇ ਮੁੱਦਿਆਂ ’ਤੇ ਚਰਚਾ ਹੋ ਸਕਦੀ ਹੈ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਇਸ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ’ਚ ਅਹਿਮ ਬਿੱਲ ਲਿਆ ਸਕਦੀ ਹੈ।
ਹੋਰ ਪੜ੍ਹੋ : Toll Tax - ਭਗਵੰਤ ਮਾਨ ਹੁਣ NHAI ਦੇ ਟੋਲ ਪਲਾਜ਼ਿਆਂ ਮਗਰ ਪਏ, ਕੇਂਦਰ ਨੂੰ ਕਿਹਾ ਧੱਕੇਸ਼ਾਹੀ ਬੰਦ ਕਰਵਾਓ, ਇੱਥੇ ਨਹੀਂ ਚੱਲਣ ਦੇਣੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।