ਪੜਚੋਲ ਕਰੋ

Punjab News: ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਅਹਿਮ ਆਦੇਸ਼, ਝੋਨੇ ਦੀ ਨਿਰਵਿਘਨ ਖਰੀਦ ਕਰਕੇ ਤੁਰੰਤ ਲਿਫਟਿੰਗ ਕੀਤੀ ਜਾਵੇ

Paddy procurement: ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਸ ਡਿਊਟੀ ਨੂੰ ਨਿਭਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਉਪਜ ਨੂੰ ਛੇਤੀ ਤੋਂ ਛੇਤੀ ਖਰੀਦਿਆ ਜਾਵੇ ਅਤੇ...

Paddy Lifting: ਪੰਜਾਬ ਦੇ ਮੁੱਖ ਭਗਵੰਤ ਸਿੰਘ ਮਾਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਕਰਨ ਅਤੇ ਫਸਲ ਦੀ ਤੁਰੰਤ ਲਿਫਟਿੰਗ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।

ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਸਹਿਣ ਨਹੀਂ ਕੀਤੀ ਜਾਵੇਗੀ

ਪੰਜਾਬ ਭਵਨ ਵਿਖੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਸ ਡਿਊਟੀ ਨੂੰ ਨਿਭਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਉਪਜ ਨੂੰ ਛੇਤੀ ਤੋਂ ਛੇਤੀ ਖਰੀਦਿਆ ਜਾਵੇ ਅਤੇ ਉਨ੍ਹਾਂ ਦੀ ਸਹੂਲਤ ਲਈ ਇਸ ਦੀ ਲਿਫਟਿੰਗ ਤੁਰੰਤ ਕੀਤੀ ਜਾਵੇ। CM ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਲਈ ਵਚਨਬੱਧ ਹੈ ਅਤੇ ਸਰਕਾਰ ਦੇ ਇਸ ਫੈਸਲੇ ਨੂੰ ਸਹੀ ਢੰਗ ਨਾਲ ਲਾਗੂ ਕਰਨਾ ਅਧਿਕਾਰੀਆਂ ਦਾ ਫਰਜ਼ ਬਣਦਾ ਹੈ।

ਰੋਜ਼ਾਨਾ 7-8 ਮੰਡੀਆਂ ਦਾ ਦੌਰਾ

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨੀ ਪੱਧਰ ‘ਤੇ ਸਮੁੱਚੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ 7-8 ਮੰਡੀਆਂ ਦਾ ਦੌਰਾ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਅਧਿਕਾਰੀ ਆਪੋ-ਆਪਣੇ ਜ਼ਿਲ੍ਹੇ ਵਿੱਚ ਪੈਂਦੀਆਂ ਅਨਾਜ ਮੰਡੀਆਂ ਦਾ ਨਿਰੰਤਰ ਦੌਰਾ ਕਰਨ ਅਤੇ ਨਿਗਰਾਨੀ ਲਈ ਰੋਜ਼ਾਨਾ ਰਿਪੋਰਟ ਵੀ ਪੇਸ਼ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਖਰੀਦ ਕਾਰਜਾਂ ‘ਤੇ ਗਹੁ ਨਾਲ ਨਜ਼ਰ ਰੱਖਣ ਲਈ ਵੀ ਕਿਹਾ ਤਾਂ ਜੋ ਮੰਡੀਆਂ ਵਿੱਚ ਫਸਲ ਦੇ ਢੇਰ ਨਾ ਲੱਗਣ ਅਤੇ ਇਸ ਦੀ ਛੇਤੀ ਤੋਂ ਛੇਤੀ ਲਿਫਟਿੰਗ ਵੀ ਯਕੀਨੀ ਬਣਾਈ ਜਾ ਸਕੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਝੋਨੇ ਦੀ ਫਸਲ ਦੀ ਆਮਦ, ਖਰੀਦ ਅਤੇ ਅਦਾਇਗੀ ਦੀ ਰੋਜ਼ਾਨਾ ਰਿਪੋਰਟ ਨਿੱਜੀ ਤੌਰ ‘ਤੇ ਉਨ੍ਹਾਂ ਨੂੰ ਸੌਂਪਣ ਲਈ ਆਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਹਨ ਕਿ ਕਿਸਾਨਾਂ ਦੀ ਫ਼ਸਲ ਦੀ ਚੁਕਾਈ ਮੰਡੀਆਂ ਵਿੱਚੋਂ ਨਿਰਵਿਘਨ, ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਹੋ ਸਕੇ। ਉਨ੍ਹਾਂ ਨੇ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਆਪਣੇ ਆਪ ਵਿੱਚ ਇੱਕ ਰਿਕਾਰਡ

ਸੀਐੱਮ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਲਿਫਟਿੰਗ ਪਹਿਲੇ ਦਿਨ ਤੋਂ ਹੀ ਸ਼ੁਰੂ ਹੋਈ ਹੈ ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ  ਸਮੁੱਚੀ ਪ੍ਰਕਿਰਿਆ ਦੇ ਡਿਜੀਟਾਈਜ਼ੇਸ਼ਨ ਨਾਲ ਖਰੀਦ, ਲਿਫਟਿੰਗ ਅਤੇ ਅਦਾਇਗੀ ਇੱਕੋ ਦਿਨ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਦੇ ਨਿਰਧਾਰਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ ਕਰਕੇ ਸਰਕਾਰੀ ਖਰੀਦ ਏਜੰਸੀਆਂ ਨੂੰ ਅਲਾਟ ਕੀਤੇ ਗਏ।

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਾਇਓਮੀਟ੍ਰਿਕ ਪ੍ਰਮਾਣਿਕਤਾ ਦੀ ਤਕਨੀਕ ਸ਼ੁਰੂ

ਮੁੱਖ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਲਿਆਉਣ ਵਾਲੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਾਇਓਮੀਟ੍ਰਿਕ ਪ੍ਰਮਾਣਿਕਤਾ ਦੀ ਤਕਨੀਕ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਨਾਜ ਦੀ ਲਿਫਟਿੰਗ ਵਿੱਚ ਪਾਰਦਰਸ਼ਤਾ ਲਿਆਉਣ ਲਈ ਵਾਹਨਾਂ ਨੂੰ ਆਨਲਾਈਨ ਗੇਟ ਪਾਸ ਜਾਰੀ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਸਮੁੱਚੇ ਖਰੀਦ ਕਾਰਜਾਂ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Advertisement
ABP Premium

ਵੀਡੀਓਜ਼

ਤਹਿਸੀਲਦਾਰ ਨੂੰ 20 ਹਜ਼ਾਰ ਲੈਣੇ ਪਏ ਮਹਿੰਗੇ  ਵਿਜੀਲੈਂਸ ਨੇ ਪਾਇਆ ਘੇਰਾ!Khinori Border| Jagjeet Dhalewal| ਪੁਲਿਸ ਅਫ਼ਸਰਾਂ ਨਾਲ ਹੋਈ ਮੀਟਿੰਗ ਤੋਂ ਬਾਅਦ ਕੀ ਬੋਲੇ ਕਿਸਾਨ ਆਗੂBig Breaking|SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ ਚੋਣ ਕਮਿਸ਼ਨ ਖਿਲਾਫ ਦਾਇਰ ਕੀਤੀ ਪਟੀਸ਼ਨਵਿਆਹ 'ਚ ਬਾਰਾਤ ਲੈ ਕੇ ਨਹੀਂ ਪਹੁੰਚਿਆ ਲਾੜਾ, ਰੱਖ ਦਿੱਤੀ ਵੱਡੀ ਮੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ
ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ
ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ
ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ
Embed widget